Tuesday, March 10, 2026

ਮੰਡੀਆਂ `ਚ ਖਰੀਦੀ ਫਸਲ ਦੀ ਲਿਫਟਿੰਗ ਦਾ ਕੰਮ ਨਾਲੋ-ਨਾਲ ਯਕੀਨੀ ਬਣਾਉਣ ਅਧਿਕਾਰੀ – ਡੀ.ਸੀ

ਭੀਖੀ/ ਮਾਨਸਾ, 24 ਅਪ੍ਰੈਲ (ਪੰਜਾਬ ਪੋਸਟ – ਕਮਲ ਜ਼ਿੰਦਲ) – ਜ਼ਿਲ੍ਹੇ ਦੀਆਂ 115 ਮੰਡੀਆਂ ਵਿਚ ਚਲ ਰਹੀ ਕਣਕ ਦੀ ਖਰੀਦੋ-ਫਰੋਖ਼ਤ ਦੀ ਪ੍ਰਕ੍ਰਿਆ ਦਾ ਜਾਇਜ਼ਾ PUNJ2404201902ਲੈਣ ਲਈ ਡਿਪਟੀ ਕਮਿਸ਼ਨਰ ਸ਼੍ਰੀਮਤੀ ਅਪਨੀਤ ਰਿਆਤ ਨੇ ਸਥਾਨਕ ਬਚਤ ਭਵਨ ਵਿਖੇ ਸਬੰਧਤ ਅਧਿਕਾਰੀਆਂ, ਆੜ੍ਹਤੀਆਂ, ਕਿਸਾਨਾਂ ਅਤੇ ਲਿਫਟਿੰਗ ਕਰਨ ਵਾਲੇ ਵਾਹਨਾਂ ਦੇ ਨੁਮਾਇੰਦਿਆਂ ਨਾਲ ਮੀਟਿੰਗ ਕੀਤੀ।
                 ਡਿਪਟੀ ਕਮਿਸ਼ਨਰ ਸ਼੍ਰੀਮਤੀ ਰਿਆਤ ਨੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਜਿਨ੍ਹੀਂ ਵੀ ਕਣਕ ਦੀ ਖਰੀਦ ਕੀਤੀ ਜਾਂਦੀ ਹੈ, ਉਸ ਦੀ ਚੁੱਕਵਾਈ ਨਾਲੋ-ਨਾਲ ਕਰਵਾਉਣੀ ਯਕੀਨੀ ਬਣਾਈ ਜਾਵੇ, ਤਾਂ ਜੋ ਨਵੀਂ ਕਣਕ ਆਉਣ ਮੌਕੇ ਕਿਸੇ ਵੀ ਕਿਸਮ ਦੀ ਦਿੱਕਤ ਪੈਦਾ ਨਾ ਹੋ ਸਕੇ।ਉਨ੍ਹਾਂ ਨਾਲ ਹੀ ਹਦਾਇਤ ਕੀਤੀ ਕਿ ਮੰਡੀਆਂ ਅੰਦਰ ਬਾਰਦਾਨਾ ਸਮੇਂ ਸਿਰ ਪਹੁੰਚਾਇਆ ਜਾਵੇ।ਉਨ੍ਹਾਂ ਸਬੰਧਤ ਅਧਿਕਾਰੀਆਂ ਨੂੰ ਹਦਾਇਤ ਕਰਦਿਆਂ ਕਿਹਾ ਕਿ ਜਿਸ ਅਧਿਕਾਰੀ ਨੂੰ ਜੋ ਮੰਡੀ ਅਲਾਟ ਕੀਤੀ ਗਈ ਹੈ, ਉਹ ਉਸ ਦੀ ਰੋਜ਼ਾਨਾਂ ਚੈਕਿੰਗ ਕਰਨੀ ਯਕੀਨੀ ਬਣਾਉਣ।
                  ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਕਣਕ ਦੀ ਖਰੀਦ ਦੇ ਕੰਮ ਨੂੰ ਨਿਰਵਿਘਨ ਅਤੇ ਸੁਚੱਜੇ ਢੰਗ ਨਾਲ ਨੇਪਰੇ ਚਾੜ੍ਹਨ ਲਈ ਜ਼ਿਲ੍ਹੇ `ਚ ਸੈਕਟਰ ਅਫ਼ਸਰ ਤਾਇਨਾਤ ਕੀਤੇ ਗਏ ਹਨ ਅਤੇ ਜਲਦ ਚੁੱਕਵਾਈ ਕਰਵਾਉਣ ਦੇ ਮੰਤਵ ਨਾਲ 34 ਟਰਾਂਸਪੋਰਟ ਕਲਸਟਰ ਬਣਾਏ ਗਏ ਹਨ।ਜ਼ਿਲ੍ਹਾ ਖੁਰਾਕ ਅਤੇ ਸਿਵਲ ਸਪਲਾਈ ਕੰਟਰੋਲਰ ਸ਼੍ਰੀਮਤੀ ਮਧੂ ਨੇ ਦੱਸਿਆ ਕਿ ਬੀਤੀ ਸ਼ਾਮ ਤੱਕ ਮੰਡੀਆਂ ਵਿੱਚ 1 ਲੱਖ 892 ਮੀਟਰਕ ਟਨ ਕਣਕ ਦੀ ਆਮਦ ਹੋ ਚੁੱਕੀ ਹੈ ਅਤੇ ਵੱਖ-ਵੱਖ ਖਰੀਦ ਏਜੰਸੀਆਂ ਵਲੋਂ 71 ਹਜ਼ਾਰ 249 ਮੀਟਰਕ ਟਨ ਦੀ ਖਰੀਦ ਕੀਤੀ ਜਾ ਚੁੱਕੀ ਹੈ।ਉਨ੍ਹਾਂ ਦੱਸਿਆ ਕਿ ਕਿਸਾਨਾਂ ਨੂੰ ਉਨ੍ਹਾਂ ਦੀ ਫਸਲ ਲਈ 13.97 ਕਰੋੜ ਰੁਪਏ ਦੀ ਅਦਾਇਗੀ ਵੀ ਕੀਤੀ ਜਾ ਚੁੱਕੀ ਹੈ।
                 ਉਨ੍ਹਾਂ ਦੱਸਿਆ ਕਿ ਖਰੀਦ ਕੀਤੀ ਕਣਕ ਵਿੱਚੋਂ ਪਨਗਰੇਨ ਵਲੋਂ 31485 ਮੀਟਰਕ ਟਨ, ਮਾਰਕਫੈਡ ਵਲੋਂ 21562, ਪਨਸਪ ਵੱਲੋਂ 5300, ਵੇਅਰ ਹਾਊਸ ਵੱਲੋਂ 4635, ਪੰਜਾਬ ਐਗਰੋ ਵਲੋਂ 6775, ਐਫ.ਸੀ.ਆਈ ਵਲੋਂ 390 ਅਤੇ ਪ੍ਰਾਈਵੇਟ ਵਪਾਰੀਆਂ ਵਲੋਂ 390 ਮੀਟਰਕ ਟਨ ਕਣਕ ਦੀ ਖਰੀਦ ਕੀਤੀ ਜਾ ਚੁੱਕੀ ਹੈ।   
               ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜ) ਰਾਜਦੀਪ ਸਿੰਘ ਬਰਾੜ, ਐਸ.ਡੀ.ਐਮ ਮਾਨਸਾ ਅਭੀਜੀਤ ਕਪਲਿਸ਼, ਐਸ.ਡੀ.ਐਮ ਬੁਢਲਾਡਾ ਆਦਿਤਯ ਡੇਚਲਵਾਲ, ਐਸ.ਡੀ.ਐਮ ਸਰਦੂਲਗੜ੍ਹ ਲਤੀਫ਼ ਅਹਿਮਦ, ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫ਼ਸਰ ਦਿਨੇਸ਼ ਵਸ਼ਿਸ਼ਟ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਤੇ ਖਰੀਦ ਏਜੰਸੀਆਂ ਦੇ ਅਧਿਕਾਰੀ,  ਆੜ੍ਹਤੀ, ਕਿਸਾਨ ਅਤੇ ਟਰਾਂਸਪੋਰਟ ਐਸੋਸੀਏਸ਼ਨਾਂ ਦੇ ਨੁਮਾਇੰਦੇ ਮੌਜੂਦ ਸਨ।

Check Also

ਮਹਾਂਲੇਖਾਕਾਰ ਵਿਭਾਗ ਵਲੋਂ 9 ਮਾਰਚ ਨੂੰ ਲਗਾਈ ਜਾਵੇਗੀ ਪੈਨਸ਼ਨ ਅਦਾਲਤ

ਅੰਮ੍ਰਿਤਸਰ, 8 ਮਾਰਚ (ਸੁਖਬੀਰ ਸਿੰਘ) – ਜਿਲ੍ਹੇ ਵਿੱਚ 9 ਮਾਰਚ 2026 ਨੂੰ ਸਵੇਰੇ 10:00 ਵਜੇ …

Leave a Reply