ਅੰਮ੍ਰਿਤਸਰ, 24 ਅਪ੍ਰੈਲ (ਪੰਜਾਬ ਪੋਸਟ – ਪ੍ਰੀਤਮ ਸਿੰਘ) – ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਦੁਆਰਾ ਗੁਰੂ ਕੇ
ਮਹਿਲ ਵਿਖੇ ਵਿਸ਼ੇਸ਼ ਗੁਰਮਤਿ ਸਮਾਗਮ ਕਰਵਾਇਆ ਗਿਆ।ਅੰਮ੍ਰਿਤ ਵੇਲੇ ਤੋਂ ਲੈ ਕੇ ਦੇਰ ਰਾਤ ਤੱਕ ਵੱਖ-ਵੱਖ ਪੰਥ ਪ੍ਰਸਿੱਧ ਕੀਰਤਨੀ ਜੱਥੇ, ਸਿੰਘ ਸਾਹਿਬਾਨ, ਸੰਤਾਂ ਮਹਾਂਪੁਰਸ਼ਾਂ ਨੇ ਸ਼ਬਦ ਕੀਰਤਨ ਤੇ ਕਥਾ ਵਾਖਿਆਣ ਦੀਆਂ ਹਾਜਰੀਆਂ ਭਰੀਆਂ।ਤਸਵੀਰ ਵਿੱਚ ਕਥਾ ਕੀਰਤਨ ਦੀ ਅੰਮ੍ਰਿਤ ਮਈ ਵਰਖਾ ਕਰਕੇ ਸੰਗਤਾਂ ਨੂੰ ਨਿਹਾਲ ਕਰਦੇ ਹੋਏ ਬੀਬੀ ਕੌਲ ਜੀ ਭਲਾਈ ਕੇਂਦਰ ਟਰੱਸਟ ਤੇ ਮੁਖੀ ਤੇ ਨਿਸ਼ਕਾਮ ਕੀਰਤਨੀਏ ਭਾਈ ਗੁਰਇਕਬਾਲ ਸਿੰਘ।
Check Also
ਐਨ.ਐਚ.ਆਰ.ਸੀ ਮੈਂਬਰ ਪ੍ਰਿਯੰਕ ਕਾਨੂੰਨਗੋ ਨੇ ਸ੍ਰੀ ਦਰਬਾਰ ਸਾਹਿਬ, ਸ੍ਰੀ ਦੁਰਗਿਆਣਾ ਮੰਦਰ ਅਤੇ ਸ੍ਰੀ ਵਾਲਮੀਕਿ ਤੀਰਥ ਮੱਥਾ ਟੇਕਿਆ
ਅੰਮ੍ਰਿਤਸਰ, 27 ਜੁਲਾਈ (ਸੁਖਬੀਰ ਸਿੰਘ) – ਰਾਸ਼ਟਰੀ ਮਨੁੱਖੀ ਅਧਿਕਾਰ ਕਮਿਸ਼ਨ (ਐਨ.ਐਚ.ਆਰ.ਸੀ) ਨਵੀਂ ਦਿੱਲੀ ਦੇ ਮੈਂਬਰ …
Punjab Post Daily Online Newspaper & Print Media