Monday, December 23, 2024

ਬੰਗਲਾ ਸਾਹਿਬ ਜੋੜਾ ਘਰ ਦੀ ਕਾਰ ਸੇਵਾ ਹੋਈ ਸ਼ੁਰੂ

22011426

ਨਵੀਂ ਦਿੱਲੀ, 22 ਜਨਵਰੀ (ਪੰਜਾਬ ਪੋਸਟ ਬਿਊਰੋ) – ਗੁਰਦੁਆਰਾ ਬੰਗਲਾ ਸਾਹਿਬ ਵਿਖੇ ਅੱਜ ਬਾਬਾ ਬਚਨ ਸਿੰਘ ਜੀ ਕਾਰਸੇਵਾ ਵਾਲਿਆਂ ਵਲੋਂ ਦੂਸਰੇ ਜੋੜਾ ਘਰ ਦੀ ਕਾਰ ਸੇਵਾ ਦਾ ਕੰਮ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਮਨਜੀਤ ਸਿੰਘ ਜੀ.ਕੇ. ਦੀ ਮੌਜ਼ੂਦਗੀ ਵਿਚ ਹੈ^ਡ ਗ੍ਰੰਥੀ ਭਾਈ ਰਣਜੀਤ ਸਿੰਘ ਵਲੋਂ ਅਰਦਾਸ ਕਰਕੇ ਸ਼ੁਰੂ ਕੀਤਾ ਗਿਆ। ਇਥੇ ਜ਼ਿਕਰਯੋਗ ਹੈ ਕਿ ਇਕ ਅਤਿ ਅਧੁਨਿਕ ਜੋੜਾ ਘਰ ਪਹਿਲੇ ਹੀ ਬਾਬਾ ਬਚਨ ਸਿੰਘ ਜੀ ਵਲੋਂ ਸੰਗਤਾਂ ਦੇ ਸਹਿਯੋਗ ਨਾਲ ਬਣ ਚੁੱਕਾ ਹੈ। ਇਸ ਮੌਕੇ ਕਮੇਟੀ ਦੇ ਪ੍ਰਧਾਨ ਮਨਜੀਤ ਸਿੰਘ ਜੀ.ਕੇ. ਨੇ ਟੱਕ ਲਗਾ ਕੇ ਕਾਰ ਸੇਵਾ ਦੀ ਸ਼ੁਰੂਆਤ ਕਰਦੇ ਹੋਏ ਆਸ ਪ੍ਰਗਟਾਈ ਕਿ ਇਤਿਹਾਸਕ ਗੁਰਧਾਮਾਂ ਵਿਚ ਚੱਲ ਰਹੀ ਕਾਰ ਸੇਵਾਵਾਂ ਛੇਤੀ ਹੀ ਨੇਪਰੇ ਚੜ੍ਹਨਗੀਆਂ। ਬਿਲਡਿੰਗ ਕਮੇਟੀ ਦੇ ਚੇਅਰਮੈਨ ਕੁਲਦੀਪ ਸਿੰਘ ਭੋਗਲ, ਗੁ. ਬੰਗਲਾ ਸਾਹਿਬ ਦੇ ਚੇਅਰਮੈਨ ਪਰਮਜੀਤ ਸਿੰਘ ਚੰਢੋਕ, ਹਰਦੇਵ ਸਿੰਘ ਧਨੋਆ ਤੇ ਬਿਲਡਿੰਗ ਕਮੇਟੀ ਦੇ ਵਾਈਸ ਚੇਅਰਮੈਨ ਵਿਕਰਮ ਸਿੰਘ ਲਾਜਪਤ ਨਗਰ ਇਸ ਮੌਕੇ ਤੇ ਮੌਜ਼ੂਦ ਸਨ।

Check Also

9 ਰੋਜ਼ਾ ਦੋਸਤੀ ਇੰਟਰਨੈਸ਼ਨਲ ਥੀਏਟਰ ਫੈਸਟੀਵਲ ’ਚ ਹਿੱਸਾ ਲੈ ਕੇ ਲਾਹੌਰ ਤੋਂ ਵਤਨ ਪਰਤੇ ਮੰਚ-ਰੰਗਮੰਚ ਦੇ ਕਲਾਕਾਰ

ਅੰਮ੍ਰਿਤਸਰ, 20 ਨਵੰਬਰ (ਪੰਜਾਬ ਪੋਸਟ ਬਿਊਰੋ) – ਅਜੋਕਾ ਥੀਏਟਰ ਲਾਹੌਰ (ਪਾਕਿਸਤਾਨ) ਵਲੋਂ ਕਰਵਾਏ ਗਏ 9 …

Leave a Reply