ਜੰਡਿਆਲਾ ਗੁਰੂ, 24 ਅਪ੍ਰੈਲ (ਪੰਜਾਬ ਪੋਸਟ – ਹਰਿੰਦਰ ਪਾਲ ਸਿੰਘ) – ਗੁਰਦੁਆਰਾ ਬਾਬਾ ਜੀਵਨ ਸਿੰਘ ਸਾਹਿਬ ਪਿੰਡ ਤਾਰਾਗੜ੍ਹ ਤਲਾਵਾਂ ਵਿਖੇ ਨੌਜਵਾਨਾਂ ਦੀ
ਇਕੱਤਰਤਾ ਹੋਈ।ਜਿਸ ਵਿੱਚ ਇਕੱਠੇ ਹੋਏ ਨੌਜਵਾਨਾਂ ਨਾਲ ਪਿੰਡ ਦੀ ਪੰਚਾਇਤ ਨੇ ਵੀ ਸਹਿਯੋਗ ਕੀਤਾ।ਨੌਜਵਾਨਾਂ ਨੇ ਗੁਰੂ ਸਾਹਿਬ ਦੀ ਹਜ਼ੂਰੀ ਵਿੱਚ ਬੈਠ ਕੇ ਪਿੰਡ ਵਿੱਚ ਵਿਕ ਰਹੇ ਨਸ਼ੇ ਬਾਰੇ ਵਿਚਾਰ ਵਟਾਂਦਰਾ ਕੀਤਾ।ਜੋ ਨਸ਼ੇ ਦੀ ਵਿਕਰੀ ਜਾਂ ਨਸ਼ੇ ਦੀ ਡੋਜ਼ ਲੈਂਦੇ ਸਨ।ਉਨਾਂ ਨੂੰ ਵੀ ਉਥੇ ਬੁਲਾ ਕੇ ਇੱਕ ਪ੍ਰਣ ਕਰਵਾਇਆ ਤੇ ਚਿਤਾਵਨੀ ਵੀ ਦਿੱਤੀ ਕਿ ਜੇਕਰ ਉਹ ਨਸ਼ਾ ਵੇਚਦੇ ਫੜੇ ਗਏ ਤਾਂ ਉਨਾਂ ਖਿਲਾਫ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।ਨੌਜਵਾਨਾਂ ਨੇ ਫੈਸਲਾ ਕੀਤਾ ਕਿ ਬਾਹਰੋਂ ਆ ਕੇ ਪਿੰਡ ਵਿੱਚ ਜੋ ਲੋਕ ਨਸ਼ਾ ਵੇਚਦੇ ਹਨ ਉਨ੍ਹਾਂ ਨੂੰ ਵੀ ਫੜ੍ਹ ਕੇ ਪ੍ਰਸ਼ਾਸਨ ਦੇ ਹਵਾਲੇ ਕੀਤਾ ਜਾਵੇਗਾ।
ਇਸ ਮੌਕੇ ਸਰਪੰਚ ਜਸਵਿੰਦਰ ਸਿੰਘ ਝੰਡ, ਡਾਕਟਰ ਦੀਦਾਰ ਸਿੰਘ, ਮੈਂਬਰ ਹਰਮਨਜੀਤ ਸਿੰਘ, ਮੰਗਲ ਸਿੰਘ ਭਲਵਾਨ, ਡਾਕਟਰ ਕੰਵਲਜੀਤ ਸਿੰਘ, ਜਥੇਦਾਰ ਜਸਪਾਲ ਸਿੰਘ ਹੈਪੀ, ਭਾਈ ਹਰਬੰਸ ਸਿੰਘ ਪਾਠੀ, ਸੁਖਵਿੰਦਰ ਸਿੰਘ ਠੇਕੇਦਾਰ, ਜਗਦੇਵ ਸਿੰਘ ਹਰਨੇਕ ਸਿੰਘ, ਸੁਰਜੀਤ ਸਿੰਘ ਨੰਬਰਦਾਰ, ਰਾਜੂ, ਮੋਨੂੰ, ਹੈਪੀ ਗਿੱਲ ਆਦਿ ਪਿੰਡ ਦੇ ਨੌਜਵਾਨ ਹਾਜ਼ਰ ਸਨ।
Check Also
ਵਿਧਾਇਕਾ ਜੀਵਨ ਜੋਤ ਕੌਰ ਨੇ ਘਰ-ਘਰ ਜਾ ਕੇ ਭਲਾਈ ਸਕੀਮਾਂ ਬਾਰੇ ਕੀਤਾ ਜਾਗਰੂਕ
ਅੰਮ੍ਰਿਤਸਰ, 26 ਸਤੰਬਰ (ਜਗਦੀਪ ਸਿੰਘ) – ਵਿਧਾਨ ਸਭਾ ਹਲਕਾ ਅੰਮ੍ਰਿਤਸਰ ਪੂਰਬੀ ਦੀ ਵਿਧਾਇਕਾ ਸ੍ਰੀਮਤੀ ਜੀਵਨ …
Punjab Post Daily Online Newspaper & Print Media