Sunday, September 27, 2026

ਸ਼ਰਧਾ ਨਾਲ ਮਨਾਇਆ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਦਾ ਪ੍ਰਕਾਸ਼ ਪੁਰਬ – ਅਲੌਕਿਕ ਜਲੌ ਸਜਾਏ

ਅੰਮ੍ਰਿਤਸਰ, 24 ਅਪ੍ਰੈਲ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦਾ ਪ੍ਰਕਾਸ਼ ਪੁਰਬ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ Golden Temple Jalauਕਮੇਟੀ ਵੱਲੋਂ ਸ਼ਰਧਾ ਤੇ ਸਤਿਕਾਰ ਨਾਲ ਮਨਾਇਆ ਗਿਆ।ਇਸ ਸਬੰਧ ਵਿਚ ਜਿਥੇ ਬੀਤੇ ਕੱਲ੍ਹ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਪ੍ਰਕਾਸ਼ ਅਸਥਾਨ ਗੁਰਦੁਆਰਾ ਗੁਰੂ ਕੇ ਮਹਿਲ ਤੱਕ ਅਲੌਕਿਕ ਨਗਰ ਕੀਰਤਨ ਸਜਾਇਆ ਗਿਆ ਸੀ, ਉਥੇ ਹੀ ਅੱਜ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅਕਾਲ ਤਖ਼ਤ ਸਾਹਿਬ ਅਤੇ ਗੁਰਦੁਆਰਾ ਬਾਬਾ ਅਟੱਲ ਰਾਏ ਸਾਹਿਬ ਵਿਖੇ ਸੁੰਦਰ ਜਲੌ ਸਜਾਏ ਗਏ।ਉਧਰ ਨੌਵੇਂ ਪਾਤਸ਼ਾਹ ਜੀ ਦੇ ਪ੍ਰਕਾਸ਼ ਅਸਥਾਨ ਗੁਰਦੁਆਰਾ ਗੁਰੂ ਕੇ ਮਹਿਲ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਮਗਰੋਂ ਗੁਰਮਤਿ ਸਮਾਗਮ ਵਿਚ ਵੱਖ ਵੱਖ ਪੰਥ ਪ੍ਰਸਿੱਧ ਕੀਰਤਨੀ ਜਥਿਆਂ ਨੇ ਹਾਜ਼ਰੀ ਭਰੀ।ਪ੍ਰਕਾਸ਼ ਪੁਰਬ ਨੂੰ ਸਮਰਪਿਤ ਵੱਡੀ ਗਿਣਤੀ ਵਿਚ ਸੰਗਤਾਂ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਇਥੇ ਸਥਿਤ ਹੋਰ ਅਸਥਾਨਾਂ ਅਤੇ ਗੁਰਦੁਆਰਾ ਗੁਰੂ ਕੇ ਮਹਿਲ ਵਿਖੇ ਸ਼ਰਧਾ ਨਾਲ ਮੱਥਾ ਟੇਕਿਆ ਅਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਅੰਮ੍ਰਿਤ ਸਰੋਵਰ ਵਿਚ ਇਸ਼ਨਾਨ ਕੀਤੇ।ਗੁਰਦੁਆਰਾ ਗੁਰੂ ਕੇ ਮਹਿਲ ਵਿਖੇ ਵਿਸ਼ਾਲ ਕੀਰਤਨ ਦਰਬਾਰ ਤੋਂ ਪਹਿਲਾਂ ਵੱਖ ਵੱਖ ਸਕੂਲਾਂ ਦੇ ਬੱਚਿਆਂ ਅਤੇ ਬੀਬੀਆਂ ਦੇ ਸ਼ਬਦੇ ਜਥਿਆਂ ਨੇ ਗੁਰਬਾਣੀ ਕੀਰਤਨ ਦੀ ਹਾਜ਼ਰੀ ਵੀ ਭਰੀ।
 

Check Also

ਟੀ.ਸੀ.ਐਸ ਨੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ 134 ਇੰਜੀਨੀਅਰਿੰਗ ਵਿਦਿਆਰਥੀਆਂ ਨੂੰ ਦਿੱਤੀਆਂ ਨੌਕਰੀਆਂ

ਅੰਮ੍ਰਿਤਸਰ, 25 ਸਤੰਬਰ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਡਾਇਰੈਕਟੋਰੇਟ ਆਫ ਪਲੇਸਮੈਂਟ …

Leave a Reply