ਲੌਂਗੋਵਾਲ, 24 ਅਪ੍ਰੈਲ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਲੋਕ ਸਭਾ ਚੋਣਾਂ ਦੌਰਾਨ ਉਮੀਦਵਾਰਾਂ ਵੱਲੋਂ ਕੀਤੇ ਜਾਣ ਵਾਲੇ ਚੋਣ ਖਰਚਿਆਂ ਦਾ ਲੇਖਾ ਜੋਖਾ ਰੱਖਣ
ਲਈ ਲੋਕ ਸਭਾ ਹਲਕਾ ਸੰਗਰੂਰ ਅਧੀਨ ਆਉਂਦੇ ਜ਼ਿਲ੍ਹਾ ਸੰਗਰੂਰ ਅਤੇ ਬਰਨਾਲਾ ਦੇ ਹਲਕਾ ਸੈਗਮੈਂਟਾਂ ’ਚ ਚੋਣ ਖਰਚਿਆਂ ’ਤੇ ਨਜ਼ਰ ਰੱਖਣ ਲਈ ਗਠਿਤ ਟੀਮਾਂ ਅਤੇ ਸਹਾਇਕ ਰਿਟਰਨਿੰਗ ਅਧਿਕਾਰੀਆਂ ਦੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਖਰਚਾ ਅਬਜ਼ਰਵਰ ਸ਼੍ਰੀਮਤੀ ਮਯੰਕ ਪ੍ਰਭਾ ਤੋਮਰ ਨੇ ਆਦਰਸ਼ ਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਹੁਣ ਤੱਕ ਟੀਮਾਂ ਵੱਲੋਂ ਕੀਤੀ ਗਈ ਕਾਰਵਾਈ ਦੀ ਸਮੀਖਿਆ ਕੀਤੀ।ਸ਼੍ਰੀਮਤੀ ਤੋਮਰ ਨੇ ਸਮੀਖਿਆ ਕਰਦਿਆਂ ਸੰਗਰੂਰ ਅਤੇ ਬਰਨਾਲਾ ਨਾਲ ਸਬੰਧਤ ਐਕਸਾਈਜ਼, ਪੁਲਿਸ ਅਤੇ ਆਮਦਨ ਕਰ ਦੇ ਅਧਿਕਾਰੀਆਂ ਤੋਂ ਇਲਾਵਾ ਵੱਖ ਵੱਖ ਚੌਕਸੀ ਟੀਮਾਂ ਦੇ ਨੋਡਲ ਅਧਿਕਾਰੀਆਂ ਨਾਲ ਵਿਸਥਾਰ ਵਿੱਚ ਗੱਲਬਾਤ ਕੀਤੀ। ਉਨ੍ਹਾਂ ਹਦਾਇਤ ਕੀਤੀ ਕਿ ਚੋਣ ਕਮਿਸ਼ਨ ਦੇ ਦਿਸ਼ਾ ਨਿਰਦੇਸ਼ਾਂ ਦੀ ਪਾਲਣਾ ਕੀਤੀ ਜਾਵੇ ਅਤੇ ਇਸ ਮਾਮਲੇ ਵਿੱਚ ਕੋਈ ਲਾਪਰਵਾਹੀ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ।
ਸ਼੍ਰੀਮਤੀ ਤੋਮਰ ਨੇ ਦੱਸਿਆ ਕਿ ਉਮੀਦਵਾਰਾਂ ਵਲੋਂ ਕੀਤੇ ਜਾਣ ਵਾਲੇ ਖਰਚਿਆਂ ਦਾ ਮਿਲਾਨ ਕਰਨ ਲਈ ਅਨੁਮਾਨਤ ਤੌਰ ’ਤੇ ਉਮੀਦਵਾਰਾਂ ਤੇ ਉਨ੍ਹਾਂ ਦੇ ਪੋਲਿੰਗ ਏਜੰਟਾਂ ਨਾਲ ਖਰਚਿਆਂ, ਆਦਰਸ਼ ਚੋਣ ਜ਼ਾਬਤਾ ਅਤੇ ਐਮ.ਸੀ.ਐਮ.ਸੀ ਆਦਿ ਬਾਰੇ ਨੋਡਲ ਅਧਿਕਾਰੀ ਖਰਚਾ ਅਤੇ ਸਹਾਇਕ ਖਰਚਾ ਅਬਜ਼ਰਵਰਾਂ ਦੀ ਤਰਫੋਂ ਤਿੰਨ ਮੀਟਿੰਗਾਂ ਵਿੱਚੋਂ ਅਨੁਮਾਨਤ ਤੌਰ ’ਤੇ 3 ਮਈ ਅਤੇ 6 ਮਈ ਨੂੰ ਕੀਤੀਆਂ ਜਾਣਗੀਆਂ।ਵਧੀਕ ਡਿਪਟੀ ਕਮਿਸ਼ਨਰ ਰਾਜੇਸ਼ ਤ੍ਰਿਪਾਠੀ ਨੇ ਦੱਸਿਆ ਕਿ ਖਰਚਾ ਅਬਜ਼ਰਵਰ ਸ਼੍ਰੀਮਤੀ ਮਯੰਕ ਪ੍ਰਭਾ ਤੋਮਰ ਦਾ ਮੋਬਾਇਲ ਨੰਬਰ 62807-88745 ਅਤੇ ਤਾਲਮੇਲ ਅਧਿਕਾਰੀ ਸ਼੍ਰੀਮਤੀ ਪ੍ਰਭਦੀਪ ਕੌਰ ਦਾ ਮੋ: ਨੰਬਰ 94171-50869 ਹੈ।
ਇਸ ਮੌਕੇ ਸਹਾਇਕ ਰਿਟਰਨਿੰਗ ਅਧਿਕਾਰੀ ਸੰਗਰੂਰ ਅਵਿਕੇਸ਼ ਗੁਪਤਾ, ਸਹਾਇਕ ਰਿਟਰਨਿੰਗ ਅਧਿਕਾਰੀ ਮਲੇਰਕੋਟਲਾ ਚਰਨਦੀਪ ਸਿੰਘ, ਸਹਾਇਕ ਰਿਟਰਨਿੰਗ ਅਧਿਕਾਰੀ ਲਹਿਰਾ ਸੂਬਾ ਸਿੰਘ, ਸਹਾਇਕ ਰਿਟਰਨਿੰਗ ਅਧਿਕਾਰੀ ਦਿੜ੍ਹਬਾ ਪਵਿੱਤਰ ਸਿੰਘ, ਸਹਾਇਕ ਰਿਟਰਨਿੰਗ ਅਧਿਕਾਰੀ ਸੁਨਾਮ ਮਨਜੀਤ ਕੌਰ, ਸਹਾਇਕ ਰਿਟਰਨਿੰਗ ਅਧਿਕਾਰੀ ਭਵਾਨੀਗੜ੍ਹ ਅੰਕੁਰ ਮਹਿੰਦਰੂ ਤੋਂ ਇਲਾਵਾ ਸਮੂਹ ਡੀ.ਐਸ.ਪੀ, ਆਮਦਨ ਕਰ ਤੇ ਐਕਸਾਈਜ਼ ਵਿਭਾਗ ਸਮੇਤ ਨੋਡਲ ਅਧਿਕਾਰੀ ਵੀ ਹਾਜ਼ਰ ਸਨ।
Check Also
ਈ.ਟੀ.ਓ ਵਲੋਂ ਹਲਕਾ ਜੰਡਿਆਲਾ ਗੁਰੂ ਤੋਂ ‘ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ’ ਦੀ ਚੌਥੀ ਬੱਸ ਰਵਾਨਾ
ਅੰਮ੍ਰਿਤਸਰ, 26 ਅਪ੍ਰੈਲ (ਸੁਖਬੀਰ ਸਿੰਘ) – ਸੂਬੇ ਦੇ ਲੋਕ ਨਿਰਮਾਣ ਮੰਤਰੀ ਅਤੇ ਹਲਕਾ ਜੰਡਿਆਲਾ ਗੁਰੂ …
Punjab Post Daily Online Newspaper & Print Media