Tuesday, July 28, 2026

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਕ ਹੋਏ ਹਰਮੇਲ ਸਿੰਘ ਟੌਹੜਾ

ਅੰਮ੍ਰਿਤਸਰ, 25 ਅਪ੍ਰੈਲ (ਪੰਜਾਬ ਪੋਸਟ -ਗੁਰਪ੍ਰੀਤ ਸਿੰਘ) – ਮਨੁੱਖਤਾ ਦੇ ਅਧਿਆਤਮਕ ਕੇਂਦਰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਵਿਖੇ PUNJ2504201910ਹਰਮੇਲ ਸਿੰਘ ਟੌਹੜਾ ਨੇ ਨਤਮਸਤਕ ਹੋ ਕੇ ਆਪਣੀ ਸ਼ਰਧਾ ਦਾ ਪ੍ਰਗਟਾਵਾ ਕੀਤਾ।ਇਸ ਦੌਰਾਨ ਟੌਹੜਾ ਅਤੇ ਉਨ੍ਹਾਂ ਦੀ ਪਤਨੀ ਬੀਬੀ ਕੁਲਦੀਪ ਕੌਰ ਟੌਹੜਾ ਨੂੰ ਸ੍ਰੀ ਦਰਬਾਰ ਸਾਹਿਬ ਦੇ ਸੂਚਨਾ ਕੇਂਦਰ ਵਿਖੇ ਸ਼੍ਰੋਮਣੀ ਕਮੇਟੀ ਦੇ ਅੰਤ੍ਰਿੰਗ ਮੈਂਬਰ ਭਾਈ ਮਨਜੀਤ ਸਿੰਘ, ਸੂਚਨਾ ਅਧਿਕਾਰੀ ਜਸਵਿੰਦਰ ਸਿੰਘ ਜੱਸੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਵਧੀਕ ਮੈਨੇਜਰ ਇਕਬਾਲ ਸਿੰਘ ਮੁਖੀ ਨੇ ਗੁਰੂ ਬਖ਼ਸ਼ਿਸ਼ ਸਿਰੋਪਾਓ ਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੀ ਤਸਵੀਰ ਦੇ ਕੇ ਸਨਮਾਨਿਤ ਕੀਤਾ।ਇਸ ਮੌਕੇ ਹੋਰਨਾਂ ਤੋਂ ਇਲਾਵਾ ਗੁਰਦਰਸ਼ਨ ਸਿੰਘ, ਅੰਮ੍ਰਿਤਪਾਲ ਸਿੰਘ, ਸੁੱਖਾ ਸਿੰਘ ਅਤੇ ਹੋਰ ਮੌਜੂਦ ਸਨ।
 

Check Also

ਐਨ.ਐਚ.ਆਰ.ਸੀ ਮੈਂਬਰ ਪ੍ਰਿਯੰਕ ਕਾਨੂੰਨਗੋ ਨੇ ਸ੍ਰੀ ਦਰਬਾਰ ਸਾਹਿਬ, ਸ੍ਰੀ ਦੁਰਗਿਆਣਾ ਮੰਦਰ ਅਤੇ ਸ੍ਰੀ ਵਾਲਮੀਕਿ ਤੀਰਥ ਮੱਥਾ ਟੇਕਿਆ

ਅੰਮ੍ਰਿਤਸਰ, 27 ਜੁਲਾਈ (ਸੁਖਬੀਰ ਸਿੰਘ) – ਰਾਸ਼ਟਰੀ ਮਨੁੱਖੀ ਅਧਿਕਾਰ ਕਮਿਸ਼ਨ (ਐਨ.ਐਚ.ਆਰ.ਸੀ) ਨਵੀਂ ਦਿੱਲੀ ਦੇ ਮੈਂਬਰ …

Leave a Reply