Thursday, July 30, 2026

ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਉਤਸਵ ਨੂੰ ਸਮਰਪਿਤ ਲੇਖ-ਲਿਖਣ ਮੁਕਾਬਲੇ

ਪਹਿਲੇ ਤਿੰਨ ਸਥਾਨਾਂ ਤੇ ਰਹਿਣ ਵਾਲੇ ਵਿਦਿਆਰਥੀਆਂ ਨੂੰ ਕੀਤਾ ਸਨਮਾਨਿਤ

PUNJ2504201919  ਪਠਾਨਕੋਟ, 25 ਅਪੈ੍ਰਲ (ਪੰਜਾਬ ਪੋਸਟ ਬਿਊਰੋ) – ਸਿੱਖਿਆ ਵਿਭਾਗ ਵਲੋਂ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਉਤਸਵ ਨੂੰ ਸਮਰਪਿਤ ਜ਼ਿਲੇ੍ਹ ਦੇ ਕਰੀਬ 157 ਹਾਈ/ਮਿਡਲ/ਸੀਨੀਅਰ ਸੈਕੰਡਰੀ ਸਰਕਾਰੀ ਸਕੂਲਾਂ ਵਿਚ ਗੁਰੂ ਨਾਨਕ ਦੇਵ ਜੀ ਦੇ ਜੀਵਨ `ਤੇ ਆਧਾਰਿਤ ਲੇਖ ਲਿਖਣ ਮੁਕਾਬਲੇ ਕਰਵਾਏ ਗਏ।ਇਨ੍ਹਾਂ ਮੁਕਾਬਲਿਆਂ ਵਿਚ 6ਵੀਂ ਤੋਂ 12 ਵੀਂ ਜਮਾਤ ਤੱਕ ਦੇ ਵਿਦਿਆਰਥੀਆਂ ਵੱਲੋਂ ਹਿੱਸਾ ਲਿਆ ਗਿਆ। PUNJ2504201920
    ਇਸ ਸਬੰਧੀ ਜਾਣਕਾਰੀ ਦਿੰਦਿਆਂ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈਕੰਡਰੀ) ਬਲਦੇਵ ਰਾਜ ਨੇ ਦੱਸਿਆ ਕਿ ਲੇਖ ਮੁਕਾਬਲਿਆਂ ਦਾ ਮੁੱਖ ਵਿਸ਼ਾ ਗੁਰੂ ਨਾਨਕ ਦੇਵ ਜੀ ਦੀਆਂ ਸਿੱਖਿਆਵਾਂ ਤੇ ਲੋਕਤੰਤਰਿਕ ਕਦਰਾਂ ਕੀਮਤਾਂ ਸੀ।ਉੱਤਮ ਲੇਖ ਲਿਖਣ ਵਾਲੇ ਹਰ ਸਕੂਲ ਦੇ ਪਹਿਲੇ ਤਿੰਨ ਸਥਾਨਾਂ `ਤੇ ਰਹਿਣ ਵਾਲੇ ਵਿਦਿਆਰਥੀਆਂ ਨੂੰ ਸਕੂਲ ਮੁਖੀਆਂ ਵੱਲੋਂ ਸਨਮਾਨਿਤ ਕੀਤਾ ਗਿਆ।ਸਕੂਲ ਮੁਖੀਆਂ ਨੇ ਮੁਕਾਬਲਿਆਂ ਵਿੱਚ ਹਿੱਸਾ ਲੈਣ ਵਾਲੇ ਸਮੂਹ ਵਿਦਿਆਰਥੀਆਂ ਦੀ ਪ੍ਰਸ਼ੰਸਾ ਕੀਤੀ ਅਤੇ ਉਨ੍ਹਾਂ ਨੂੰ ਆਉਣ ਵਾਲੇ ਸਮੇਂ ਵਿਚ ਇਹੋ ਜਿਹੇ ਮੁਕਾਬਲਿਆਂ ਵਿਚ ਹਿੱਸਾ ਲੈਣ ਲਈ ਪੇ੍ਰਰਿਤ ਵੀ ਕੀਤਾ। PUNJ2504201921
 ਉਨ੍ਹਾਂ ਦੱਸਿਆ ਕਿ ਸ੍ਰੀਮਤੀ ਸੀਮਾ ਜਿਲ੍ਹਾ ਗਾਈਡੇਂਸ ਐਂਡ ਕੋਸਲਰ ਦੀ ਕੋਆਰਡੀਨੇਸ਼ਨ ਵਿੱਚ ਪਹਿਲਾਂ ਬਲਾਕ ਪੱਧਰ ਤੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜੀਵਨ ਨਾਲ ਸਬੰਧਤ ਨਿਬੰਧ ਲੇਖ ਮੁਕਾਬਲੇ ਕਰਵਾਏ ਗਏ ਹਨ ਅਤੇ 25 ਅਪ੍ਰੈਲ ਨੂੰ ਹਰੇਕ ਸਕੂਲ ਵਿੱਚ ਇਹ ਨਿਬੰਧ ਲੇਖ ਮੁਕਾਬਲੇ ਕਰਵਾਏ ਗਏ।ਉਨ੍ਹਾਂ ਕਿਹਾ ਕਿ ਇਸ ਉਪਰਾਲੇ ਨਾਲ ਬੱਚਿਆਂ ਨੂੰ ਬਹੁਤ ਕੂਝ ਸਿੱਖਣ ਨੂੰ ਮਿਲਿਆ ਹੈ।

Check Also

ਪੰਜਾਬ ਵਿਧਾਨ ਸਭਾ ਦੀ ਸਹਿਕਾਰਤਾ ਸਬੰਧੀ ਕਮੇਟੀ ਵੱਲੋਂ ਮਿਲਕ ਪਲਾਂਟ ਵੇਰਕਾ ਦਾ ਦੌਰਾ

ਅੰਮ੍ਰਿਤਸਰ, 29 ਜੁਲਾਈ (ਜਗਦੀਪ ਸਿੰਘ) – ਪੰਜਾਬ ਵਿਧਾਨ ਸਭਾ ਵੱਲੋਂ ਸਹਿਕਾਰਤਾ ਅਤੇ ਇਸ ਨਾਲ ਸਬੰਧਤ …

Leave a Reply