ਪਠਾਨਕੋਟ, 25 ਅਪੈ੍ਰਲ (ਪੰਜਾਬ ਪੋਸਟ ਬਿਊਰੋ) – ਸਿਵਲ ਸਰਜਨ ਵਿਖੇ ਵਿਸ਼ਵ ਮਲੇਰੀਆ ਦਿਵਸ ਮਨਾਇਆ ਗਿਆ।ਇਸ ਸਮੇਂ ਕੱਢੀ ਗਈ ਜਾਗਰੁਕਤਾ ਰੈਲੀ ਨੂੰ ਸਿਵਲ ਸਰਜਨ ਡਾ: ਨੈਨਾ ਸਲਾਥੀਆਂ ਨੇ ਹਰੀ ਝੰਡੀ ਦੇ ਕੇ ਰਵਾਨਾ ਕੀਤਾ।ਇਸ ਵਿੱਚ ਸੀਨੀਅਰ ਮੈਡੀਕਲ ਅਫਸਰ ਡਾ: ਭੁਪਿੰਦਰ ਸਿੰਘ, ਜਿਲਾ ਪ੍ਰੋਗਰਾਮ ਅਫਸਰ, ਜਿਲ੍ਹਾ ਹੈਲਥ ਇੰਸਪੈਕਟਰ ਅਤੇ ਹੈਲਥ ਵਰਕਰ (ਮੇਲ) ਸ਼ਾਮਿਲ ਹੋਏ।ਸਿਵਲ ਹਸਪਤਾਲ ਦੀ ਅਨੈਕਸੀ ਵਿਖੇ ਸੈਮੀਨਾਰ ਕਰਵਾ ਕੇ ਮਲੇਰੀਏ ਬਾਰੇ ਜਾਣਕਾਰੀ ਦਿੱਤੀ ਗਈ।ਡਾ: ਨੈਨਾ ਸਲਾਥੀਆਂ ਨੇ ਦੱਸਿਆ ਕਿ ਮਲੇਰੀਆਂ ਬੁਖਾਰ ਮਾਦਾ ਐਨਾਫਲੀਜ ਮੱਛਰ ਦੇ ਕੱਟਣ ਨਾਲ ਫੈਲਦਾ ਹੈ, ਜੋ ਖੜੇ ਪਾਣੀ ਵਿੱਚ ਪੈਦਾ ਹੁੰਦਾ ਹੈ।ਇਹ ਮੱਛਰ ਰਾਤ ਅਤੇ ਸਵੇਰ ਵੇੇਲੇ ਕੱਟਦਾ ਹੈ।ਉਨ੍ਹਾਂ ਕਿਹਾ ਕਿ ਇਸ ਮੱਛਰ ਦੇ ਕੱਟਣ ਨਾਲ ਉਲਟੀਆਂ, ਸਿਰ ਦਰਦ ਹੋਣਾ, ਬੁਖਾਰ ਉਤਰਣ ਤੋਂ ਬਾਅਦ ਥਕਾਵਟ ਤੇ ਕਮਜੋਰੀ ਆਉਣਾ, ਸ਼ਰੀਰ ਨੂੰ ਪਸੀਨਾਂ ਆਉਣਾ, ਠੰਡ ਨਾਲ ਤੇਜ਼ ਬੁਖਾਰ ਹੁੰਦਾ ਹੈ। ਉਨ੍ਹਾਂ ਨੇ ਕਿਹਾ ਕਿ ਜੇਕਰ ਕਿਸੇ ਵੀ ਬੁਖਾਰ ਦੌਰਾਨ ਦੱਸੇ ਗਏ ਲੱਛਣਾ ਵਿੱਚੋ ਕੋਈ ਵੀ ਨਜਰ ਆਵੇ ਤਾਂ ਤੁਰੰਤ ਨੇੜੇ ਦੀ ਸਿਹਤ ਸੰਸਥਾ ਜਾ ਹਸਪਤਾਲ ਵਿੱਚ ਭੇਜਣਾ ਚਾਹੀਦਾ ਹੈ।ਮਲੇਰੀਏ ਦੇ ਟੈਸਟ ਅਤੇ ਇਲਾਜ ਸੂਬੇ ਦੇ ਸਾਰੇ ਸਰਕਾਰੀ ਹਸਪਤਾਲਾਂ ਵਿੱਚ ਮੁਫਤ ਕੀਤਾ ਜਾਂਦਾ ਹੈ।ਜਿਲਾ ਐਪੀਡੀਮਾਲੋੋਜਿਸਟ ਡਾ: ਸੁਨੀਤਾ ਸ਼ਰਮਾ ਨੇ ਦੱਸਿਆ ਕਿ ਮਲੇਰੀਏ ਦੇ ਬਚਾਅ ਲਈ ਘਰਾਂ ਦੇ ਆਲੇ-ਦੁਆਲੇ ਛੋਟੇ ਟੋਇਆ ਵਿੱਚ ਪਾਣੀ ਇਕੱਠਾ ਨਾ ਹੋਣ ਦਿਉ ਅਤੇ ਟੋਇਆਂ ਨੂੰ ਮਿੱਟੀ ਨਾਲ ਭਰ ਦਿਉ। ਛੱਪੜਾਂ ਵਿੱਚ ਖੜੇ ਪਾਣੀ “ਤੇ ਕਾਲੇ ਤੇਲ ਦਾ ਛਿੜਕਾਅ ਕੀਤਾ ਜਾਵੇ। ਕੱਪੜੇ ਅਜਿਹੇ ਪਾਉ ਕਿ ਸ਼ਰੀਰ ਪੂਰੀ ਤਰਾਂ ਢੱਕਿਆ ਜਾਵੇ ਤਾਂ ਕਿ ਮੱਛਰ ਕੱਟ ਨਾ ਸਕਣ।ਸੌਣ ਵੇਲੇ ਮੱਛਰਦਾਨੀ, ਮੱਛਰ ਭਜਾਉਣ ਵਾਲੀਆਂ ਕਰੀਮਾਂ ਆਦਿ ਦਾ ਇਸਤੇਮਾਲ ਕੀਤਾ ਜਾਵੇ। ਐਪੀਡੀਮਾਲੋੋਜਿਸਟ ਡਾ: ਸੁਨੀਤਾ ਸ਼ਰਮਾ ਨੇ ਦੱਸਿਆ ਕਿ ਜਿਲ੍ਹੇ ਦੇ ਸਾਰੇ ਹੈਲਥਾਂ ਵਰਕਰਾਂ ਨੂੰ ਆਰ.ਟੀ.ਪੀ ਕਿੱਟਾਂ ਵੰਡੀਆਂ ਗਈਆਂ ਹਨ ਤਾਂ ਕਿ ਟੈਸਟ ਕਰਕੇ ਮਲੇਰੀਏ ਦਾ ਜਲਦੀ ਤੋਂ ਜਲਦੀਂ ਪਤਾ ਲਗਾਇਆ ਜਾ ਸਕੇ। 
ਸੈਮੀਨਾਰ ਵਿੱਚ ਮਿਉਸੀਪਲ ਕਾਰਪੋਰੇਸ਼ਨ ,ਸਿੱਖਿਆ ਵਿਭਾਗ, ਰੋਡਵੇਜ਼ ਵਿਭਾਗ ਅਤੇ ਮੱਛੀ ਪਾਲਣ ਦੇ ਅਧਿਕਾਰੀਆਂ ਅਤੇ ਕਰਮਚਾਰੀਆਂ ਨੇ ਹਿੱਸਾ ਲਿਆ।ਜਿਲ੍ਹਾ ਐਪੀਡੀਮਾਲੋਜਿਸਟ ਡਾ: ਸਰਬਜੀਤ ਕੌਰ, ਜਿਲ੍ਹਾ ਮਾਸ ਮੀਡੀਆ ਗੁਰਿੰਦਰ ਕੌਰ, ਹੈਲਥ ਇੰਸਪੈਕਟਰ ਰਜਿੰਦਰ ਕੁਮਾਰ ਅਤੇ ਅਵਿਨਾਸ਼ ਕੁਮਾਰ ਡਾਟਾ ਮੈਨੇਜਰ ਹੇਮੰਤ ਸ਼ਰਮਾ ਅਤੇ ਨਰੇਸ਼, ਕੁਲਵਿੰਦਰ ਆਦਿ ਸ਼ਾਮਿਲ ਸਨ।
Check Also
ਪੰਜਾਬ ਵਿਧਾਨ ਸਭਾ ਦੀ ਸਹਿਕਾਰਤਾ ਸਬੰਧੀ ਕਮੇਟੀ ਵੱਲੋਂ ਮਿਲਕ ਪਲਾਂਟ ਵੇਰਕਾ ਦਾ ਦੌਰਾ
ਅੰਮ੍ਰਿਤਸਰ, 29 ਜੁਲਾਈ (ਜਗਦੀਪ ਸਿੰਘ) – ਪੰਜਾਬ ਵਿਧਾਨ ਸਭਾ ਵੱਲੋਂ ਸਹਿਕਾਰਤਾ ਅਤੇ ਇਸ ਨਾਲ ਸਬੰਧਤ …
Punjab Post Daily Online Newspaper & Print Media