ਅੰਮ੍ਰਿਤਸਰ, 25 ਅਪ੍ਰੈਲ (ਪੰਜਾਬ ਪੋਸਟ – ਸੁਖਬੀਰ ਸਿੰਘ) – ਸਿਵਲ ਸਰਜਨ ਦਫਤਰ ਵਿਖੇ ਵਿਸ਼ਵ ਮਲੇਰੀਆ ਦਿਵਸ ਮਨਾਇਆ ਗਿਆ। ਇਸ ਸਮੇਂ ਆਪਣੇ ਸੰਬੋਧਨ `ਚ ਸਿਵਲ ਸਰਜਨ ਡਾ. ਹਰਦੀਪ ਸਿੰਘ ਘਈ ਨੇ ਕਿਹਾ ਕਿ ਜਿਲ੍ਹਾ ਅੰਮ੍ਰਿਤਸਰ ਵਿੱਚ ਪਿਛਲੇ ਸਾਲ ਦੋਰਾਨ ਮਲੇਰੀਆ ਦੇ ਕੇਸ ਕਾਫੀ ਘੱਟ ਰਹੇ ਹਨ, ਇਸ ਲਈ ਉਨਾਂ ਨੇ ਮਲੇਰੀਆ ਵਿੰਗ ਦੀ ਪ੍ਰਸ਼ਸਾ ਕੀਤੀ ਅਤੇ ਕਿਹਾ ਕਿ ਇਸ ਮੁਕਾਮ ਨੂੰ ਅਸੀ ਬਰਕਰਾਰ ਰੱਖਣਾ ਹੈ ਅਤੇ 2020 ਤੱਕ ਮਲੇਰੀਆ ਦਾ ਪੰਜਾਬ ਵਿੱਚ ਖਾਤਮਾ ਕਰਨ ਦਾ ਟੀਚਾ ਪੂਰਾ ਕਰਨਾ ਹੈ।ਮਲੇਰੀਆ ਤੋਂ ਬੱਚਣ ਲਈ ਸਭ ਤੋ ਜਿਆਦਾ ਜਰੂ੍ਰਰੀ ਹੈ ਕੀ ਮੱਛਰ ਦੀ ਪੈਦਾਵਾਰ ਨੂੰ ਹੀ ਰੋਕਿਆ ਜਾਵੇ ਕਿਉਕੀ ਇਲਾਜ ਨਾਲੋਂ ਪਰਹੇਜ ਜਿਆਦਾ ਜਰੂਰੀ ਹੈ।ਉਨਾਂ ਕਿਹਾ ਕਿ ਸਾਨੂੰ ਨਕਾਰਾ ਸਮਾਨ ਛੱਤ ਤੇ ਸੁੱਟਣ ਦੀ ਬਜਾਏ ਨਸ਼ਟ ਕਰਨਾ ਚਾਹੀਦਾ ਹੈ, ਜਾਂ ਕਬਾੜੀਏ ਨੁੰ ਦੇਣਾ ਚਾਹੀਦਾ ਹੈ ਇਸ ਦੇ ਨਾਲ ਹੀ ਦਿਨ ਵੇਲੇ ਪੁਰੀ ਬਾਹਵਾਂ ਤੇ ਕੱਪੜੇ ਪਹਿਣੇ ਜਾਣ।ਮੱਛਰ ਭਜਾਉਣ ਵਾਲੀਆ ਕਰੀਮਾਂ ਆਦਿ ਦਾ ਇਸਤੇਮਾਲ ਵੀ ਸਾਨੂੰ ਮਲੇਰੀਆ ਤੋਂ ਬਚਾਅ ਸਕਦਾ ਹੈ।ਜਿਲਾ ਅੇਪੀਡੀਮੋਲੋਜਿਸਟ ਡਾ. ਮਦਨ ਮੋਹਨ ਨੇ ਦੱਸਿਆ ਕਿ ਮਲੇਰੀਆ ਬੁਖਾਰ ਦਾ ਸ਼ੱਕ ਹੋਣ `ਤੇ ਤੂਰੰਤ ਸਰਕਾਰੀ ਹਸਪਤਾਲ ਤੋ ਹੀ ਫਰੀ ਚੈਕਅੱਪ ਅਤੇ ਇਲਾਜ ਕਰਵਾਉਣ।ਇਸ ਅਵਸਰ ਤੇ ਸਿਵਲ ਸਰਜਨ ਅਤੇ ਪੌ੍ਰਗਰਾਮ ਅਫਸਰਾ ਵਲੋ ਮਲੇਰੀਏ ਦੀ ਜਾਗਰੂਕਤਾ ਸਬੰਧੀ ਪੋਸਟਰ ਅਤੇ ਪੈਫਲੈਟ ਰੀਲੀਜ ਕੀਤੇ ਗਏ। ਇਸ ਮੋਕੇ ਡਾ. ਕਿਰਨਦੀਪ ਕੋਰ, ਡਾ. ਰਮੇਸ਼ ਪਾਲ, ਡਾ. ਸੇਠੀ, ਡਾ. ਵਿਨੋਦ ਕੰੁਢਲ, ਡਾ. ਭਾਰਤੀ, ਜਿਲ੍ਹਾ ਮਾਸ ਮੀਡੀਆ ਅਫਸਰ ਸ਼੍ਰੀਮਤੀ ਰਾਜ ਕੋਰ ਡਿਪਟੀ ਮਾਸ ਮੀਡੀਆ ਅਫਸਰ ਅਮਰਦੀਪ ਸਿੰਘ, ਆਰੂਸ਼ ਭੱਲਾ ਜਿਲਾ ਬੀ.ਸੀ.ਸੀ ਫਸਿਲੀਟੇਟਰ, ਗੁਰਦੇਵ ਸਿੰਘ ਢਿੱਲੋਂ ਐਸ.ਆਈ, ਰਾਮ ਮਹਿਤਾ ਅਤੇ ਸਮੂਹ ਸਟਾਫ ਹਾਜਰ ਸੀ।
Check Also
ਐਨ.ਐਚ.ਆਰ.ਸੀ ਮੈਂਬਰ ਪ੍ਰਿਯੰਕ ਕਾਨੂੰਨਗੋ ਨੇ ਸ੍ਰੀ ਦਰਬਾਰ ਸਾਹਿਬ, ਸ੍ਰੀ ਦੁਰਗਿਆਣਾ ਮੰਦਰ ਅਤੇ ਸ੍ਰੀ ਵਾਲਮੀਕਿ ਤੀਰਥ ਮੱਥਾ ਟੇਕਿਆ
ਅੰਮ੍ਰਿਤਸਰ, 27 ਜੁਲਾਈ (ਸੁਖਬੀਰ ਸਿੰਘ) – ਰਾਸ਼ਟਰੀ ਮਨੁੱਖੀ ਅਧਿਕਾਰ ਕਮਿਸ਼ਨ (ਐਨ.ਐਚ.ਆਰ.ਸੀ) ਨਵੀਂ ਦਿੱਲੀ ਦੇ ਮੈਂਬਰ …
Punjab Post Daily Online Newspaper & Print Media