Tuesday, July 28, 2026

ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਮੌਕੇ ਪਾਕਿਸਤਾਨ ਜਾਣ ਵਾਲੇ ਜਥੇ ਲਈ ਪਾਸਪੋਰਟ ਮੰਗੇ

ਅੰਮ੍ਰਿਤਸਰ, 26 ਅਪ੍ਰੈਲ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸ਼ੇਰੇ ਪੰਜਾਬ ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਮੌਕੇ ਜੂਨ 2019 ਵਿਚ ਪਾਸਿਕਤਾਨ ਸਥਿਤ SGPC Logoਗੁਰਧਾਮਾਂ ਦੀ ਯਾਤਰਾ ਲਈ ਭੇਜੇ ਜਾਣ ਵਾਲੇ ਜਥੇ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ਼ਰਧਾਲੂਆਂ ਪਾਸੋਂ ਪਾਸਪੋਰਟਾਂ ਦੀ ਮੰਗ ਕੀਤੀ ਗਈ ਹੈ। ਸ਼੍ਰੋਮਣੀ ਕਮੇਟੀ ਦੇ ਸਕੱਤਰ ਮਹਿੰਦਰ ਸਿੰਘ ਆਹਲੀ ਨੇ ਦੱਸਿਆ ਕਿ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਸ਼੍ਰੋਮਣੀ ਕਮੇਟੀ ਵੱਲੋਂ ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਮੌਕੇ ਜਥਾ ਪਾਕਿਸਤਾਨ ਭੇਜਿਆ ਜਾ ਰਿਹਾ ਹੈ, ਜਿਸ ਲਈ ਸ਼ਰਧਾਲੂ ਆਪਣੇ ਪਾਸਪੋਰਟ 3 ਮਈ 2019 ਤੀਕ ਦਫਤਰ ਸ਼੍ਰੋਮਣੀ ਕਮੇਟੀ ਸ੍ਰੀ ਅੰਮ੍ਰਿਤਸਰ ਵਿਖੇ ਭੇਜ ਸਕਦੇ ਹਨ।ਉਨ੍ਹਾਂ ਕਿਹਾ ਕਿ ਚਾਹਵਾਨ ਸ਼ਰਧਾਲੂ ਆਪਣੇ ਪਾਸਪੋਰਟਾਂ ਦੇ ਨਾਲ ਮੈਂਬਰ ਸ਼੍ਰੋਮਣੀ ਕਮੇਟੀ ਦੀ ਸਿਫਾਰਸ਼ ਸਹਿਤ ਆਪਣਾ ਪਛਾਣ ਪੱਤਰ ਵੀ ਜਮ੍ਹਾਂ ਕਰਵਾਉਣ।ਪਛਾਣ ਪੱਤਰ ਲਈ ਆਧਾਰ ਕਾਰਡ, ਵੋਟਰ ਕਾਰਡ ਜਾਂ ਰਾਸ਼ਨ ਕਾਰਡ ਦੀ ਕਾਪੀ ਦਿੱਤੀ ਜਾ ਸਕਦੀ ਹੈ।ਉਨ੍ਹਾਂ ਅਪੀਲ ਕੀਤੀ ਕਿ ਸ਼ਰਧਾਲੂ ਆਪਣੇ ਪਾਸਪੋਰਟ ਸਮੇਂ ਸਿਰ ਜਮ੍ਹਾਂ ਕਰਵਾਉਣ ਤਾਂ ਜੋ ਅਗਲੀ ਕਾਰਵਾਈ ਲਈ ਭੇਜੇ ਜਾ ਸਕਣ। 

Check Also

ਐਨ.ਐਚ.ਆਰ.ਸੀ ਮੈਂਬਰ ਪ੍ਰਿਯੰਕ ਕਾਨੂੰਨਗੋ ਨੇ ਸ੍ਰੀ ਦਰਬਾਰ ਸਾਹਿਬ, ਸ੍ਰੀ ਦੁਰਗਿਆਣਾ ਮੰਦਰ ਅਤੇ ਸ੍ਰੀ ਵਾਲਮੀਕਿ ਤੀਰਥ ਮੱਥਾ ਟੇਕਿਆ

ਅੰਮ੍ਰਿਤਸਰ, 27 ਜੁਲਾਈ (ਸੁਖਬੀਰ ਸਿੰਘ) – ਰਾਸ਼ਟਰੀ ਮਨੁੱਖੀ ਅਧਿਕਾਰ ਕਮਿਸ਼ਨ (ਐਨ.ਐਚ.ਆਰ.ਸੀ) ਨਵੀਂ ਦਿੱਲੀ ਦੇ ਮੈਂਬਰ …

Leave a Reply