ਅੰਮ੍ਰਿਤਸਰ, 26 ਅਪ੍ਰੈਲ (ਪੰਜਾਬ ਪੋਸਟ – ਸੁਖਬੀਰ ਸਿੰਘ ਖੁਰਮਣੀਆਂ) – ਪੰਜਵੀਂ ਪਾਤਸ਼ਾਹੀ ਸ੍ਰੀ ਗੁਰੂ ਅਰਜਨ ਦੇਵ ਜੀ ਦਾ ਪ੍ਰਕਾਸ਼ ਪੁਰਬ ਖਾਲਸਾ ਕਾਲਜ
ਗਵਰਨਿੰਗ ਕੌਂਸਲ ਦੁਆਰਾ ਕਾਲਜ ਸਥਿਤ ਗੁਰਦੁਆਰਾ ਸਾਹਿਬ ਵਿਖੇ ਬੜੀ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ।ਜਿਸ ਵਿਚ ਕੌਂਸਲ ਦੇ ਆਨਰੇਰੀ ਸਕੱਤਰ ਰਜਿੰਦਰ ਮੋਹਨ ਸਿੰਘ ਛੀਨਾ ਨੇ ਗੁਰੂ ਚਰਨਾਂ ’ਚ ਹਾਜ਼ਰੀ ਲਵਾਈ।ਸ੍ਰੀ ਗੁਰੂ ਤੇਗ ਬਹਾਦਰ ਕਾਲਜ ਫ਼ਾਰ ਵੂਮੈਨ ਦੀਆਂ ਵਿਦਿਆਰਥਣਾਂ ਨੇ ਰਸਭਿੰਨੇ ਕੀਰਤਨ ਦੁਆਰਾ ਆਈਆਂ ਸੰਗਤਾਂ ਨੂੰ ਗੁਰੂ ਨਾਲ ਜੋੜਿਆ।
ਕਾਲਜ ਦੇ ਸਿੱਖ ਇਤਿਹਾਸ ਤੇ ਖੋਜ਼ ਵਿਭਾਗ ਦੇ ਮੁੱਖੀ ਇੰਦਰਜੀਤ ਸਿੰਘ ਗੱਗੋਆਣੀ ਨੇ ਸਮੂੰਹ ਸੰਗਤ ਨੂੰ ਸਾਹਿਬ ਸ੍ਰੀ ਗੁਰੂ ਅਰਜਨ ਦੇਵ ਜੀ ਸਬੰਧੀ ਵਿਸਥਾਰ ਪੂਰਵਕ ਜਾਣੂ ਕਰਵਾਉਂਦਿਆ ਗੁਰੂ ਸਾਹਿਬਾਨ ਜੀ ਦੇ ਜੀਵਨ ਤੇ ਉਪਦੇਸ਼ਾਂ ’ਤੇ ਚਾਨਣਾ ਪਾਇਆ।
ਛੀਨਾ ਨੇ ਸਮੂਹ ਜਗਤ ਤੇ ਹਾਜ਼ਰ ਸੰਗਤਾਂ ਨੂੰ ਇਸ ਪਵਿੱਤਰ ਦਿਹਾੜੇ ਦੀ ਵਧਾਈ ਦਿੱਤੀ।ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਅਰਜਨ ਦੇਵ ਜੀ ਨੇ ਅਕਾਲ ਪੁਰਖ ਦੇ ਭਾਣੇ ਨੂੰ ਮਿੱਠਾ ਕਰਕੇ ਮੰਨਣ ਤੇ ਜਿਵੇਂ ਉਸਦੀ ਰਜ਼ਾ ਹੋਵੇ, ਨੂੰ ਕਬੂਲਣ ਲਈ ਪ੍ਰੇਰਿਤ ਕੀਤਾ। ਉਨ੍ਹਾਂ ਕਿਹਾ ਕਿ ਹਰੇਕ ਇਨਸਾਨ ਨੂੰ ਗੁਰੂ ਮਹਾਰਾਜ ਵੱਲੋਂ ਵਿਖਾਏ ਮਾਰਗ ’ਤੇ ਚਲਦਿਆਂ ਸਰਬੱਤ ਦੇ ਭਲੇ ਦੇ ਲਈ ਕਾਰਜ ਕਰਨਾ ਚਾਹੀਦਾ ਹੈ।ਛੀਨਾ ਨੇ ਕਾਲਜ ਪਿ੍ਰੰਸੀਪਲ ਡਾ. ਮਹਿਲ ਸਿੰਘ ਨਾਲ ਮਿਲ ਕੇ ਸ਼ਬਦ ਗਾਇਨ ਕਰਨ ਵਾਲੇ ਵਿਦਿਆਰਥੀਆਂ ਨੂੰ ਸਿਰੋਪਾਓ ਭੇਂਟ ਕਰਕੇ ਸਨਮਾਨਿਤ ਕੀਤਾ।ਉਪਰੰਤ ਚਾਹ-ਪਕੌੜਿਆਂ ਦਾ ਲੰਗਰ ਵੀ ਵਰਤਾਇਆ ਗਿਆ।
ਇਸ ਮੌਕੇ ਗਵਰਨਿੰਗ ਕੌਂਸਲ ਦੇ ਜੁਆਇੰਟ ਸਕੱਤਰ ਪ੍ਰਿੰਸੀਪਲ ਜਗਦੀਸ਼ ਸਿੰਘ, ਮੈਂਬਰ ਸੁਖਦੇਵ ਸਿੰਘ ਅਬਦਾਲ, ਗੁਰਮਹਿੰਦਰ ਸਿੰਘ, ਖਾਲਸਾ ਕਾਲਜ ਆਫ਼ ਐਜ਼ੂਕੇਸ਼ਨ ਦੇ ਕਾਰਜਕਾਰੀ ਪ੍ਰਿੰਸੀਪਲ ਡਾ. ਹਰਪ੍ਰੀਤ ਕੌਰ, ਖਾਲਸਾ ਕਾਲਜ ਫ਼ਾਰ ਵੂਮੈਨ ਪ੍ਰਿੰਸੀਪਲ ਡਾ. ਮਨਪ੍ਰੀਤ ਕੌਰ, ਖਾਲਸਾ ਕਾਲਜ ਆਫ਼ ਇੰਜੀਨੀਅਰਿੰਗ ਐਂਡ ਟੈਕਨਾਲੋਜੀ ਪ੍ਰਿੰਸੀਪਲ ਡਾ. ਮੰਜ਼ੂ ਬਾਲਾ, ਖਾਲਸਾ ਕਾਲਜ ਆਫ਼ ਐਜ਼ੂਕੇਸ਼ਨ (ਰਣਜੀਤ ਐਵੀਨਿਊ) ਪ੍ਰਿੰਸੀਪਲ ਡਾ. ਸੁਰਿੰਦਰਪਾਲ ਕੌਰ ਢਿੱਲੋਂ, ਖ਼ਾਲਸਾ ਕਾਲਜ ਆਫ਼ ਫ਼ਾਰਮੇਸੀ ਪ੍ਰਿੰਸੀਪਲ ਡਾ. ਆਰ.ਕੇ ਧਵਨ, ਖ਼ਾਲਸਾ ਕਾਲਜ ਚਵਿੰਡਾ ਦੇਵੀ ਪ੍ਰਿੰਸੀਪਲ ਡਾ. ਐਚ.ਬੀ ਸਿੰਘ, ਖ਼ਾਲਸਾ ਕਾਲਜ ਆਫ਼ ਲਾਅ ਪ੍ਰਿੰਸੀਪਲ ਡਾ. ਜਸਪਾਲ ਸਿੰਘ, ਖ਼ਾਲਸਾ ਕਾਲਜ ਆਫ਼ ਨਰਸਿੰਗ ਪ੍ਰਿੰਸੀਪਲ ਡਾ. ਕਮਲਜੀਤ ਕੌਰ, ਖਾਲਸਾ ਕਾਲਜ ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਪਿ੍ਰੰਸੀਪਲ ਪੁਨੀਤ ਕੌਰ ਨਾਗਪਾਲ, ਸ੍ਰੀ ਗੁਰੂ ਤੇਗ ਬਹਾਦਰ ਕਾਲਜ ਫ਼ਾਰ ਵੂਮੈਨ ਪ੍ਰਿੰਸੀਪਲ ਨਾਨਕ ਸਿੰਘ, ਕੌਂਸਲ ਦੇ ਅੰਡਰ ਸੈਕਟਰੀ ਡੀ. ਐਸ.ਰਟੌਲ, ਅਧਿਆਪਕ ਸਾਹਿਬਾਨ, ਗੈਰ ਅਧਿਆਪਨ ਸਟਾਫ਼ ਮੈਂਬਰ ਅਤੇ ਵੱਡੀ ਗਿਣਤੀ ’ਚ ਕਾਲਜ, ਸਕੂਲ ਦੇ ਵਿਦਿਆਰਥੀ ਹਾਜ਼ਰ ਸਨ।
Check Also
ਖ਼ਾਲਸਾ ਕਾਲਜ ਵਿਖੇ ਬੀ.ਏ.ਆਰ.ਸੀ ਆਊਟਰੀਚ ਪ੍ਰੋਗਰਾਮ ਕਰਵਾਇਆ ਗਿਆ
ਅੰਮ੍ਰਿਤਸਰ, 3 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਦੇ ਭੌਤਿਕ ਵਿਗਿਆਨ ਵਿਭਾਗ ਵੱਲੋਂ ਵਿਦਿਆਰਥੀਆਂ …
Punjab Post Daily Online Newspaper & Print Media