Wednesday, March 4, 2026

ਅਕਾਲੀ ਦਲ ਨੂੰ ਝਟਕਾ, ਕਾਂਗਰਸੀ ਬਣੇ ਕੌਂਸਲਰ ਚੋਣ ਲੜਣ ਵਾਲੇ ਅਕਾਲੀ ਅਨਿਲ ਚੋਪੜਾ

ਅੰਮ੍ਰਿਤਸਰ, 26 ਅਪ੍ਰੈਲ (ਪੰਜਾਬ ਪੋਸਟ – ਸੁਖਬੀਰ ਸਿੰਘ) – ਵਿਧਾਨ ਸਭਾ ਹਲਕਾ ਦੱਖਣੀ `ਚ ਸ਼੍ਰੋਮਣੀ ਅਕਾਲੀ ਦਲ ਬਾਦਲ ਨੂੰ ਉਸ ਸਮੇਂ ਜਬਰਦਸਤ ਝਟਕਾ PUNJ2604201911ਲੱਗਾ, ਜਦ ਵਾਰਡ ਨੰਬਰ 65 ਤੋਂ ਸ਼੍ਰੋਮਣੀ ਅਕਾਲੀ ਦਲ ਦੀ ਟਿਕਟ `ਤੇ ਚੋਣ ਲੜਨ ਵਾਲੇ ਅਕਾਲੀ ਆਗੂ ਅਨਿਲ ਚੋਪੜਾ ਨੇ ਪੰਜਾਬ ਕਾਂਗਰਸ ਦੇ ਪ੍ਰਧਾਨ ਸੁਨੀਲ ਜਾਖੜ, ਕੈਬਨਿਟ ਮੰਤਰੀ ਸੁਖਬਿੰਦਰ ਸਿੰਘ ਸੁੱਖ ਸਰਕਾਰੀਆ, ਅੰਮ੍ਰਿਤਸਰ ਲੋਕ ਸਭਾ ਹਲਕੇ ਤੋਂ ਕਾਂਗਰਸ ਦੇ ਉਮੀਦਵਾਰ ਗੁਰਜੀਤ ਔਜਲਾ ਅਤੇ ਵਿਧਾਨ ਸਭਾ ਹਲਕਾ ਦੱਖਣੀ ਤੋਂ ਕਾਂਗਰਸ ਦੇ ਵਿਧਾਇਕ ਇੰਦਰਬੀਰ ਸਿੰਘ ਬੁਲਾਰੀਆ ਦੀ ਅਗਵਾਈ ਹੇਠ ਕਾਂਗਰਸ ਵਿੱਚ ਸ਼ਾਮਲ ਹੋਣ ਦਾ ਐਲਾਨ ਕੀਤਾ।ਇਸ ਮੌਕੇ ਤੇ ਜਾਖੜ, ਸਰਕਾਰੀਆ, ਔਜਲਾ  ਤੇ ਬੁਲਾਰੀਆ ਨੇ ਚੋਪੜਾ ਨੂੰ ਸਿਰੋਪਾਓ ਸਨਮਾਨਿਤ ਕਰਦਿਆਂ ਉਨ੍ਹਾਂ ਨੂੰ ਪਾਰਟੀ ਵਿੱਚ `ਜੀ ਆਇਆਂ` ਆਖਿਆ ਤੇ ਹਰ ਤਰ੍ਹਾਂ ਦਾ ਬਣਦਾ ਮਾਨ ਸਨਮਾਨ ਦੇਣ ਦਾ ਯਕੀਨ ਦਵਾਇਆ।
             ਇਸ ਮੌਕੇ ਜਾਖੜ ਨੇ ਕਿਹਾ ਕਿ ਕਾਂਗਰਸ ਪੰਜਾਬ ਵਿਚੋਂ 13 ਦੀਆਂ 13 ਸੀਟਾਂ ਜਿੱਤ ਕੇ ਕੈਪਟਨ ਅਮਰਿੰਦਰ ਸਿੰਘ  ਅਗਵਾਈ ਹੇਠ ਪਾਰਟੀ ਦੇ ਹੱਥ ਮਜ਼ਬੂਤ ਕਰੇਗੀ।ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦਾ ਹੁਣ ਪੰਜਾਬ ਵਿੱਚ ਕੋਈ ਆਧਾਰ ਨਹੀਂ ਰਿਹਾ ਅਤੇ ਲੋਕ ਸਭਾ ਚੋਣਾਂ ਮਗਰੋਂ ਇਸ ਪਾਰਟੀ ਦਾ ਭੋਗ ਪੈ ਜਾਵੇਗਾ।ਜਾਖੜ ਨੇ ਆਖਿਆ ਕਿ ਆਉਣ ਵਾਲੇ ਦਿਨਾਂ ਵਿੱਚ ਹੋਰ ਵੀ ਅਕਾਲੀ ਕਾਂਗਰਸ ਦੇ ਬੇੜੇ ਵਿਚ ਸਵਾਰ ਹੋਣਗੇ।ਜਾਖੜ ਨੇ ਉਨਾਂ ਇਹ ਵੀ ਕਿਹਾ ਕਿ ਪੰਜਾਬ ਵਿਚ ਕਾਂਗਰਸ ਪੱਖੀ ਹਵਾ ਚੱਲ ਰਹੀ ਹੈ, ਜਿਸ ਅੱਗੇ ਅਕਾਲੀ ਦਲ ਦੇ ਸੁਪਨੇ ਢਹਿ ਢੇਰੀ ਹੋ ਜਾਣਗੇ।

Check Also

ਖ਼ਾਲਸਾ ਕਾਲਜ ਵਿਖੇ ਬੀ.ਏ.ਆਰ.ਸੀ ਆਊਟਰੀਚ ਪ੍ਰੋਗਰਾਮ ਕਰਵਾਇਆ ਗਿਆ

ਅੰਮ੍ਰਿਤਸਰ, 3 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਦੇ ਭੌਤਿਕ ਵਿਗਿਆਨ ਵਿਭਾਗ ਵੱਲੋਂ ਵਿਦਿਆਰਥੀਆਂ …

Leave a Reply