Thursday, March 5, 2026

ਗੁਰੂ ਸਾਹਿਬ ਦੀ ਬੇਅਦਬੀ ਕਰਨ ਵਾਲਿਆਂ ਨੂੰ ਲੋਕ ਹੁਣ ਨਹੀਂ ਬਖਸ਼ਣਗੇ – ਕੈਪਟਨ ਅਮਰਿੰਦਰ ਸਿੰਘ

ਸੰਗਰੂਰ, 26 ਅਪ੍ਰੈਲ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ ) – ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਹਾਜ਼ਰੀ `ਚ ਸੰਗਰੂਰ ਲੋਕ ਸਭਾ ਸੀਟ ਤੋਂ ਕਾਗਰਸੀ PUNJ2604201914ਉਮੀਦਵਾਰ ਕੇਵਲ ਸਿੰਘ ਢਿੱਲੋਂ ਨੇ ਨਾਮਜਦਗੀ ਪੱਤਰ ਦਾਖਲ ਕੀਤੇ।ਕੈਬਨਿਟ ਮੰਤਰੀ ਵਿਜੈ ਇੰਦਰ ਸਿੰਗਲਾ, ਰਜ਼ੀਆ ਸੁਲਤਾਨਾ, ਸਾਬਕਾ ਮੁੱਖ ਮੰਤਰੀ ਬੀਬੀ ਰਾਜਿੰਦਰ ਕੌਰ ਭੱਠਲ, ਧੂਰੀ ਤੋਂ ਵਿਧਾਇਕ ਦਲਵੀਰ ਗੋਲਡੀ ਹਲਕਾ ਇੰਚਾਰਜ ਸੁਨਾਮ ਦਾਮਨ ਬਾਜਵਾ, ਹਲਕਾ ਇੰਚਾਰਜ ਦਿੜ੍ਹਬਾ ਅਜੈਬ ਸਿੰਘ ਰਟੌਲ, ਜਸਵਿੰਦਰ ਧੀਮਾਨ, ਸੰਗਰੂਰ ਜਿਲ੍ਹਾ ਦੇ ਕਾਗਰਸ ਪ੍ਰਧਾਨ ਰਾਜਿੰਦਰ ਸਿੰਘ ਰਾਜਾ, ਬਰਨਾਲਾ ਜਿਲਾ ਪ੍ਰਧਾਨ ਰੂਪੀ ਕੌਰ ਅਤੇ ਵੱਖ-ਵੱਖ ਅਹੁੱਦੇਦਾਰ ਤੇ ਆਗੂ ਮੌਜੂਦ ਸਨ। ਡਿਪਟੀ ਕਮਿਸ਼ਨਰ ਦਫ਼ਤਰ `ਚ ਕਾਗ਼ਜ਼ ਦਾਖਲ ਕਰਵਾਉਣ ਤੋਂ ਬਾਅਦ ਕੇਵਲ ਸਿੰਘ ਢਿੱਲੋਂ ਦੇ ਹੱਕ ਵਿੱਚ ਵਿਸ਼ਾਲ ਰੈਲੀ ਕੀਤੀ ਗਈ।
                 ਰੈਲੀ ਨੂੰ ਸੰਬੋਧਨ ਕਰਦਿਆਂ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਪਿੱਛਲੇ 5 ਸਾਲਾਂ `ਚ ਦੇਸ਼ ਵਿੱਚ ਮੋਦੀ ਸਰਕਾਰ ਨੇ ਹਰ ਵਰਗ ਦਾ ਆਰਥਿਕ ਤੌਰ `ਤੇ ਲੱਕ ਤੋੜ ਕੇ ਰੱਖ ਦਿੱਤਾ ਹੈ ਅਤੇ ਸੱਤਾ `ਚ ਆਉਣ ਤੋਂ ਪਹਿਲਾਂ ਜੋ ਵਾਅਦੇ ਲੋਕਾਂ ਨਾਲ ਕੀਤੇ ਸਨ।ਉਹਨਾਂ ਵਿੱਚੋਂ ਇਕ ਵੀ ਵਾਅਦਾ ਪੂਰਾ ਨਹੀ ਕੀਤਾ ਅਤੇ ਵੱਡੇ-ਵੱਡੇ ਕਾਰੋਬਾਰੀਆਂ ਦੇ ਘਰ ਭਰਨ ਲਈ ਆਮ ਲੋਕਾਂ ਨੂੰ ਗੁੰਮਰਾਹ ਕੀਤਾ।ਸ਼੍ਰੋਮਣੀ ਅਕਾਲੀ ਦਲ `ਤੇ ਨਿਸ਼ਾਨਾ ਸਾਧਦੇ ਹੋਏ ਉਨਾਂ ਕਿਹਾ ਕਿ ਇਹ ਪਹਿਲਾਂ ਵਾਲਾ ਅਕਾਲੀ ਦਲ ਨਹੀਂ ਰਿਹਾ ਜੋਂ ਲੋਕਾਂ ਦੇ ਲਈ ਜਦੋਜਹਿਦ ਕਰਦੇ ਸਨ ਅਤੇ ਮੋਰਚੇ ਲਾਉਂਦੇ ਸਨ।ਇਹ ਅਕਾਲੀ ਦਲ ਤਾਂ ਸਿਰਫ ਇਕ ਪਰਿਵਾਰ ਦੀ ਜਗੀਰ ਬਣ ਕੇ ਰਹਿ ਗਿਆ ਹੈ।ਗੁਰੂ ਸਾਹਿਬ ਦੀ ਬੇਅਦਬੀ ਕਰਨ ਵਾਲੇ ਇਹਨਾਂ ਨੂੰ ਲੋਕ ਹੁਣ ਨਹੀਂ ਬਖਸ਼ਣਗੇ।ਆਮ ਆਦਮੀ ਪਾਰਟੀ ਦੇ ਸੰਗਰੂਰ ਤੋਂ ਸੰਸਦ ਮੈਂਬਰ ਭਗਵੰਤ ਮਾਨ `ਤੇ ਟਿੱਪਣੀ ਕਰਦਿਆਂ ਉਨ੍ਹਾਂ ਕਿਹਾ ਕਿ ਇਸ ਨੇ ਪਿਛਲੇ ਪੰਜ ਸਾਲ `ਚ ਇਥੋਂ ਦੇ ਮੈਂਬਰ ਪਾਰਲੀਮੈਂਟ ਨੇ ਸਿਰਫ ਚੁਟਕਲੇ ਹੀ ਸੁਣਾਏ ਅਤੇ ਸੰਗਰੂਰ ਹਲਕੇ ਦੇ ਵਿਕਾਸ ਲਈ ਕੋਈ ਵੀ ਕੰਮ ਨਹੀਂ ਕੀਤਾ।
           ਸੰਗਰੂਰ ਤੋਂ ਕਾਂਗਰਸੀ ਉਮੀਦਵਾਰ ਕੇਵਲ ਸਿੰਘ ਢਿੱਲੋਂ ਨੇ ਆਪਣੇ ਸੰਬੋਧਨ ਵਿੱਚ ਕਿਹਾ ਕਿ ਉਹਨਾਂ ਦਾ ਮੁੱਖ ਉਦੇਸ਼ ਹੀ ਆਪਣੇ ਇਲਾਕੇ ਲਈ ਵਿਕਾਸ ਕਰਨਾ ਹੈ ਅਤੇ ਉਹ ਆਪਣੇ ਚੋਣ ਮੈਨੀਫੈਸਟੋ ਵਿੱਚ ਸੰਗਰੂਰ ਲੋਕ ਸਭਾ ਹਲਕੇ ਲਈ ਸਿਹਤ, ਸਿੱਖਿਆ ਅਤੇ ਵੱਡੀ ਇੰਡਸਟਰੀ ਲਵਾਉਣਾ ਪਹਿਲ ਰਹੇਗੀ।ਉਹਾਂ ਕੈਪਟਨ ਅਮਰਿੰਦਰ ਸਿੰਘ ਨੂੰ ਇਹ ਵਿਸ਼ਵਾਸ ਵੀ ਦਿਵਾਇਆ ਕਿ ਸੰਗਰੂਰ ਲੋਕ ਸਭਾ ਸੀਟ ਵੱਡੀ ਲੀਡ ਨਾਲ ਜਿੱਤ ਕੇ ਪਾਰਟੀ ਦੀ ਝੋਲੀ ਪਾਉਣਗੇ ਇਸ ਮੌਕੇ ਵੱਡੀ ਗਿਣਤੀ `ਚ ਸਥਾਨਕ ਕਾਂਗਰਸੀ ਆਗੂ ਅਤੇ ਵਰਕਰ ਹਾਜ਼ਰ ਸਨ।

Check Also

ਖ਼ਾਲਸਾ ਕਾਲਜ ਵਿਖੇ ਬੀ.ਏ.ਆਰ.ਸੀ ਆਊਟਰੀਚ ਪ੍ਰੋਗਰਾਮ ਕਰਵਾਇਆ ਗਿਆ

ਅੰਮ੍ਰਿਤਸਰ, 3 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਦੇ ਭੌਤਿਕ ਵਿਗਿਆਨ ਵਿਭਾਗ ਵੱਲੋਂ ਵਿਦਿਆਰਥੀਆਂ …

Leave a Reply