ਠੇਕਾ ਮੁਲਾਜ਼ਮ ਸੰਘਰਸ਼ ਮੋਰਚੇ ਦੇ ਝੰਡੇ ਹੇਠ ਪਟਿਆਲਾ ਪੁੱਜਣਗੇ ਪੂਰੇ ਪੰਜਾਬ ਦੇ ਕੱਚੇ ਕਾਮੇ
ਲੌਂਗੋਵਾਲ, 26 ਅਪ੍ਰੈਲ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਵਾਟਰ ਸਪਲਾਈ ਅਤੇ ਸੀਵਰੇਜ ਬੋਰਡ ਕੰਟਰੈਕਟ ਵਰਕਰਜ਼ ਯੂਨੀਅਨ ਪੰਜਾਬ ਰਜ਼ਿ. ਦੀ
ਮੀਟਿੰਗ ਬਰਾਂਚ ਪ੍ਰਧਾਨ ਹੈਪੀ ਸਿੰਘ ਦੀ ਪ੍ਰਧਾਨਗੀ ਹੇਠ ਹੋਈ।ਵਰਕਰਾਂ ਨੂੰ ਸੰਬੋਧਨ ਕਰਦਿਆਂ ਸੂਬਾ ਆਗੂ ਸ਼ੇਰ ਸਿੰਘ ਲੌਂਗੋਵਾਲ ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ ਪੰਜਾਬ ਨੇ ਦੱਸਿਆ ਕਿ ਵੱਖ-ਵੱਖ ਵਿਭਾਗਾਂ `ਚ ਆਊਟਸੋਰਸ, ਇੰਨਲਿਸਟਮੈਂਟ, ਕੰਪਨੀਆਂ, ਵੱਖ-ਵੱਖ ਠੇਕੇਦਾਰਾਂ, ਸੁਸਾਇਟੀਆਂ, ਪ੍ਰੋਜੈਕਟਾਂ, ਜਿਲ੍ਹਾ ਪ੍ਰੀਸ਼ਦ, ਪੰਚਾਇਤੀ ਸਿਸਟਮ ਸਮੇਤ ਮਾਣ ਭੱਤੇ, ਸਵੈ ਰੋਜਗਾਰ ਆਦਿ ਰਾਹੀਂ ਲੰਮੇ ਸਮੇਂ ਤੋਂ ਲਗਾਤਾਰ ਕੰਮ ਕਰਦੇ ਠੇਕਾ ਮੁਲਾਜ਼ਮਾਂ ਨੂੰ ਪੂਰੀਆਂ ਤਨਖਾਹਾ, ਭੱਤਿਆ ਸਮੇਤ ਪੈਨਸ਼ਰੀ ਲਾਭਾ ਸਮੇਤ ਪਿਤਰੀ ਵਿਭਾਗਾਂ ਵਿੱਚ ਰੈਗੂਲਰ ਕਰਨ ਸਮੇਤ ਹੋਰ ਮੰਗਾਂ ਸਬੰਧੀ ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ ਪੰਜਾਬ ਵੱਲੋ 1ਮਈ ਨੂੰ 2019 ਨੂੰ ਪਟਿਆਲਾ ਸ਼ਹਿਰ ਵਿੱਚ ਸੂਬਾ ਪੱਧਰੀ ਰੈਲੀ ਕੀਤੀ ਜਾਵੇਗੀ ਉਨ੍ਹਾਂ ਅੱਗੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਵਿਧਾਨ ਸਭਾ ਚੋਣਾਂ ਦੌਰਾਨ ਕੀਤੇ ਵਾਅਦਿਆਂ ਤੋਂ ਪਿੱਛੇ ਹਟਦਿਆਂ ਵੱਖ-ਵੱਖ ਵਿਭਾਗਾਂ ਵਿੱਚ ਕਰਮਚਾਰੀਆਂ ਨੂੰ ਰੈਗੂਲਰ ਕਰਨ ਤੋਂ ਲਗਾਤਾਰ ਟਾਲ -ਮਟੋਲ ਕੀਤੀ ਜਾ ਰਹੀ ਹੈ ਅਤੇ ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ ਪੰਜਾਬ ਵੱਲੋਂ ਲਗਾਤਾਰ ਕੀਤੇ ਸੰਘਰਸ਼ਾਂ ਦੀ ਬਦੌਲਤ ਪਿੱਛਲੀ ਅਕਾਲੀ ਭਾਜਪਾ ਸਰਕਾਰ ਤੋਂ ਪੰਜਾਬ ਐਡਹਾਕ, ਕੰਟਰੈਕਟ, ਡੇਲੀਵੇਜ, ਟੈਂਪਰੇਰੀ, ਵਰਕਚਾਰਜ ਅਤੇ ਆਉਟ-ਸੋਰਸ ਇੰਪਲਾਈਜ਼ ਵੈਲਫੇਅਰ ਐਕਟ 2016 ਬਣਾਇਆ ਗਿਆ ਸੀ।ਪ੍ਰੰਤੂ ਮੌਜੂਦਾ ਸਰਕਾਰ ਵਲੋਂ 2016 ਵਾਲੇ ਬਣੇ ਇਸ ਐਕਟ ਨੂੰ ਅਜੇ ਤੱਕ ਲਾਗੂ ਨਹੀਂ ਕੀਤਾ ਗਿਆ ਅਤੇ ਨਾ ਹੀ ਐਕਟ ਤੋਂ ਬਾਹਰ ਰਹਿੰਦੀਆਂ ਕੈਟਾਗਰੀਆ ਨੂੰ ਐਕਟ ਵਿੱਚ ਸਾਮਿਲ ਕੀਤਾ ਗਿਆ ਹੈ।
ਇਸ ਮੌਕੇ ਅਕਾਸ਼ਦੀਪ ਸਿੰਘ, ਬਲਤੇਜ ਸਿੰਘ, ਮਹਾਦੀਪ ਸਿੰਘ, ਅਕਬਰ ਖਾਂ, ਜਸਵੀਰ ਸਿੰਘ, ਮੇਵਾ ਸਿੰਘ, ਬਲਤੇਜ ਸਿੰਘ, ਬਲਵੰਤ ਸਿੰਘ, ਗੁਰਮੇਲ ਸਿੰਘ ਆਦਿ ਹਾਜ਼ਰ ਸਨ।
Check Also
ਖ਼ਾਲਸਾ ਕਾਲਜ ਵਿਖੇ ਬੀ.ਏ.ਆਰ.ਸੀ ਆਊਟਰੀਚ ਪ੍ਰੋਗਰਾਮ ਕਰਵਾਇਆ ਗਿਆ
ਅੰਮ੍ਰਿਤਸਰ, 3 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਦੇ ਭੌਤਿਕ ਵਿਗਿਆਨ ਵਿਭਾਗ ਵੱਲੋਂ ਵਿਦਿਆਰਥੀਆਂ …
Punjab Post Daily Online Newspaper & Print Media