Friday, April 24, 2026

ਆਂਗਣਵਾੜੀ ਮੁਲਾਜ਼ਮ ਯੂਨੀਅਨ (ਸੀਟੂ) ਨੇ ਮਾਨ ਭੱਤੇ ਦੇ ਨੋਟੀਫਿਕੇਸ਼ਨ ਦੀਆਂ ਕਾਪੀਆਂ ਸਾੜੀਆਂ

ਭੀਖੀ/ਮਾਨਸਾ, 27 ਅਪ੍ਰੈਲ (ਪੰਜਾਬ ਪੋਸਟ – ਕਮਲ ਕਾਂਤ) – ਆਂਗਣਵਾੜੀ ਮੁਲਾਜ਼ਮ ਯੂਨੀਅਨ ਪੰਜਾਬ (ਸੀਟੂ) ਜਿਲ੍ਹਾ ਮਾਨਸਾ ਵਿਖੇ ਜਿਲ੍ਹਾ ਪ੍ਰਧਾਨ ਸ੍ਰੀਮਤੀ PUNJ2704201904ਜਸਵਿੰਦਰ ਕੌਰ ਦਾਤੇਵਾਸ ਦੀ ਅਗਵਾਈ `ਚ ਇਕੱਠੇ ਹੋ ਕੇ ਪ੍ਰਦਰਸ਼ਨ ਕਰਦਿਆਂ  ਪੰਜਾਬ ਸਰਕਾਰ ਵਲੋਂ ਜਾਰੀ ਮਾਨਭੱਤੇ ਦੇ ਨੋਟੀਫਿਕੇਸ਼ਨ ਦੀਆਂ ਕਾਪੀਆਂ ਸਾੜੀਆਂ ਗਈਆਂ ਅਤੇ ਰੋਸ ਜਾਹਿਰ ਕਰਦੇ ਹੋਏ ਪੰਜਾਬ ਸਰਕਾਰ ਨੂੰ ਮੰਗ ਪੱਤਰ ਭੇਜੇ।ਇਕੱਠ ਨੂੰ ਸੰਬੋਧਨ ਕਰਦਿਆਂ ਸੀਨੀਅਰ ਆਗੂ ਨੇ ਕਿਹਾ ਕਿ ਪਿਛਲੀ ਅਕਾਲੀ ਭਾਜਪਾ ਸਰਕਾਰ ਦੇ ਸਮੇਂ ਤੋਂ ਆਂਗਣਵਾੜੀ ਵਰਕਰਾਂ ਹੈਲਪਰਾਂ ਆਪਣੀਆਂ ਹੱਕੀ ਅਤੇ ਜਾਇਜ਼ ਮੰਗਾਂ ਨੂੰ ਲੈ ਕੇ ਲਗਾਤਾਰ ਸੰਘਰਸ਼ ਕਰ ਰਹੀਆਂ ਹਨ।ਉਹਨਾਂ ਨੇ ਕਿਹਾ ਕੀ ਸੱਤਾ ਵਿੱਚ ਆਉਣ ਤੋਂ ਪਹਿਲਾਂ ਮਾਨਯੋਗ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਾਫੀ ਵਿਦ ਕੈਪਟਨ ਪ੍ਰੋਗਰਾਮ ਵਿੱਚ ਆਂਗਣਵਾੜੀ ਵਰਕਰਾਂ ਵਲੋਂ ਕੀਤੇ ਸਵਾਲ ਦੇ ਜਵਾਬ ਵਿੱਚ ਕਿਹਾ ਸੀ ਕਿ ਜੋ ਸਰਕਾਰ ਘੱਟੋ ਘੱਟ ਉਜਰਤ ਨਹੀਂ ਦਿੰਦੀ ਉਹ ਵੱਡਾ ਗੁਨਾਹ ਕਰਦੀ ਹੈ।ਜੇਕਰ ਸਾਡੀ ਸਰਕਾਰ ਸੱਤਾ ਵਿੱਚ ਆਉਂਦੀ ਹੈ ਤਾਂ ਪਹਿਲ ਦੇ ਅਧਾਰ `ਤੇ ਆਂਗਣਵਾੜੀ ਵਰਕਰਾਂ ਹੈਲਪਰਾਂ ਦੀਆਂ ਮੁਸ਼ਕਿਲਾਂ ਦਾ ਹੱਲ ਕੀਤਾ ਜਾਵੇਗ।ਪਰ ਕੈਪਟਨ ਸਰਕਾਰ ਨੇ ਕੇਂਦਰ ਸਰਕਾਰ ਵਲੋਂ ਕੀਤੇ ਵਾਧੇ `ਚ 40 ਫੀਸਦ ਕਟੋਤੀ ਲਗਾ ਦਿੱਤੀ ਹੈ।
           ਦਸਣਯੋਗ ਹੈ ਕਿ 11 ਸਤੰਬਰ 2018 ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ 1500 ਰੁਪਏ ਵਰਕਰ 1250 ਮਿੰਨੀ ਵਰਕਰ ਅਤੇ 750 ਰੁਪਏ ਹੈਲਪਰ ਦੇ ਮਾਨਭੱਤੇ `ਚ ਵਾਧੇ ਦਾ ਐਲਾਨ ਕੀਤਾ ਸੀ। ਜੋ 1 ਅਕਤੂਬਰ 2018 ਤੋਂ ਲਾਗੂ ਹੋਣਾ ਸੀ। ਪਰ ਅੱਜ 7 ਮਹੀਨੇ ਬੀਤ ਜਾਣ ਦੇ ਬਾਅਦ ਪੰਜਾਬ ਸਰਕਾਰ ਨੇ ਆਪਣਾ 40 ਫੀਸਦ ਹਿੱਸਾ ਨਾ ਪਾਉਂਦੇ ਹੋਏ 900 ਰੁਪਏ ਦਾ ਨੋਟੀਫਿਕੇਸ਼ਨ ਸਾਡੇ ਮੱਥੇ ਮਾਰਿਆ ਹੈ।ਜਿਸ ਨਾਲ ਪੰਜਾਬ ਦੀਆਂ 54000 ਵਰਕਰਾਂ ਹੈਲਪਰਾਂ ਵਿੱਚ ਤਿੱਖਾ ਰੋਸ ਹੈ।ਉਹਨਾਂ ਨੇ ਸਰਕਾਰ ਤੋਂ ਪੁਰਜ਼ੋਰ ਮੰਗ ਕੀਤੀ ਕੇ ਕੀਤੀ ਕਟੌਤੀ ਦੀ ਰਕਮ ਮੁੜ ਜਾਰੀ ਕੀਤੀ ਜਾਵੇ।ਜੇਕਰ ਪੰਜਾਬ ਸਰਕਾਰ ਆਂਗਣਵਾੜੀ ਵਰਕਰਾਂ ਹੈਲਪਰਾਂ ਦੇ ਮਾਣਭੱਤੇ ਦੀ ਪੂਰੀ ਰਕਮ ਜਾਰੀ ਨਹੀਂ ਕਰਦੀ ਤਾਂ ਸੰਘਰਸ਼ ਹੋਰ ਤਿੱਖਾ ਕੀਤਾ ਜਾਵੇਗਾ ਅਤੇ ਇਸ ਦਾ ਜਵਾਬ 19 ਮਈ ਨੂੰ ਲੋਕ ਸਭਾ ਦੀਆਂ ਚੋਣਾਂ ਵਿੱਚ ਦੇਵਾਂਗੇ।
               ਇਸ ਮੌਕੇ ਮੀਨੂ ਰਾਣੀ, ਤੇਜਿੰਦਰ ਵਾਲੀਆ, ਰਣਜੀਤ ਕੌਰ, ਸਿੰਦਰ ਕੌਰ ਬਰੇਟਾ, ਸੁਮਨ ਲਤਾ, ਗੁਰਮੀਤ ਟਾਹਲੀਆਂ, ਬਿੰਦਰ ਕੌਰ ਮੰਦਰਾਂ, ਰਣਜੀਤ ਕੌਰ ਅਹਿਮਦਪੁਰ, ਦਲਜੀਤ ਕੌਰ, ਕਰਮਜੀਤ ਕੌਰ ਦਿਆਲਪੁਰਾ, ਮਨਜੀਤ ਬੀਰਕੇ, ਮਨਜੀਤ ਕੌਰ ਬੋੜਾਵਾਲ ਆਦਿ ਨੇ ਸੰਬੋਧਨ ਕੀਤਾ ।

Check Also

ਕਮਿਸ਼ਨਰ ਸ਼ੇਰਗਿੱਲ ਵੱਲੋਂ ਕਰਮਚਾਰੀਆਂ ਨੂੰ ਜਨਗਣਨਾ ਡਿਊਟੀ ਜਿੰਮੇਵਾਰੀ ਨਾਲ ਨਿਭਾਉਣ ਦੀ ਅਪੀਲ

ਅੰਮ੍ਰਿਤਸਰ, 23 ਅਪ੍ਰੈਲ (ਸੁਖਬੀਰ ਸਿੰਘ) – ਨਗਰ ਨਿਗਮ ਅੰਮ੍ਰਿਤਸਰ ਦੇ ਕਮਿਸ਼ਨਰ ਬਿਕਰਮਜੀਤ ਸਿੰਘ ਸ਼ੇਰਗਿੱਲ ਨੇ …

Leave a Reply