Sunday, April 19, 2026

ਹਰ ਨਾਗਰਿਕ ਮਤਦਾਨ ਕਰਨਾ ਯਕੀਨੀ ਬਣਾਵੇ – ਅਲਕਾ ਕਾਲੀਆ

ਅੰਮ੍ਰਿਤਸਰ, 27 ਅਪ੍ਰੈਲ (ਪੰਜਾਬ ਪੋਸਟ – ਸੁਖਬੀਰ ਸਿੰਘ) – ਮੁੱਖ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਵੋਟਰਾਂ ਨੂੰ ਜਾਗਰੂਕ ਕਰਨ ਲਈ ਅੱਜ ਜਿਲ੍ਹਾ ਪ੍ਰੀਸ਼ਦ Election Votesਮੀਟਿੰਗ ਹਾਲ ਵਿਖੇ ਮੈਡਮ ਅਲਕਾ ਕਾਲੀਆ ਸਹਾਇਕ ਕਮਿਸ਼ਨਰ ਸ਼ਿਕਾਇਤਾਂ ਦੀ ਅਗਵਾਈ ਹੇਠ ਵੋਟਰ ਜਾਗਰੂਕਤਾ ਫੋਰਮ ਦੀ ਮੀਟਿੰਗ ਹੋਈ।
     ਮੀਟਿੰਗ ਨੂੰ ਸੰਬੋਧਨ ਕਰਦਿਆਂ ਮੈਡਮ ਅਲਕਾ ਕਾਲੀਆ ਨੇ ਦੱਸਿਆ ਕਿ ਇਸ ਮੀਟਿੰਗ ਦਾ ਮੁੱਖ ਉਦੇਸ਼ ਸਰਕਾਰੀ ਅਧਿਕਾਰੀਆਂ/ਕਰਮਚਾਰੀਆਂ ਨੂੰ ਬੈਲਟ ਪੇਪਰ, ਵੀ.ਵੀ.ਪੈਟ ਮਸ਼ੀਨਾਂ ਸਬੰਧੀ ਜਾਣਕਾਰੀ ਦੇਣਾ ਸੀ। ਉਨ੍ਹਾਂ ਕਿਹਾ ਕਿ ਸਾਰੇ ਸਰਕਾਰੀ ਵਿਭਾਗਾਂ ਵਿੱਚ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਵੋਟਾਂ ਪ੍ਰਤੀ ਜਾਗਰੂਕ ਕਰਨ ਲਈ ਗਤੀਵਿਧੀਆਂ ਕੀਤੀਆਂ ਜਾ ਰਹੀਆਂ ਹਨ।ਮੈਡਮ ਅਲਕਾ ਕਾਲੀਆ ਨੇ ਦੱਸਿਆ ਕਿ ਸਾਰੇ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਹਦਾਇਤ ਕੀਤੀ ਗਈ ਹੈ ਕਿ ਉਹ ਆਪਣੇ ਆਲੇ ਦੁਆਲੇ ਦੇ ਲੋਕਾਂ ਨੂੰ ਵੋਟ ਦੇ ਹੱਕ ਦਾ ਇਸਤੇਮਾਲ ਕਰਨ ਸਬੰਧੀ ਪ੍ਰੇਰਿਤ ਕਰਨ ਤਾਂ ਜੋ ਜਿਲ੍ਹੇ ਵਿੱਚ ਵੱਧ ਤੋਂ ਵੱਧ ਮਤਦਾਨ ਹੋ ਸਕੇ।
     ਸਹਾਇਕ ਕਮਿਸ਼ਨਰ ਨੇ ਦੱਸਿਆ ਕਿ ਦਿਵਆਂਗ ਵੋਟਰਾਂ ਲਈ ਬੂਥਾਂ ਤੇ ਰੈਂਪ, ਪੀਣ ਵਾਲਾ ਪਾਣੀ, ਵੀਲ ਚੇਅਰ ਅਤੇ ਉਨ੍ਹਾਂ ਦੀ ਮੰਗ ਅਨੁਸਾਰ ਮਤਦਾਨ ਕਰਨ ਲਈ ਘਰੋਂ ਆਉਣ ਜਾਣ ਲਈ ਵਹੀਕਲ ਵੀ ਮੁਹੱਈਆ ਕਰਵਾਏ ਜਾਣਗੇ।ਉਨ੍ਹਾਂ ਦੱਸਿਆ ਕਿ ਹਰ ਨਾਗਰਿਕ ਦਾ ਫਰਜ ਹੈ ਕਿ ਉਹ ਵੋਟ ਦੇ ਹੱਕ ਦਾ ਇਸਤੇਮਾਲ ਕਰੇ।ਉਨ੍ਹਾਂ ਕਿਹਾ ਕਿ 19 ਮਈ ਨੂੰ ਵੋਟਾਂ ਸਵੇਰੇ 7.00 ਵਜੇ ਤੋਂ ਸ਼ਾਮ 6.00 ਵਜੇ ਤੱਕ ਪੈਣਗੀਆਂ।ਇਸ ਮੌਕੇ ਸ੍ਰੀਮਤੀ ਮੀਨਾ ਦੇਵੀ ਸੀ.ਡੀ.ਪੀ.ਓ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਸਰਕਾਰੀ ਅਧਿਕਾਰੀ ਤੇ ਕਰਮਚਾਰੀ ਹਾਜਰ ਸਨ।

Check Also

ਗੁਰੂ ਨਾਨਕ ਦੇਵ ਯੂਨੀਵਰਸਿਟੀ ਪੰਜਾਬੀ ਭਾਸ਼ਾ ਦੇ ਪ੍ਰਚਾਰ ਤੇ ਪ੍ਰਸਾਰ ਲਈ ਵਚਨਬੱਧ – ਪ੍ਰੋ. ਕਰਮਜੀਤ ਸਿੰਘ

ਅੰਮ੍ਰਿਤਸਰ, 16 ਅਪ੍ਰੈਲ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਪੰਜਾਬੀ ਅਧਿਐਨ ਸਕੂਲ …

Leave a Reply