ਕੋਈ ਵੀ ਵੋਟਰ ਵੋਟ ਦੇ ਹੱਕ ਤੋਂ ਵਾਂਝਾ ਨਾ ਰਹੇ -ਡਿਪਟੀ ਕਮਿਸ਼ਨਰ
ਅੰਮ੍ਰਿਤਸਰ, 27 ਅਪ੍ਰੈਲ (ਪੰਜਾਬ ਪੋਸਟ – ਸੁਖਬੀਰ ਸਿੰਘ) – ਜਿਲ੍ਹਾ ਚੋਣ ਅਫਸਰ-ਕਮ-ਡਿਪਟੀ ਕਮਿਸ਼ਨਰ ਸ਼ਿਵਦੁਲਾਰ ਸਿੰਘ ਢਿੱਲੋਂ ਵੱਲੋਂ ਅੱਜ ਨਿਊ
ਅੰਮ੍ਰਿਤਸਰ ਦੇ ਗੋਲਡਨ ਗੇਟ ਵਿਖੇ ਸਵੀਪ ਮੁਹਿੰਮ ਤਹਿਤ ਮੈਟਰੋ ਬੱਸਾਂ `ਤੇ ਵੋਟਰਾਂ ਨੂੰ ਜਾਗਰੂਕ ਕਰਨ ਲਈ ਰਿਫਲੈਕਟਰ ਸਟਿੱਕਰ ਲਗਾਏ।ਜਿੰਨਾਂ `ਤੇ ਪੰਜਾਬ ਵਿੱਚ ਵੋਟਾਂ ਦੀ ਗਿਣਤੀ 19 ਮਈ ਅਤੇ ਟੋਲ ਫ੍ਰੀ ਨੰਬਰ 1950 ਦੇ ਛਪਿਆ ਹੈ।
ਢਿਲੋਂ ਨੇ ਗੱਲਬਾਤ ਕਰਦਿਆਂ ਦੱਸਿਆ ਕਿ ਇਨ੍ਹਾਂ ਰਿਫਲੈਕਟਰ ਸਟਿੱਕਰਾਂ ਦਾ ਮੁੱਖ ਮੰਤਵ ਜਿਥੇ ਵੋਟਰਾਂ ਨੂੰ ਜਾਗਰੂਕ ਕਰਨਾ ਹੈ, ਉਥੇ ਰਾਤ ਵੇਲੇ ਦੁਰਘਟਨਾਵਾਂ ਦਾ ਹੋਣ ਵਾਲਾ ਖਤਰਾ ਘੱਟ ਕਰਨਾ ਹੈ।ਉਨਾਂ ਕਿਹਾ ਕਿ ਕੋਈ ਵੀ ਵੋਟਰ ਆਪਣੀ ਵੋਟ ਦੇ ਹੱਕ ਤੋਂ ਵਾਂਝਾ ਨਹੀਂ ਰਹਿਣਾ ਚਾਹੀਦਾ ਅਤੇ ਹਰੇਕ ਵੋਟਰ ਨੂੰ 19 ਮਈ ਨੂੰ ਵਾਲੇ ਦਿਨ ਆਪਣੇ ਵੋਟ ਦੇ ਹੱਕ ਦਾ ਇਸਤੇਮਾਲ ਜਰੂਰ ਕਰਨਾ ਚਾਹੀਦਾ ਹੈ।ਉਨ੍ਹਾਂ ਕਿਹਾ ਕਿ ਕੋਈ ਵੀ ਵੋਟਰ ਟੋਲ ਫ੍ਰੀ ਨੰਬਰ 1950 ਡਾਇਲ ਕਰਕੇ ਵੋਟਾਂ ਸਬੰਧੀ ਜਾਣਕਾਰੀ ਪ੍ਰਾਪਤ ਕਰ ਸਕਦਾ ਹੈ। ਉਨ੍ਹਾਂ ਕਿਹਾ ਕਿ ਸਾਡੇ ਸ਼ਹੀਦਾਂ ਨੇ ਕੁਰਬਾਨੀਆਂ ਦੇ ਕੇ ਆਜ਼ਾਦੀ ਪ੍ਰਾਪਤ ਕੀਤੀ ਹੈ ਅਤੇ ਸਾਡਾ ਫਰਜ ਬਣਦਾ ਹੈ ਕਿ ਅਸੀਂ ਆਪਣੀ ਅਜ਼ਾਦੀ ਨੂੰ ਬਰਕਰਾਰ ਰੱਖਣ ਲਈ ਬਿਨਾਂ ਕਿਸੇ ਲਾਲਚ, ਡਰ ਅਤੇ ਜਾਤਪਾਤ ਤੋਂ ਉਪਰ ਉਠ ਕੇ ਆਪਣੀ ਵੋਟ ਦਾ ਇਸਤੇਮਾਲ ਜਰੂਰ ਕਰੀਏ।
ਇਸ ਮੌਕੇ ਸਕੱਤਰ ਰਿਜਨਲ ਟਰਾਂਸਪੋਰਟ ਅਥਾਰਟੀ ਦਰਬਾਰਾ ਸਿੰਘ, ਸਹਾਇਕ ਕਮਿਸ਼ਨਰ ਸਿਕਾਇਤਾਂ ਮੈਡਮ ਅਲਕਾ ਕਾਲੀਆ, ਸੀ.ਈ.ਓ ਮੈਟਰੋ ਬੱਸ ਇੰਦਰਜੀਤ ਸਿੰਘ ਚਾਵਲਾ, ਸੌਰਵ ਖੋਸਲਾ ਤੋਂ ਇਲਾਵਾ ਕਾਫੀ ਗਿਣਤੀ ਵਿੱਚ ਲੋਕ ਹਾਜਰ ਸਨ।
Check Also
ਸਪ੍ਰਿੰਗ ਬਲੌਸਮਜ਼ ਸਕੂਲ ਵਿਖੇ ਪੋਸਕੋ ਐਕਟ, 2012 ਸਬੰਧੀ ਜਾਗਰੂਕਤਾ ਪ੍ਰੋਗਰਾਮ ਆਯੋਜਿਤ
ਅੰਮ੍ਰਿਤਸਰ, 20 ਸਤੰਬਰ (ਸੁਖਬੀਰ ਸਿੰਘ) – ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਐਸ.ਏ.ਐਸ ਨਗਰ ਦੇ ਮਾਣਯੋਗ …
Punjab Post Daily Online Newspaper & Print Media