Friday, May 22, 2026

ਕ੍ਰਾਂਤੀਕਾਰੀ ਪੇਂਡੂ ਮਜ਼ਦੂਰ ਯੂਨੀਅਨ ਵਲੋਂ ਪੰਚਾਇਤੀ ਜ਼ਮੀਨ ਦੀ ਬੋਲੀ ਸਬੰਧੀ ਰੈਲੀ

ਲੌਂਗੋਵਾਲ, 27 ਅਪ੍ਰੈਲ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਕ੍ਰਾਂਤੀਕਾਰੀ ਪੇਂਡੂ ਮਜ਼ਦੂਰ ਯੂਨੀਅਨ ਵੱਲੋਂ ਪਿੰਡ ਗੰਢੂਆਂ ਵਿੱਚ ਪੰਚਾਇਤੀ ਰਿਜ਼ਰਵ ਕੋਟੇ ਦੀ ਜ਼ਮੀਨ PUNJ2704201911ਸਾਂਝੇ ਤੌਰ `ਤੇ ਘੱਟ ਰੇਟ `ਤੇ ਲੈਣ ਸਬੰਧੀ ਰੈਲੀ ਕੀਤੀ ਗਈ।ਇਸ ਰੈਲੀ ਨੂੰ ਸੰਬੋਧਨ ਕਰਦਿਆਂ ਕ੍ਰਾਂਤੀਕਾਰੀ ਪੇਂਡੂ ਮਜ਼ਦੂਰ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਧਰਮਪਾਲ, ਜ਼ਿਲ੍ਹਾ ਸੈਕਟਰੀ ਬਲਜੀਤ ਸਿੰਘ ਅਤੇ ਜ਼ਿਲ੍ਹਾ ਆਗੂ ਦਰਸ਼ਨ ਸਿੰਘ ਨੇ ਕਿਹਾ ਕਿ ਪਿਛਲੇ ਲੰਮੇ ਸਮੇਂ ਤੋਂ ਪਿੰਡ ਗੰਢੂਆਂ ਦੇ ਦਲਿਤ ਮਜ਼ਦੂਰ ਭਾਈਚਾਰੇ ਨੂੰ ਇੱਕ ਸਾਜ਼ਿਸ ਤਹਿਤ ਰਿਜ਼ਰਵ ਕੋਟੇ ਦੀ ਪੰਚਾਇਤੀ ਜ਼ਮੀਨ ਤੋਂ ਵਾਂਝੇ ਰੱਖਿਆ ਗਿਆ।ਇਸ ਵਾਰ ਪੇਂਡੂ ਦਲਿਤ ਮਜ਼ਦੂਰ ਭਾਈਚਾਰੇ ਨੇ ਐਮ.ਸੀ ਧਰਮਸ਼ਾਲਾ ਦੇ ਵਿੱਚ ਇਕੱਠੇ ਹੋ ਕੇ ਐਲਾਨ ਕੀਤਾ ਹੈ ਕਿ ਰਿਜ਼ਰਵ ਕੋਟੇ ਦੀ ਜ਼ਮੀਨ ਸਾਂਝੇ ਤੌਰ `ਤੇ ਅਤੇ ਘੱਟ ਰੇਟ `ਤੇ ਲੈ ਕੇ ਰਹਾਂਗੇ, ਕਿਉਂਕਿ ਇਸ ਜ਼ਮੀਨ ਦਾ ਸਵਾਲ ਪੇਂਡੂ ਦਲਿਤ ਮਜ਼ਦੂਰ ਭਾਈਚਾਰੇ ਦੇ ਮਾਨ ਸਨਮਾਨ ਨਾਲ ਜੁੜਿਆ ਹੋਇਆ ਹੈ ।
             ਯੂਨੀਅਨ ਦੇ ਆਗੂਆਂ ਨੇ ਕਿਹਾ ਕਿ ਪ੍ਰਸ਼ਾਸਨ ਵੱਲੋਂ ਕਣਕ ਦੇ ਸੀਜ਼ਨ ਦੌਰਾਨ ਪੰਚਾਇਤੀ ਜ਼ਮੀਨਾਂ ਦੀਆਂ ਕਰਵਾਈਆਂ ਜਾ ਰਹੀਆਂ ਬੋਲੀਆਂ ਦਾ ਫੈਸਲਾ ਲੋਕ ਵਿਰੋਧੀ ਹੈ ਅਤੇ ਇਸ ਨੂੰ ਰੋਕਣ ਲਈ ਜ਼ੋਰਦਾਰ ਸੰਘਰਸ਼ ਕੀਤਾ ਜਾਵੇਗਾ।ਇਸ ਮੌਕੇ ਯੂਨੀਅਨ ਦੇ ਇਲਾਕਾ ਆਗੂ ਜਗਸੀਰ ਸਿੰਘ ਲਾਡੀ ਪਿੰਡ ਆਗੂ ਵੀਰਪਾਲ ਕੌਰ,ਮਹਿੰਦਰ ਕੌਰ ਮਲਕੀਤ ਸਿੰਘ ਅਤੇ ਭਾਰੀ ਗਿਣਤੀ ਵਿੱਚ ਦਲਿਤ ਭਾਈਚਾਰੇ ਦੇ ਲੋਕ ਹਾਜ਼ਰ ਸਨ।

 

Check Also

ਪ੍ਰਧਾਨ ਮੰਤਰੀ ਰਾਸ਼ਟਰੀ ਬਾਲ ਪੁਰਸਕਾਰ ਲਈ 31 ਜੁਲਾਈ ਤੱਕ ਕੀਤਾ ਜਾ ਸਕਦਾ ਹੈ ਅਪਲਾਈ- ਜਿਲ੍ਹਾ ਬਾਲ ਸੁਰੱਖਿਆ ਅਫਸਰ

ਅੰਮ੍ਰਿਤਸਰ, 21 ਮਈ (ਸੁਖਬੀਰ ਸਿੰਘ) – ਪ੍ਰਧਾਨ ਮੰਤਰੀ ਰਾਸ਼ਟਰੀ ਬਾਲ ਪੁਰਸਕਾਰ ਲਈ ਆਨਲਾਈਨ ਰਜਿਸਟਰੇਸ਼ਨ 31 …

Leave a Reply