ਅੰਮ੍ਰਿਤਸਰ, 27 ਅਪ੍ਰੈਲ (ਪੰਜਾਬ ਪੋਸਟ – ਜਗਦੀਪ ਸਿੰਘ ਸੱਗੂ) – ਡੀ.ਏ.ਵੀ ਪਬਲਿਕ ਸਕੂਲ ਲਾਰੰਸ ਰੋਡ ਲਈ ਬੜੇ ਹੀ ਮਾਣ ਦੀ ਗੱਲ ਹੈ ਕਿ ਇਸ ਸਕੂਲ ਦੇ
ਤਿੰਨ ਹੋਣਹਾਰ ਵਿਦਿਆਰਥੀਆਂ ਨੇ ਕਿਸ਼ੋਰ ਵਿਗਿਆਨਕ ਪ੍ਰੋਤਸਾਹਨ ਪ੍ਰੀਖਿਆ ਪਾਸ ਕਰ ਲਈ ਹੈ ਇਹ ਇੱਕ ਅਜਿਹਾ ਵਿਭਾਗ ਹੈ ਜੋ ਸਾਇੰਸ ਤੇ ਤਕਨਾਲੋਜੀ ਦੇ ਨਾਲ ਜੁੜਿਆ ਹੈ ਤੇ ਗੌਰਮਿੰਟ ਆਫ਼ ਇੰਡੀਆ ਦੀ ਸਰਪ੍ਰਸਤੀ ਹੇਠ ਚੱਲ ਰਿਹਾ ਹੈ ਜਿਸ ਦਾ ਮੁੱਖ ਮਕਸਦ ਵਿਦਿਆਰਥੀਆਂ ਅੰਦਰ ਸਾਇੰਸ ਤੇ ਤਕਨਾਲੋਜੀ ਵਿੱਚ ਰੁਚੀ ਪੈਦਾ ਕਰਨਾ ਤੇ ਇਸ ਵਿੱਚ ਵੱਧ ਤੋਂ ਵੱਧ ਖੋਜ ਕਰਨਾ ਸ਼ਾਮਿਲ ਹੈ ।ਡੀ.ਏ.ਵੀ ਪਬਲਿਕ ਸਕੂਲ ਲਾਰੰਸ ਰੋਡ ਦੇ ਤਿੰਨ ਵਿਦਿਆਰਥੀਆਂ ਭਵਿਆ ਪਾਹਵਾ, ਆਰੁਸ਼ ਸ਼ਰਮਾ ਤੇ ਮਨਾਰਥ ਸੈਣੀ ਵੱਲੋਂ ਇਹ ਪ੍ਰੀਖਿਆ ਪਾਸ ਕਰ ਲਏ ਜਾਣ ਕਰਕੇ WVÍF ਵਿਭਾਗ ਵੱਲੋਂ ਉਹਨਾਂ ਨੂੰ 5000 ਤੋਂ 7000 ਰੁਪੈ ਤੱਕ ਦਾ ਵਜੀਫ਼ਾ ਹਰ ਮਹੀਨੇ ਦਿੱਤਾ ਜਾਵੇਗਾ ਤੇ ਨਾਲ ਹੀ NNC ਤੇ NNCQ ਵਰਗੇ ਸੰਸਥਾਨਾਂ ਵਿੱਚ ਦਾਖਲਾ ਵੀ ਮਿਲੇਗਾ ਜੋ ਕਿ ਮਾਣ ਵਾਲੀ ਗੱਲ ਹੈ ।
ਵਿਦਿਆਰਥੀਆਂ ਦੀ ਇਸ ਪ੍ਰਾਪਤੀ ਉਪੱਰ ਫਖ਼ਰ ਮਹਿਸੂਸ ਕਰਦਿਆਂ ਪੰਜਾਬ ਜ਼ੋਨ `ਏ` ਦੇ ਖੇਤਰੀ ਅਧਿਕਾਰੀ ਡਾ. ਸ਼੍ਰੀਮਤੀ ਨੀਲਮ ਕਾਮਰਾ ਸਕੂਲ ਦੇ ਪ੍ਰਬੰਧਕ ਡਾ. ਰਾਜੇਸ਼ ਕੁਮਾਰ ਪਿ੍ਰੰਸੀਪਲ ਡੀ.ਏ.ਵੀ ਕਾਲਜ ਅੰਮ੍ਰਿਤਸਰ ਤੇ ਸਕੂਲ ਦੇ ਪਿ੍ਰੰਸੀਪਲ ਡਾ. ਨੀਰਾ ਸ਼ਰਮਾ ਨੇ ਵਿਦਿਆਰਥੀਆਂ ਨੂੰ ਵਧਾਈ ਦਿੱਤੀ ਤੇ ਕਿਹਾ ਕਿ ਉਹਨਾਂ ਨੇ ਡੀਏਵੀ ਸੰਸਥਾ ਦਾ ਮਾਣ ਵਧਾਇਆ ਹੈ।ਉਹ ਕਾਮਨਾ ਕਰਦੇ ਹਨ ਕਿ ਇਹ ਬੱਚੇ ਹੋਰ ਵੀ ਮਿਹਨਤ ਕਰਕੇ ਸਫ਼ਲਤਾ ਦੀ ਸਿਖਰ ਤੇ ਪਹੁੰਚਣ ਤੇ ਦੂਜੇ ਵਿਦਿਆਰਥੀਆਂ ਲਈ ਰੋਲ ਮਾਡਲ ਬਣ ਸਕਣ ।
Check Also
ਪੀ.ਐਮ.ਆਈ.ਡੀ.ਸੀ ਦੀ ਸੀ.ਈ.ਓ ਦੀਪਤੀ ਉਪਲ ਨੇ ਵਿਕਾਸ ਕਾਰਜ਼ਾਂ ਦੀ ਸਮੀਖਿਆ ਕੀਤੀ
ਅੰਮ੍ਰਿਤਸਰ, 25 ਜੁਲਾਈ (ਸੁਖਬੀਰ ਸਿੰਘ) – ਪੰਜਾਬ ਮਿਊਂਸਪਲ ਇਨਫਰਾਸਟਰੱਕਚਰ ਡਿਵੈਲਪਮੈਂਟ ਕੰਪਨੀ ਦੀ ਮੁੱਖ ਕਾਰਜ਼ਕਾਰੀ ਅਧਿਕਾਰੀ …
Punjab Post Daily Online Newspaper & Print Media