Wednesday, August 26, 2026

ਸ੍ਰੀ ਗੁਰੂ ਹਰਿਕ੍ਰਿਸ਼ਨ ਸੀ. ਸੈ. ਸਕੂਲ ਨੇ ਸ੍ਰੀ ਗੁਰੂ ਅਰਜਨ ਦੇਵ ਜੀ ਦਾ ਆਗਮਨ ਪੁਰਬ ਮਨਾਇਆ

ਅੰਮ੍ਰਿਤਸਰ, 28 ਅਪ੍ਰੈਲ (ਪੰਜਾਬ ਪੋਸਟ – ਜਗਦੀਪ ਸਿੰਘ ਸੱਗੂ) – ਚੀਫ਼ ਖਾਲਸਾ ਦੀਵਾਨ ਚੈਰੀਟੇਬਲ ਸੁਸਾਇਟੀ ਦੇ ਅਦਾਰੇ ਸ੍ਰੀ ਗੁਰੂ ਹਰਿਕ੍ਰਿਸ਼ਨ ਸੀਨੀ. ਸੈਕੰ. PUNJ2804201901ਪਬਲਿਕ ਸਕੂਲ ਜੀ.ਟੀ.ਰੋਡ ਵਲੋਂ ਸ੍ਰੀ ਗੁਰੂ ਅਰਜਨ ਦੇਵ ਜੀ ਦਾ ਆਗਮਨ ਪੁਰਬ ਸ਼ਰਧਾ ਸਹਿਤ ਮਨਾਇਆ ਗਿਆ।ਸਮਾਗਮ ਦੌਰਾਨ ਸਕੂਲ ਦੇ ਕੀਰਤਨੀ ਜਥੇ ਨੇ ਕੀਰਤਨ ਕੀਤਾ।ਪ੍ਰਾਇਮਰੀ ਜਮਾਤ ਦੀ ਵਿਦਿਆਰਥਣ ਅਨਮੋਲ ਕੌਰ ਨੇ ਪੰਜਵੀਂ ਪਾਤਸ਼ਾਹੀ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਜੀਵਨ ਦੇ ਵੱਖ-ਵੱਖ ਪੱਖਾਂ ਬਾਰੇ ਜਾਣਕਾਰੀ ਦਿੱਤੀ।ਧਾਰਮਿਕ ਅਧਿਆਪਕ ਯਾਦਵਿੰਦਰ ਸਿੰਘ ਨੇ ਵਿਦਿਆਰਥੀਆਂ ਨੂੰ ਗੁਰੂ ਸਾਹਿਬ ਦੀ ਸ਼ਖਸੀਅਤ, ਜੀਵਨ, ਸ਼ਹਾਦਤ ਅਤੇ ਉਹਨਾਂ ਦੀਆਂ ਸਿੱਖਿਆਵਾਂ ਬਾਰੇ ਸੰਖੇਪ ਵਿੱਚ ਜਾਣੂ ਕਰਵਾਇਆ।ਚੀਫ ਖਾਲਸਾ ਦੀਵਾਨ ਸਕੂਲਜ਼ ਦੇ ਚੇਅਰਮੈਨ ਭਾਗ ਸਿੰਘ ਅਣਖੀ ਨੇ ਸੰਗਤਾਂ ਨੂੰ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਆਗਮਨ ਪੁਰਬ ਦੀ ਵਧਾਈ ਦਿੱਤੀ ਤੇ ਵਿਦਿਆਰਥੀਆਂ ਨੂੰ ਗੁਰੂ ਸਾਹਿਬ ਵੱਲੋਂ ਰਚਿਤ ਬਾਣੀ ਪੜ੍ਹਨ ਅਤੇ ਉਸ `ਤੇ ਅਮਲ ਕਰਨ ਲਈ ਕਿਹਾ।ਮੈਂਬਰ ਇੰਚਾਰਜ ਪ੍ਰੋ. ਹਰੀ ਸਿੰਘ ਨੇ ਕਿਹਾ ਕਿ ਵਿਦਿਆਰਥੀਆਂ ਨੂੰ ਗੁਰਮਤਿ ਸਮਾਗਮਾਂ ਵਿੱਚ ਵੱਧ ਚੜ੍ਹ ਕੇ ਹਿੱਸਾ ਲੈਣਾ ਚਾਹੀਦਾ ਹੈ ਤਾਂ ਜੋ ਉਹ ਸਿੱਖੀ ਨਾਲ ਜੁੜ ਸਕਣ। ਸਕੂਲ ਪ੍ਰਿੰਸੀਪਲ ਡਾ. ਧਰਮਵੀਰ ਸਿੰਘ ਨੇ ਵਿਦਿਆਰਥੀਆਂ ਨੂੰ ਗੁਰੂ ਸਾਹਿਬ ਦੇ ਜੀਵਨ ਤੋਂ ਸੇਧ ਲੈਂਦੇ ਹੋਏ ਸਬਰ, ਸੰਤੋਖ ਤੇ ਨਿਮਰਤਾ ਜਿਹੇ ਗੁਣ ਧਾਰਨ ਕਰਨੇ ਚਾਹੀਦੇ ਹਨ।ਪ੍ਰੋਗਰਾਮ ਦੌਰਾਨ ਸ੍ਰੀ ਗੁਰੂ ਗੋਬਿੰਦ ਸਿੰਘ ‘ਸਟੱਡੀ ਸਰਕਲ’ ਵੱਲੋਂ ਆਯੋਜਿਤ ਨੈਤਿਕ ਸਿੱਖਿਆ ਪ੍ਰੀਖਿਆ `ਚ   ਅੱਵਲ ਆਉਣ ਵਾਲੇ ਵਿਦਿਆਰਥੀਆਂ ਨੂੰ ਸਨਮਾਨਿਤ ਵੀ ਕੀਤਾ ਗਿਆ।ਐਡੀਸ਼ਿਨਲ ਸਕੱਤਰ ਅਵਤਾਰ ਸਿੰਘ ਅਤੇ ਮੈਂਬਰ ਧਰਮ ਪ੍ਰਚਾਰ ਕਮੇਟੀ ਪ੍ਰਿੰਸੀਪਲ ਸੂਬਾ ਸਿੰਘ ਨੇ ਵੀ ਸਕੂਲ ਦੇ ਇਸ ਉਪਰਾਲੇ ਦੀ ਪ੍ਰੰਸ਼ਸਾ ਕੀਤੀ।
                     ਇਸ ਮੌਕੇ ਮੁੱਖ ਅਧਿਆਪਕਾ ਸ੍ਰੀਮਤੀ ਰਵਿੰਦਰ ਕੌਰ ਨਰੂਲਾ, ਅਧਿਆਪਕ ਤੇ ਵਿਦਿਆਰਥੀ ਵੱਡੀ ਗਿਣਤੀ ਵਿੱਚ ਮੌਜੂਦ ਸਨ।
 

Check Also

BBK DAV College for Women bags top University Position in Gndu Exams

Amritsar,  August 25 (Punjab Post Bureau) – BBK DAV College for Women has once again …

Leave a Reply