ਲੌਂਗੋਵਾਲ, 28 ਅਪ੍ਰੈਲ (ਪੰਜਾਬ ਪੋਸਟ- ਜਗਸੀਰ ਲੌਂਗੋਵਾਲ) – ਪੰਜਾਬ ਰੈਡੀਕਲ ਸਟੂਡੈਂਟਸ ਯੂਨੀਅਨ ਦੀ ਅਗਵਾਈ ਹੇਠ ਸਰਕਾਰੀ ਆਈ.ਟੀ.ਆਈ (ਲੜਕੀਆਂ)
ਸੰਗਰੂਰ ਦੀਆਂ ਵਿਦਿਆਰਥਣਾਂ ਵੱਲੋਂ ਆਈ.ਟੀ.ਆਈ ਦੇ ਬਹਾਰ ਲੱਗੇ ਕੂੜਿਆਂ ਦੇ ਢੇਰ ਅਤੇ ਆਵਾਰਾ ਪਸ਼ੂਆਂ ਦੀ ਸਮੱਸਿਆ ਦੇ ਕਾਰਨ ਹੋ ਰਹੀਆਂ ਦਿੱਕਤਾ ਦੇ ਖਿਲਾਫ ਰੋਸ ਪ੍ਰਦਰਸ਼ਨ ਕੀਤਾ ਗਿਆ।
ਇਸ ਮੌਕੇ ਪੰਜਾਬ ਰੈਡੀਕਲ ਸਟੂਡੈਂਟਸ ਯੂਨੀਅਨ ਦੇ ਜ਼ਿਲ੍ਹਾ ਆਗੂ ਪਰਮਜੀਤ ਕੌਰ ਅਤੇ ਸੰਦੀਪ ਕੌਰ ਨੇ ਕਿਹਾ ਕਿ ਇਹ ਮਾਮਲਾ ਅਸੀਂ ਪਹਿਲਾਂ ਵੀ ਪ੍ਰਸ਼ਾਸਨ ਦੇ ਧਿਆਨ ਵਿਚ ਲਿਆ ਚੁੱਕੇ ਹਾਂ ਕਿ ਸਰਕਾਰੀ ਆਈ.ਟੀ.ਆਈ ਦੇ ਬਾਹਰ ਲੱਗੇ ਕੂੜੇ ਦੇ ਢੇਰ, ਅਵਾਰਾ ਪਸ਼ੂਆਂ ਦਾ ਖੜ੍ਹਨਾ ਅਤੇ ਨਸ਼ੇੜੀਆਂ ਦੁਆਰਾ ਆਈ.ਟੀ.ਆਈ ਦੇ ਬਾਹਰਲੇ ਰਾਹ ਨੂੰ ਆਪਣਾ ਅੱਡਾ ਬਣਾਉਣਾ ਇਸ ਗੱਲ ਦਾ ਸਬੂਤ ਹੈ ਕਿ ਸਰਕਾਰ ਅਤੇ ਪ੍ਰਸ਼ਾਸਨ ਨੂੰ ਵਿਦਿਆਰਥਣਾਂ ਦੀ ਕੋਈ ਫਿਕਰ ਨਹੀਂ ਹੈ।ਪਹਿਲਾਂ ਵੀ ਜਦੋਂ ਪ੍ਰਸ਼ਾਸਨ ਦੇ ਧਿਆਨ ਵਿੱਚ ਲਿਆਂਦਾ ਗਿਆ ਸੀ ਤਾਂ ਉਦੋਂ ਵੀ ਸਿਰਫ ਖਾਨਾਪੂਰਤੀ ਹੀ ਕੀਤੀ ਗਈ ਸੀ,ਜਦੋਂ ਕਿ ਕੂੜੇ ਦੇ ਢੇਰ ਅਤੇ ਡੱਬੇ ਉਵੇਂ ਦੇ ਉਵੇਂ ਹੀ ਆਪਣੀ ਜਗ੍ਹਾ ਤੇ ਪਏ ਹਨ। ਆਗੂਆਂ ਨੇ ਕਿਹਾ ਕਿ ਸਰਕਾਰਾਂ ਵੱਲੋਂ ਸਵੱਛ ਭਾਰਤ ਮਿਸ਼ਨ ਦੇ ਨਾਂ ਹੇਠ ਸਫ਼ਾਈ ਰੱਖਣ ਦਾ ਢੰਡੋਰਾ ਤਾਂ ਪਿੱਟਿਆ ਜਾ ਰਿਹਾ ਹੈ ਪਰੰਤੂ ਗੰਦਗੀ ਦੇ ਮਾਹੌਲ ‘ਚ ਪੜ ਰਹੀਆਂ ਕੁੜੀਆਂ ਦੀ ਕੋੀ ਸਾਰ ਨਹੀਂ ਲੀ ਜਾ ਰਹੀ। ਉਹਨਾਂ ਕਿਹਾ ਕਿ ਸਾਡੀ ਮੰਗ ਹੈ ਕਿ ਆਈ.ਟੀ.ਆੀ ਦੇ ਬਾਹਰ ਰੱਖੇ ਕੂੜੇ ਦੇ ਡੱਬੇ ਤੁਰੰਤ ਚੁੱਕੇ ਜਾਣ, ਰਾਹ ਦੀ ਸਫ਼ਾਈ ਕੀਤੀ ਜਾਵੇ ਅਤੇ ਆ ਰਹੀਆਂ ਤਮਾਮ ਸਮੱਸਿਆਵਾਂ ਨੂੰ ਫੌਰੀ ਹੱਲ ਕੀਤਾ ਜਾਵੇ ਨਹੀਂ ਵਿਦਿਆਰਥਣਾ ਵੱਲੋਂ ਸੰਘਰਸ਼ ਕਰਨ ਤੋਂ ਇਲਾਵਾ ਕੋਈ ਰਾਹ ਨਹੀਂ ਬਚੇਗਾ ।
ਇਸ ਉਪਰੰਤ ਵੱਡੀ ਗਿਣਤੀ ਵਿੱਚ ਵਿਦਿਆਰਥਣਾਂ ਵੱਲੋਂ ਨਾਅਰੇਬਾਜ਼ੀ ਕਰਦਿਆਂ ਹੋਇਆਂ ਡੀ.ਸੀ ਕੰਪਲੈਕਸ ਤੱਕ ਪਹੁੰਚ ਕੀਤੀ ਗਈ ਅਤੇ ਵਧੀਕ ਡਿਪਟੀ ਕਮਿਸ਼ਨਰ ਰਾਜੇਸ਼ ਤ੍ਰਿਪਾਠੀ ਨੂੰ ਮੰਗ ਪੱਤਰ ਵੀ ਸੌਂਪਿਆ ਗਿਆ।ਉਨ੍ਹਾਂ ਭਰੋਸਾ ਦਿਵਾਇਆ ਕਿ ਮਸਲੇ ਦਾ ਫੌਰੀ ਹੱਲ ਕਰਵਾਇਆ ਜਾਵੇਗਾ।ਇਸ ਮੌਕੇ ਹੋਰਨਾ ਤੋਂ ਲਿਾਵਾ ਰੁਪਿੰਦਰ, ਗਗਨ, ਰੰਜਨਾ ਆਦਿ ਵਿਦਿਆਰਥਣਾਂ ਹਾਜ਼ਰ ਸਨ।
Check Also
ਸਿਹਤ ਵਿਭਾਗ ਵੱਲੋਂ ਕੋਟਪਾ ਐਕਟ ਤਹਿਤ 15 ਦੁਕਾਨਦਾਰਾਂ ਦੇ ਕੱਟੇ ਚਲਾਨ
ਅੰਮ੍ਰਿਤਸਰ, 28 ਜੁਲਾਈ ( ਸੁਖਬੀਰ ਸਿੰਘ) – ਪੰਜਾਬ ਸਰਕਾਰ ਦੇ ਹੁਕਮਾਂ ਅਨੁਸਾਰ ਸਿਹਤ ਵਿਭਾਗ ਵੱਲੋਂ …
Punjab Post Daily Online Newspaper & Print Media