ਲੌਂਗੋਵਾਲ, 28 ਅਪ੍ਰੈਲ (ਪੰਜਾਬ ਪੋਸਟ- ਜਗਸੀਰ ਲੌਂਗੋਵਾਲ) – ਸਥਾਨਕ ਕਸਬੇ ਤੋਂ ਸ਼੍ਰੋਮਣੀ ਅਕਾਲੀ ਦਲ (ਅ) ਦੇ ਸਰਕਲ ਪ੍ਰਧਾਨ ਅੰਮ੍ਰਿਤਪਾਲ ਸਿੰਘ ਸਿੱਧੂ ਦੀ
ਅਗਵਾਈ ਹੇਠ ਪਿੰਡ ਸਾਹੋਕੇ, ਰੱਤੋਕੇ, ਢੱਡਰੀਆਂ, ਮੰਡੇਰ ਕਲਾਂ, ਮੰਡੇਰ ਖ਼ੁਰਦ ਅਤੇ ਲੌਂਗੋਵਾਲ ਆਦਿ ਵਿੱਚੋਂ 40 ਤੋੰ ਵੱਧ ਗੱਡੀਆਂ ਦੇ ਕਾਫਲੇ ਨਾਲ ਵਰਕਰਾਂ ਦਾ ਵਿਸਾਲ਼ ਜੱਥਾ ਸਿਮਰਨਜੀਤ ਸਿੰਘ ਮਾਨ ਮੁਖੀ ਸ਼੍ਰੋਮਣੀ ਅਕਾਲੀ ਦਲ (ਅ) ਦੇ ਨਾਮਜ਼ਦਗੀ ਕਾਗਜ਼ ਭਰਨ ਤੋਂ ਪਹਿਲਾਂ ਹੋਣ ਵਾਲੇ ਰੋਡ ਸ਼ੋਅ ਵਿੱਚ ਸ਼ਾਮਲ ਹੋਣ ਲਈ ਰਵਾਨਾ ਹੋਇਆ।ਅੰਮ੍ਰਿਤਪਾਲ ਸਿੰਘ ਸਿੱਧੂ ਨੇ ਦੱਸਿਆ ਕਿ ਸਿਮਰਨਜੀਤ ਸਿੰਘ ਮਾਨ ਨੂੰ ਵੋਟਰਾਂ ਦਾ ਭਾਰੀ ਸਮਰਥਨ ਪ੍ਰਾਪਤ ਹੋ ਰਿਹਾ ਹੈ ਅਤੇ ਮਾਨ ਸਾਹਿਬ ਸੰਗਰੂਰ ਹਲਕੇ ਤੋਂ ਰਿਕਾਰਡ ਤੋੜ ਵੋਟਾਂ ਨਾਲ ਜਿੱਤ ਪ੍ਰਾਪਤ ਕਰਨਗੇ।
ਇਸ ਮੌਕੇ ਅਮਰਜੀਤ ਸਿੰਘ ਗਿੱਲ ਸਰਕਲ ਪ੍ਰੈੱਸ ਸਕੱਤਰ, ਜੱਥੇਦਾਰ ਛੱਜੂ ਸਿੰਘ, ਜਿਲ੍ਹਾ ਵਰਕਿੰਗ ਕਮੇਟੀ ਮੈਂਬਰ, ਦਰਸ਼ਨ ਸਿੰਘ ਖਾਲਸਾ ਜ਼ਿਲ੍ਹਾ ਵਰਕਿੰਗ ਕਮੇਟੀ ਮੈਂਬਰ, ਜੱਥੇਦਾਰ ਜੋਗਿੰਦਰ ਸਿੰਘ, ਕਾਲਾ ਰਾਮ ਮਿੱਤਲ ਅਤੇ ਭਾਰੀ ਗਿਣਤੀ ਵਿੱਚ ਪਾਰਟੀ ਸਮਰਥਕ ਹਾਜ਼ਰ ਸਨ ।
Check Also
ਹਵਾ ਪ੍ਰਦੂਸ਼ਣ ਦੇ ਸਿਹਤ `ਤੇ ਪੈਣ ਵਾਲੇ ਪ੍ਰਭਾਵਾਂ ਬਾਰੇ ਮਾਹਿਰਾਂ ਨੇ ਕੀਤੀ ਚਰਚਾ
ਅੰਮ੍ਰਿਤਸਰ, 10 ਨਵੰਬਰ (ਜਗਦੀਪ ਸਿੰਘ) – ਏਅਰ ਕੇਅਰ ਸੈਂਟਰ ਵੱਲੋਂ ਕਲੀਨ ਏਅਰ ਪੰਜਾਬ ਦੇ ਸਹਿਯੋਗ …
Punjab Post Daily Online Newspaper & Print Media