Saturday, July 5, 2025
Breaking News

ਗਗਨਦੀਪ ਕੌਰ ਢੀਂਡਸਾ ਨੇ ਕੀਤਾ ਚੋਣ ਪ੍ਰਚਾਰ

ਲੌਂਗੋਵਾਲ, 28 ਅਪ੍ਰੈਲ (ਪੰਜਾਬ ਪੋਸਟ- ਜਗਸੀਰ ਲੌਂਗੋਵਾਲ) – ਭਾਜਪਾ ਮਹਿਲਾ ਮੋਰਚਾ ਦੀ ਜ਼ਿਲ੍ਹਾ ਪ੍ਰਧਾਨ ਮੋਨਿਕਾ ਗੋਇਲ ਦੀ ਅਗਵਾਈ ਹੇਠ ਲੋਕ ਸਭਾ ਹਲਕਾ PUNJ2804201910ਸੰਗਰੂਰ ਦੇ ਅਕਾਲੀ ਭਾਜਪਾ ਦੇ ਸਾਂਝੇ ਉਮੀਦਵਾਰ ਪਰਮਿੰਦਰ ਸਿੰਘ ਢੀਂਡਸਾ ਦੀ ਚੋਣ ਮੁਹਿੰਮ ਨੂੰ ਤੇਜ਼ ਕਰਨ ਲਈ ਬੀਬਾ ਗਗਨਦੀਪ ਕੌਰ ਢੀਂਡਸਾ ਨੇ ਔਰਤਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਪਰਮਿੰਦਰ ਸਿੰਘ ਢੀਂਡਸਾ ਨੇ ਜਿਸ ਢੰਗ ਨਾਲ ਮੰਤਰੀ ਬਣ ਕੇ ਹਲਕੇ ਦੀ ਸੇਵਾ ਕੀਤੀ ਹੈ, ਉਸੇ ਢੰਗ ਨਾਲ ਮੈਂਬਰ ਪਾਰਲੀਮੈਂਟ ਬਣ ਕੇ ਉਸ ਤੋਂ ਵੱਧ ਕੇ ਹਲਕੇ ਦੀ ਸੇਵਾ ਕਰਨਗੇ।ਕੇਂਦਰ ਵਿੱਚ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਸਰਕਾਰ ਬਣਨਾ ਪੱਕੀ ਹੈ।ਉਨਾਂ ਕਿਹਾ ਕਿ ਕਾਂਗਰਸ ਪਾਰਟੀ ਨੇ ਪੰਜਾਬ ਵਿੱਚ ਜੋ ਵਾਅਦੇ ਕੀਤੇ ਸੀ।ਉਨ੍ਹਾਂ ਵਿੱਚੋਂ ਇੱਕ ਵੀ ਪੂਰਾ ਨਹੀਂ ਕੀਤਾ ਅਤੇ ਆਮ ਆਦਮੀ ਪਾਰਟੀ ਦੇ ਸੰਸਦ ਮੈਂਬਰ ਭਗਵੰਤ ਮਾਨ ਨੇ ਕੋਈ ਕੰਮ ਨਹੀਂ ਕੀਤਾ।
           ਸੁਨੀਤਾ ਸ਼ਰਮਾ, ਭਾਜਪਾ ਆਗੂ ਸ਼ੰਕਰ ਬਾਂਸਲ, ਮੰਡਲ ਪ੍ਰਧਾਨ ਯੋਗੇਸ਼ ਗਰਗ ਅਤੇ ਅਕਾਲੀ ਦਲ ਦੇ ਸ਼ਹਿਰੀ ਪ੍ਰਧਾਨ ਗੁਰਚਰਨ ਸਿੰਘ ਧਾਲੀਵਾਲ ਨੇ ਵੀ ਪਰਮਿੰਦਰ ਸਿੰਘ ਢੀਂਡਸਾ ਦੇ ਹੱਕ ਵਿੱਚ ਵੋਟ ਪਾਉਣ ਦੀ ਅਪੀਲ ਕੀਤੀ। ਇਸ ਮੌਕੇ ਕਮਲੇਸ਼ ਨਾਗਪਾਲ, ਸਲੋਚਨਾ ਕਾਂਸਲ, ਸੁਮਨ ਸਿੰਗਲਾ, ਪ੍ਰਭਾਤ ਜਿੰਦਲ, ਪਰਮਿੰਦਰ ਗੋਇਲ, ਰਵਿੰਦਰ ਗੋਰਖਾ, ਪੰਕਜ ਅਗਰਵਾਲ, ਸੰਤੋਸ਼ ਗੋਇਲ, ਕੌਂਸਲਰ ਅੰਮ੍ਰਿਤਪਾਲ ਕੌਰ ਅਤੇ ਭਾਰੀ ਗਿਣਤੀ ਵਿੱਚ ਔਰਤਾਂ ਹਾਜ਼ਰ ਸਨ।

Check Also

ਲਾਇਨ ਕਲੱਬ ਸੰਗਰੂਰ ਗਰੇਟਰ ਵਲੋਂ ਸਲਾਨਾ ਸਮਾਗਮ ‘ਤੇ 10ਵੀਂ ਜਨਰਲ ਬਾਡੀ ਮੀਟਿੰਗ ਦਾ ਆਯੋਜਨ

ਸੰਗਰੂਰ, 4 ਜੁਲਾਈ (ਜਗਸੀਰ ਲੌਂਗੋਵਾਲ) – ਲਾਇਨ ਕਲੱਬ ਸੰਗਰੂਰ ਗਰੇਟਰ ਵਲੋਂ ਸਲਾਨਾ ਸਮਾਗਮ ਅਤੇ 10ਵੀਂ …

Leave a Reply