ਭਿੱਖੀਵਿੰਡ, 28 ਅਪਰੈਲ (ਪੰਜਾਬ ਪੋਸਟ – ਭੁੱਲਰ ਭਿੱਖੀਵਿੰਡ) – ਹਲਕਾ ਖਡੂਰ ਸਾਹਿਬ ਤੋਂ ਅਕਾਲੀ-ਭਾਜਪਾ ਗਠਜੋੜ ਦੀ ਸਾਂਝੀ ਉਮੀਦਵਾਰ ਬੀਬੀ ਜਗੀਰ ਕੌਰ
ਦੇ ਹੱਕ ਵਿੱਚ ਬੋਲਦਿਆਂ ਉਘੇ ਅਕਾਲੀ ਆਗੂ ਜਗਤਾਰ ਸਿੰਘ ਡੱਲ ਨੇ ਦਾਅਵਾ ਕੀਤਾ ਹੈ ਕਿ ਬੀਬੀ ਜਗੀਰ ਕੌਰ ਨੂੰ ਹਲਕਾ ਖਡੂਰ ਸਾਹਿਬ ਤੋਂ ਵੱਡੀ ਜਿੱਤ ਮਿਲੇਗੀ। ਉਨ੍ਹਾਂ ਕਿਹਾ ਕਿ ਵਿਰਸਾ ਸਿੰਘ ਵਲਟੋਹਾ ਸਾਬਕਾ ਵਿਧਾਇਕ ਤੇ ਗੌਰਵਦੀਪ ਸਿੰਘ ਵਲਟੋਹਾ ਪ੍ਰਧਾਨ ਐਸ.ਓ.ਆਈ ਬੀਬੀ ਜਗੀਰ ਕੌਰ ਨੂੰ ਜਿੱਤ ਦਿਵਾਉਣ ਲਈ ਦਿਨ ਰਾਤ ਇੱਕ ਕਰਦਿਆਂ ਪਿੰਡ ਪਿੰਡ ਜਾ ਕੇ ਮੀਟਿੰਗਾਂ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਕੈਪਟਨ ਦੀ ਸਰਕਾਰ ਪਿਛਲੇ ਢਾਈ ਸਾਲਾਂ ਤੋਂ ਸੁੱਤੀ ਪਈ ਹੈ, ਜਿਸ ਨੇ ਪੰਜਾਬ ਦਾ ਕੱਝ ਨਹੀਂ ਸਵਾਰਿਆ। ਇਸ ਮੌਕੇ ਡਾ. ਨਿਰਮਲ ਸਿੰਘ ਡੱਲ, ਪਰਮਜੀਤ ਸਿੰਘ ਸਰਪੰਚ ਡੱਲ, ਸੁੱਖ ਪ੍ਰਧਾਨ ਆਧੀ, ਜਗਤਾਰ ਸਿੰਘ, ਲੱਧਾ ਸਿੰਘ, ਗੁਰਮੇਜ ਸਿੰਘ ਤੇ ਸੁਖਦੇਵ ਸਿੰਘ ਫ਼ੌਜੀ ਆਦਿ ਆਗੂ ਹਾਜ਼ਰ ਸਨ।
Check Also
ਆਪਰੇਸ਼ਨ ਵਾਕ ਮਿਡ ਐਟਲਾਂਟਿਕ ਅਤੇ ਸ੍ਰੀ ਗੁਰੂ ਰਾਮ ਦਾਸ ਯੂਨੀਵਰਸਿਟੀ ਆਫ਼ ਹੈਲਥ ਸਾਇੰਸਿਜ਼ ਨੇ ਲੋੜਵੰਦ ਮਰੀਜ਼ਾਂ ਦੇ ਗੋਡੇ ਬਦਲੇ
ਅੰਮ੍ਰਿਤਸਰ, 28 ਅਕਤੂਬਰ (ਜਗਦੀਪ ਸਿੰਘ) – ਲੋੜਵੰਦ ਅਤੇ ਆਰਥਿਕ ਤੌਰ ’ਤੇ ਕਮਜ਼ੋਰ ਮਰੀਜ਼ਾਂ ਨੂੰ ਮਿਆਰੀ …
Punjab Post Daily Online Newspaper & Print Media