ਭਿੱਖੀਵਿੰਡ, 28 ਅਪਰੈਲ (ਪੰਜਾਬ ਪੋਸਟ – ਭੁੱਲਰ ਭਿੱਖੀਵਿੰਡ) – ਕਲਗੀਧਰ ਅਕੈਡਮੀ ਪਬਲਿਕ ਸਕੂਲ ਭਿੱਖੀਵਿੰਡ ਵਲੋਂ ਵਿਦਿਆਰਥੀਆਂ ਦੇ ਸਰਬਪੱਖੀ ਵਿਕਾਸ ਲਈ ਕੋਈ ਨਾ ਕੋਈ ਨਵਾਂ ਉਪਰਾਲਾ ਕੀਤਾ ਜਾਂਦਾ ਹੈ।ਇਸੇ ਤਹਿਤ ਐਲ.ਕੇ.ਜੀ ਅਤੇ ਯੂ.ਕੇ.ਜੀ ਜਮਾਤ ਦੇ ਵਿਦਿਆਰਥੀਆਂ ਨੂੰ ਖਾਣ ਪੀਣ ਦੀਆਂ ਚੰਗੀਆਂ ਆਦਤਾਂ ਸਬੰਧੀ ਜਾਗਰੂਕ ਕੀਤਾ ਗਿਆ।ਸਕੂਲ ਪਿੰਸੀਪਲ ਬੁੱਢਾ ਸਿੰਘ ਨੇ ਬੱਚਿਆਂ ਨਾਲ ਇਸ ਮੁੱਦੇ `ਤੇ ਵਿਚਾਰ ਵਟਾਂਦਰਾ ਕੀਤਾ।ਵਿਦਿਆਰਥੀਆਂ ਵਲੋਂ ਅਧਿਆਪਕਾਂ ਦੀ ਸਹਾਇਤਾ ਨਾਲ ਬਹੁਤ ਕੁੱਝ ਨਵਾਂ ਸਿੱਖਿਆ ਗਿਆ।ਜਿਸ ਵਿੱਚ ਸੁਚੱਜੇ ਢੰਗ ਨਾਲ ਬੈਠ ਕੇ ਭੋਜਨ ਖਾਣਾ, ਖਾਣ ਤੋਂ ਪਹਿਲਾਂ ਅਤੇ ਬਾਅਦ ਵਿੱਚ ਚੰਗੀ ਤਰ੍ਹਾਂ ਹੱਥਾਂ ਨੂੰ ਧੋਣਾ, ਚੰਗੇ ਢੰਗ ਨਾਲ ਨੈਪਕਿਨ ਦੀ ਵਰਤੋਂ ਕਰਨੀ ਤੇ ਬਿਮਾਰੀਆਂ ਤੋਂ ਕਿਵੇਂ ਬਚਾਅ ਕਰਨਾ ਸ਼ਾਮਲ ਹੈ।
Check Also
ਐਸ.ਯੂ.ਐਸ ਦੀ ਵਿਦਿਆਰਥਣ ਨੇ ਸਟੇਟ ਲੈਵਲ ‘ਤੇ ਪ੍ਰਾਪਤ ਕੀਤੇ ਸਿਲਵਰ ਮੈਡਲ
ਸੰਗਰੂਰ, 29 ਜੁਲਾਈ (ਜਗਸੀਰ ਲੌਂਗੋਵਾਲ) – ਸ਼ਹੀਦ ਊਧਮ ਸਿੰਘ ਗਰੁੱਪ ਆਫ਼ ਇੰਸਟੀਚਿਊਸ਼ਨਜ਼ ਮਹਿਲਾਂ ਚੌਕ ਸੰਸਥਾ …