ਲੌਂਗੋਵਾਲ, 28 ਅਪ੍ਰੈਲ (ਪੰਜਾਬ ਪੋਸਟ- ਜਗਸੀਰ ਲੌਂਗੋਵਾਲ ) – ਪੈਰਾਮਾਊਂਟ ਪਬਲਿਕ ਸਕੂਲ ਚੀਮਾਂ ਵਿਖੇ ਧਰਤੀ ਦਿਵਸ ਮਨਾਇਆ ਗਿਆ। ਇਸ ਦੌਰਾਨ ਛੋਟੇ ਬੱਚਿਆਂ ਨੇ ਵਾਤਾਵਰਨ ਦੀ ਸੁਰੱਖਿਆ ਲਈ ਸਕੂਲ ਵਿੱਚ ਕਈ ਤਰ੍ਹਾਂ ਦੇ ਬੂਟੇ ਲਾਏ ਅਤੇ ਵੱਡੇ ਬੱਚਿਆਂ ਦੇ ਚਾਰ ਹਾਉਸਾਂ ਰਾਵੀ, ਸਤਲੁਜ, ਬਿਆਸ, ਜਮੁਨਾ ਦਰਮਿਆਨ ਧਰਤੀ ਅਤੇ ਵਾਤਾਵਰਨ ਨੂੰ ਪ੍ਰਦੂਸ਼ਿਤ ਤੋਂ ਬਚਾਉਣ ਸਬੰਧੀ ਭਾਸ਼ਣ ਪ੍ਰਤੀਯੋਗਿਤਾ ਕਰਵਾਈ ਗਈ।ਰਾਵੀ ਹਾਉਸ ਦੀ 10ਵੀਂ ਜਮਾਤ ਦੀ ਵਿਦਿਆਰਥਣ ਹਰਮਨਦੀਪ ਕੋਰ ਨੇ ਪਹਿਲੀ, 12ਵੀਂ ਜਮਾਤ ਦੀ ਨਵਪ੍ਰੀਤ ਕੋਰ ਨੇ ਦੂਜੀ ਅਤੇ ਸਤਲੁਜ ਹਾਉਸ ਦੀ 10ਵੀਂ ਜਮਾਤ ਦੀ ਯੋਗਿਤਾ ਨੇ ਤੀਸਰੀ ਪੁਜੀਸ਼ਨ ਹਾਸਲ ਕੀਤੀ। ਜੇਤੂ ਬੱਚਿਆਂ ਨੂੰ ਸਕੂਲ ਦੇ ਐਮ.ਡੀ ਜਸਵੀਰ ਸਿੰਘ ਚੀਮਾਂ ਵਲੋਂ ਇਨਾਮ ਦੇ ਕੇ ਸਨਮਾਨਿਤ ਕੀਤਾ ਗਿਆ। ਉਨਾਂ ਨੇ ਬੱਚਿਆਂ ਨੂੰ ਦੱਸਿਆ ਕਿ ਰੁੱਖ ਧਰਤੀ ਦੀ ਉਪਜਾਉ ਸ਼ਕਤੀ ਬਰਕਰਾਰ ਰੱਖਣ `ਚ ਸਹਾਇਤਾ ਕਰਦੇ ਹਨ ਅਤੇ ਸਾਨੂੰ ਆਕਸੀਜਨ ਦਿੰਦੇ ਹਨ।ਉਨ੍ਹਾਂ ਨੇ ਸਾਰੇ ਬੱਚਿਆਂ ਨੂੰ ਆਪਣੇ ਆਲੇ-ਦੁਆਲੇ ਪੌਦੇ ਲਗਾਉਣ ਅਤੇ ਸਫਾਈ ਰੱਖਣ ਲਈ ਪ੍ਰੇਰਿਤ ਕੀਤਾ।
ਇਸ ਮੋਕੇ ਪ੍ਰਿੰਸੀਪਲ ਸੰਜੇ ਕੁਮਾਰ, ਮੈਡਮ ਕਿਰਨਪਾਲ ਕੋਰ, ਇੰਜ. ਸਦਾਮ ਹੁਸੇਨ, ਕੋਆਰਡੀਨੇਟਰ ਮੈਡਮ ਸ਼ਿਵਾਨੀ ਅਤੇ ਸਟਾਫ ਮੈਂਬਰ ਮੌਜੂਦ ਸਨ।
Check Also
ਖਾਲਸਾ ਕਾਲਜ ਗਰਲਜ਼ ਸੀ: ਸੈਕੰ: ਸਕੂਲ ਦੀਆਂ ਵਿਦਿਆਰਥਣਾਂ ਦਾ ਇੰਟਰ ਖਾਲਸਾ ਸਕੂਲ ਮੁਕਾਬਲਿਆਂ ’ਚ ਸ਼ਾਨਦਾਰ ਪ੍ਰਦਰਸ਼ਨ
ਅੰਮ੍ਰਿਤਸਰ, 23 ਦਸੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਦੀਆਂ ਵਿਦਿਆਰਥਣਾਂ …