Monday, July 27, 2026

ਹਲਕਾ ਧੂਰੀ ਦੇ ਪਿੰਡਾਂ `ਚ ਕੇਵਲ ਸਿੰਘ ਢਿੱਲੋਂ ਵਲੋਂ ਤੂਫਾਨੀ ਦੌਰੇ

ਲੌਂਗੋਵਾਲ, 28 ਅਪ੍ਰੈਲ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) –  ਹਲਕਾ ਧੂਰੀ ਦੇ ਪਿੰਡ ਕਾਤਰੋਂ,ਕਹੇਰੂ, ਕੱਕੜਵਾਲ, ਲੱਡਾ, ਪੁਨਾਵਾਲ, ਘਨੌਰੀ ਕਲਾਂ, ਜਹਾਂਗੀਰ PUNJ2804201919ਆਦਿ ਵਿੱਚ ਆਪਣੇ ਚੋਣ ਪ੍ਰਚਾਰ ਨੂੰ ਤੇਜ਼ ਕਰਦੇ ਹੋਏ ਲੋਕ ਸਭਾ ਸੰਗਰੂਰ ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਕੇਵਲ ਸਿੰਘ ਢਿੱਲੋਂ ਵਲੋਂ ਤੂਫ਼ਾਨੀ ਦੌਰੇ ਕੀਤੇ ਗਏ।ਉਨ੍ਹਾਂ ਨਾਲ ਹਲਕਾ ਧੂਰੀ ਤੋਂ ਵਿਧਾਇਕ ਦਲਵੀਰ ਸਿੰਘ ਗੋਲਡੀ, ਮਾਈ ਰੂਪ ਕੌਰ ਬਾਗੜੀਆਂ ਅਤੇ ਵੱਖ ਵੱਖ ਪਿੰਡਾਂ ਦੇ ਪੰਚ-ਸਰਪੰਚ ਆਦਿ ਹਾਜ਼ਰ ਸਨ।ਪਿੰਡਾਂ ਵਿੱਚ ਲੋਕਾਂ ਨੂੰ ਸਬੋਧਨ ਕਰਦੇ ਹੋਏ ਕੇਵਲ ਸਿੰਘ ਢਿੱਲੋਂ ਨੇ ਕਿਹਾ ਕਿ ਪੂਰੇ ਸੰਗਰੂਰ ਹਲਕੇ ਦੇ ਲੋਕਾਂ ਅੰਦਰ ਕਾਗਰਸ ਪਾਰਟੀ ਪ੍ਰਤੀ ਭਾਰੀ ਉਤਸ਼ਾਹ ਵੇਖਣ ਨੂੰ ਮਿਲ ਰਿਹਾ ਹੈ।ਲੋਕ ਮੋਦੀ ਸਰਕਾਰ ਦੀਆਂ ਗਲਤ ਨੀਤੀਆਂ ਤੋਂ ਦੁਖੀ ਹੋ ਕੇ ਕੇਂਦਰ ਸਰਕਾਰ ਨੂੰ ਚੱਲਦਾ ਕਰਨ ਲਈ ਤਿਆਰ ਬੈਠੇ ਹਨ।ਉਹਨਾਂ ਵਿਸ਼ਵਾਸ ਦਿਵਾਇਆ ਕਿ ਜੇਕਰ ਉਹ ਸੰਗਰੂਰ ਪਾਰਲੀਮੈਂਟ ਦੀ ਚੋਣ ਜਿੱਤ ਕੇ ਦਿੱਲੀ ਪਹੁੰਚਦੇ ਹਨ ਤਾਂ ਉਹ ਪਿੰਡਾਂ ਦੀ ਨੁਹਾਰ ਬਦਲਣ ਵਿੱਚ ਆਪਣੀ ਪੂਰੀ ਤਾਕਤ ਲਗਾ ਦੇਣਗੇ ਤਾਂ ਜੋ ਸੰਗਰੂਰ ਹਲਕੇ ਨੂੰ ਪੂਰੇ ਪੰਜਾਬ ਵਿੱਚ ਨੰਬਰ 1 ਬਣਾਇਆ ਜਾਵੇ।
              ਇਸ ਸਮੇਂ ਹਲਕਾ ਧੂਰੀ ਤੋਂ ਵਿਧਾਇਕ ਦਲਵੀਰ ਸਿੰਘ ਗੋਲਡੀ ਨੇ ਆਪਣੇ ਸੰਬੋਧਨ ਦੌਰਾਨ ਲੋਕਾਂ ਨੂੰ ਅਪੀਲ ਕੀਤੀ ਕਿ ਆਉਣ ਵਾਲੀ 19 ਮਈ ਨੂੰ ਕੇਵਲ ਸਿੰਘ ਢਿੱਲੋਂ ਨੂੰ ਵੱਡੀ ਲੀਡ ਨਾਲ ਜੇਤੂ ਬਣਾ ਕੇ ਪਾਰਲੀਮੈਂਟ ਵਿੱਚ ਭੇਜੀਏ ਅਤੇ ਆਪਣੇ ਹਲਕੇ ਦੀ ਨੁਹਾਰ ਨੂੰ ਬਦਲੀਏ।ਇਸ ਮੌਕੇ ੇ ਵੱਖ ਵੱਖ ਪਿੰਡਾਂ ਦੇ ਲੋਕ ਆਪੋ ਆਪਣੀਆਂ ਪਾਰਟੀਆਂ ਛੱਡ ਕੇ ਕੇਵਲ ਸਿੰਘ ਢਿੱਲੋਂ ਦੀ ਅਗਵਾਈ ਹੇਠ ਕਾਂਗਰਸ ਪਾਰਟੀ ਵਿੱਚ ਸ਼ਾਮਿਲ ਵੀ ਹੋਏ ।
 

Check Also

ਐਨ.ਐਚ.ਆਰ.ਸੀ ਮੈਂਬਰ ਪ੍ਰਿਯੰਕ ਕਾਨੂੰਨਗੋ ਨੇ ਸ੍ਰੀ ਦਰਬਾਰ ਸਾਹਿਬ, ਸ੍ਰੀ ਦੁਰਗਿਆਣਾ ਮੰਦਰ ਅਤੇ ਸ੍ਰੀ ਵਾਲਮੀਕਿ ਤੀਰਥ ਮੱਥਾ ਟੇਕਿਆ

ਅੰਮ੍ਰਿਤਸਰ, 27 ਜੁਲਾਈ (ਸੁਖਬੀਰ ਸਿੰਘ) – ਰਾਸ਼ਟਰੀ ਮਨੁੱਖੀ ਅਧਿਕਾਰ ਕਮਿਸ਼ਨ (ਐਨ.ਐਚ.ਆਰ.ਸੀ) ਨਵੀਂ ਦਿੱਲੀ ਦੇ ਮੈਂਬਰ …

Leave a Reply