ਲੌਂਗੋਵਾਲ, 28 ਅਪ੍ਰੈਲ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਲੋਕ ਸਭਾ ਹਲਕਾ ਸੰਗਰੂਰ ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਕੇਵਲ ਸਿੰਘ ਢਿੱਲੋਂ ਨੂੰ ਪਿੰਡ
ਲੋਹਾਖੇੜਾ ਵਿਖੇ ਸਰਪੰਚ ਜਗਸੀਰ ਸਿੰਘ ਸਿੱਧੂ ਅਤੇ ਪਿੰਡ ਦੀ ਪੰਚਾਇਤ ਵਲੋਂ ਲੱਡੂਆਂ ਨਾਲ ਤੋਲਿਆ ਗਿਆ। ਇਸ ਸਮੇਂ ਸਰਪੰਚ ਜਗਸੀਰ ਸਿੰਘ ਨੇ ਆਪਣੇ ਭਾਸ਼ਣ ਵਿਚ ਆਖਿਆ ਕਿ ਅਸੀਂ ਆਪਣੇ ਇਲਾਕੇ ਵਿੱਚੋੰ ਕੇਵਲ ਸਿੰਘ ਢਿੱਲੋਂ ਨੂੰ ਵੱਡੀ ਲੀਡ ਨਾਲ ਜਿੱਤਾ ਕੇ ਪਾਰਲੀਮੈਂਟ ਵਿੱਚ ਭੇਜਾਂਗੇ।ਇਸ ਮੌਕੇ ਕਾਂਗਰਸ ਦੇ ਹਲਕਾ ਸੁਨਾਮ ਦੇ ਇੰਚਾਰਜ ਦਾਮਨ ਥਿੰਦ ਬਾਜਵਾ ਕਾਂਗਰਸ ਦੇ ਸੂਬਾ ਸਕੱਤਰ ਹਰਮਨਦੇਵ ਬਾਜਵਾ, ਸੁਦਾਗਰ ਸਿੰਘ ਸਾਬਕਾ ਸਰਪੰਚ, ਓਮ ਪ੍ਰਕਾਸ਼, ਤਲਵਿੰਦਰ ਸਿੰਘ ਸਾਬਕਾ ਸਰਪੰਚ, ਗੁਰਮੀਤ ਸਿੰਘ ਪ੍ਰਧਾਨ, ਨਛੱਤਰ ਸਿੰਘ ਸਮਰਾ ਅਤੇ ਵੱਡੀ ਗਿਣਤੀ `ਚ ਪਿੰਡ ਵਾਸੀ ਹਾਜ਼ਰ ਸਨ।
Check Also
ਸਾਹਿਤਕਾਰ ਡਾ. ਗੁਰਵਿੰਦਰ ਅਮਨ ‘ਸੁਰਜੀਤ ਸਿੰਘ ਜੋਬਨ ਸਿਮ੍ਰਿਤੀ ਰਾਸ਼ਟਰੀ ਸਾਹਿਤ ਗੌਰਵ ਸਨਮਾਨ’ ਨਾਲ ਸਨਮਾਨਿਤ
ਰਾਜਪੁਰਾ/ ਦਿੱਲੀ, 3 ਨਵੰਬਰ (ਪੰਜਾਬ ਪੋਸਟ ਬਿਊਰੋ) – ਅਹਿੰਦੀ ਭਾਸ਼ੀ ਹਿੰਦੀ ਲੇਖਕ ਸੰਘ ਦਿੱਲੀ, ਸਾਹਿਤ …
Punjab Post Daily Online Newspaper & Print Media