ਲੌਂਗੋਵਾਲ, 28 ਅਪ੍ਰੈਲ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਅਕਾਲ ਕਾਲਜ ਕੌਂਸਲ ਦੇ ਸਹਿਯੋਗ ਸਦਕਾ ਅਕਾਲ ਗਰੁੱਪ ਆਫ਼ ਇੰਸਟੀਚਿਊਸ਼ਨ ਵੱਲੋਂ ਦੂਜੀ ਸਾਲਾਨਾ ਕਨਵੋਕੇਸ਼ਨ ਕਰਵਾਈ ਗਈ। ਇਸ ਮੌਕੇ ਡਾ. ਬੀ.ਐਸ ਘੁੰਮਣ, ਵਾਇਸ ਚਾਂਸਲਰ ਪੰਜਾਬੀ ਯੂਨੀਵਰਸਿਟੀ ਪਟਿਆਲਾ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ।ਕਾਨਵੋਕੇਸ਼ਨ ਦੀ ਸ਼ੁਰੂਆਤ ਵਿਦਿਆਰਥੀਆਂ ਦੁਆਰਾ ਸ਼ਬਦ ਗਾਇਨ ਨਾਲ ਕੀਤੀ ਗਈ। ਡਾ. ਬੀ.ਐਸ ਪੂਨੀਆ ਨੇ ਮੁੱਖ ਮਹਿਮਾਨ ਨੂੰ ਜੀ ਆਇਆਂ ਆਖਦੇ ਹੋਏ ਅਕਾਲ ਗਰੁੱਪ ਅਤੇ ਮਸਤੂਆਣਾ ਸਾਹਿਬ ਦੇ ਅਮੀਰ ਵਿਰਸੇ ਤੋਂ ਜਾਣੂ ਕਰਵਾਇਆ।ਅਕਾਲ ਗਰੁਪ ਦੇ ਵੱਖ ਵੱਖ ਕਾਲਜਾਂ ਦੇ ਪ੍ਰਿੰਸੀਪਲਾਂ ਨੇ ਆਪਣੇ ਆਪਣੇ ਕਾਲਜ ਦੀਆਂ ਪ੍ਰਾਪਤੀਆਂ ਤੋਂ ਜਾਣੂ ਕਰਵਾਇਆ। ਡਾ. ਬੀ.ਐਸ ਘੁੰਮਣ ਨੇ ਕਨਵੋਕੇਸ਼ਨ ਦੀ ਰਸਮੀ ਸ਼ੁਰੂਆਤ ਕਰਨ ਤੋਂ ਬਾਅਦ ਅਕਾਲ ਕਾਲਜ ਆਫ਼ ਫਿਜ਼ੀਕਲ ਐਜ਼ੂਕੇਸ਼ਨ, ਅਕਾਲ ਕਾਲਜ ਆਫ਼ ਐਜ਼ੂਕੇਸ਼ਨ, ਅਕਾਲ ਕਾਲਜ ਆਫ਼ ਫਾਰਮੇਸੀ ਐਂਡ ਟੈਕਨੀਕਲ ਐਜ਼ੂਕੇਸ਼ਨ ਅਤੇ ਅਕਾਲ ਡਿਗਰੀ ਕਾਲਜ ਦੇ 492 ਵਿਦਿਆਰਥੀਆਂ ਨੂੰ ਡਿਗਰੀਆਂ ਵੰਡੀਆਂ।ਮੁੱਖ ਮਹਿਮਾਨ ਨੇ ਵਿਦਿਆਰਥੀਆਂ ਨੂੰ ਡਿਗਰੀਆਂ ਪ੍ਰਾਪਤ ਕਰਨ `ਤੇ ਵਧਾਈ ਦਿੱਤੀ।ਉਹਨਾਂ ਨੇ ਸਭ ਨੂੰ ਗੁਜ਼ਾਰਿਸ਼ ਕੀਤੀ ਕਿ ਉਹ ਸੰਤ ਬਾਬਾ ਅਤਰ ਸਿੰਘ ਜੀ ਦੇ ਜੀਵਨ ਤੋਂ ਸੇਧ ਲੈਣ।ਕਾਲਜ ਪ੍ਰਬੰਧਕਾਂ ਵਲੋਂ ਮੁੱਖ ਮਹਿਮਾਨ ਨੂੰ ਲੋਈ ਅਤੇ ਸਨਮਾਨ ਚਿੰਨ੍ਹ ਭੇਂਟ ਕੀਤਾ ਗਿਆ।ਜਸਵੰਤ ਸਿੰਘ ਸਕੱਤਰ ਅਕਾਲ ਕਾਲਜ ਕੌਂਸਲ ਨੇ ਮੁੱਖ ਮਹਿਮਾਨ ਡਾ. ਬੀ.ਐਸ ਘੁੰਮਣ ਨੂੰ ਆਪਣੇ ਰੁਝੇਵਿਆਂ `ਚੋਂ ਕੀਮਤੀ ਸਮਾਂ ਕੱਢ ਕੇ ਡਿਗਰੀ ਵੰਡ ਸਮਾਰੋਹ ਵਿੱਚ ਪਹੁੰਚਣ ਲਈ ਹਾਰਦਿਕ ਧੰਨਵਾਦ ਕੀਤਾ।
ਇਸ ਮੌਕੇ ਦਲਜੀਤ ਸਿੰਘ ਐਸ.ਪੀ, ਹਰਚਰਨ ਸਿੰਘ, ਗੁਰਜੰਟ ਸਿੰਘ, ਬਲਦੇਵ ਸਿੰਘ, ਕਰਨੈਲ ਸਿੰਘ, ਸਿਆਸਤ ਸਿੰਘ, ਅਕਾਲ ਕਾਲਜ ਆਫ ਫਿਜ਼ੀਕਲ ਐਜ਼ੂਕੇਸ਼ਨ ਵਲੋਂ ਡਾ. ਗੀਤਾ ਠਾਕੁਰ, ਅਕਾਲ ਕਾਲਜ ਆਫ ਐਜ਼ੂਕੇਸ਼ਨ ਵਲੋਂ ਡਾ. ਸੁਖਦੀਪ ਕੌਰ, ਅਕਾਲ ਕਾਲਜ ਆਫ ਫਾਰਮੇਸੀ ਐਂਡ ਟੈਕਨੀਕਲ ਐਜ਼ੂਕੇਸ਼ਨ ਮੈਡਮ ਗੁਰਪ੍ਰੀਤ ਕੌਰ, ਅਕਾਲ ਡਿਗਰੀ ਕਾਲਜ ਦੀ ਪ੍ਰਿੰਸੀਪਲ ਡਾ. ਦਰਸਨ ਕੌਰ ਵਲੋਂ ਪ੍ਰੋ. ਨਿਰਪਜੀਤ ਸਿੰਘ ਤੋਂ ਇਲਾਵਾ ਵੱਖ ਵੱਖ ਕਾਲਜਾਂ ਦੇ ਸਟਾਫ ਮੈਂਬਰ ਮੌਜੂਦ ਸਨ।
Check Also
ਹਾਫ ਮੈਰਾਥਨ ਸਮੇਂ 24 ਨਵੰਬਰ ਨੂੰ ਸਵੇਰ ਤੋਂ ਦੁਪਹਿਰ ਤੱਕ ਬੰਦ ਰਹੇਗੀ ਅਟਾਰੀ-ਅੰਮ੍ਰਿਤਸਰ ਸੜਕ – ਸਹਾਇਕ ਕਮਿਸ਼ਨਰ
ਅੰਮ੍ਰਿਤਸਰ, 21 ਨਵੰਬਰ (ਸੁਖਬੀਰ ਸਿੰਘ) – ਭਾਰਤੀ ਫੌਜ ਜਿਲ੍ਹਾ ਪ੍ਰਸਾਸ਼ਨ ਅੰਮ੍ਰਿਤਸਰ ਦੇ ਸਹਿਯੋਗ ਨਾਲ 24 …