Monday, July 27, 2026

ਡੀ.ਟੀ.ਐਫ ਪ੍ਰੀਖਿਆ `ਚ ਪੁਜੀਸ਼ਨਾਂ ਪ੍ਰਾਪਤ ਕਰਨ ਵਾਲੇ ਬੱਚੇ ਸਨਮਾਨਿਤ

ਲੌਂਗੋਵਾਲ, 28 ਅਪ੍ਰੈਲ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) –  ਡੀ.ਟੀ.ਐਫ ਵਜ਼ੀਫ਼ਾ ਪ੍ਰੀਖਿਆ ਵਿਚੋਂ ਸਰਕਾਰੀ ਐਲੀਮੈਂਟਰੀ ਸਕੂਲ ਰੱਤੋਕੇ ਦੇ ਵਿਦਿਆਰਥੀਆਂ ਨੇ PUNJ280420192213 ਵਿੱਚੋਂ 12 ਸਥਾਨ ਪ੍ਰਾਪਤ ਕੀਤੇ ਹਨ।ਵਜ਼ੀਫਾ ਪ੍ਰੀਖਿਆ ਵਿੱਚ ਜ਼ਿਲ੍ਹੇ ਵਿਚੋਂ ਪਹਿਲੀਆਂ ਪੁਜੀਸ਼ਨਾਂ ਪ੍ਰਾਪਤ ਕਰਨ ਵਾਲ਼ੇ ਵਿਦਿਆਰਥੀਆਂ ਨੂੰ ਡੈਮੋਕ੍ਰੈਟਿਕ ਟੀਚਰ ਫਰੰਟ ਦੇ ਅਹੁਦੇਦਾਰਾਂ ਵਲੋਂ ਸਨਮਾਨਿਤ ਕੀਤਾ ਗਿਆ ਅਤੇ ਪਹਿਲੀਆਂ ਤਿੰਨ ਪੁਜੀਸ਼ਨਾਂ ਪ੍ਰਾਪਤ ਕਰਨ ਵਾਲੇ ਦਮਨਜੀਤ, ਹਰਮਨ ਮੰਡੇਰ ਅਤੇ ਕਰਨਵੀਰ ਨੂੰ ਨਕਦ ਇਨਾਮ ਅਤੇ ਬਾਕੀ 9 ਵਿਦਿਆਰਥੀਆਂ ਨੂੰ ਹੌਂਸਲਾ ਵਧਾਊ ਇਨਾਮ ਦਿੱਤੇ ਗਏ।
            ਭੁਪਿੰਦਰ ਸਿੰਘ ਪੂਨੀਆ, ਬਲਵੀਰ ਚੰਦ ਲੌਂਗੋਵਾਲ, ਤਰਸੇਮ ਚੰਦ ਧੂਰੀ, ਗੁਰਬਖਸ਼ੀਸ਼ ਸਿੰਘ, ਹਰਭਗਵਾਨ ਸਿੰਘ, ਚੰਦਰ ਸ਼ੇਖਰ ਅਤੇ ਹੋਰ ਬਹੁਤ ਸਾਰੀਆਂ ਨਾਮਵਰ ਸ਼ਖਸ਼ੀਅਤਾਂ ਹਾਜ਼ਰ ਸਨ। ਬੱਚਿਆਂ ਦੇ ਮਾਪੇ ਰਣਜੋਧ ਸਿੰਘ, ਦਲਜੀਤ ਸਿੰਘ, ਭੁਪਿੰਦਰ ਸਿੰਘ ਅਤੇ ਕੁਲਜੀਤ ਕੌਰ ਨੇ ਕਿਹਾ ਕਿ ਸਾਨੂੰ ਬੱਚਿਆਂ ਦੀਆਂ ਇਨ੍ਹਾਂ ਪ੍ਰਾਪਤੀਆਂ  ਅਤੇ ਸਕੂਲ ਸਟਾਫ `ਤੇ ਪੂਰਾ ਮਾਣ ਹੈ।
 

Check Also

ਐਨ.ਐਚ.ਆਰ.ਸੀ ਮੈਂਬਰ ਪ੍ਰਿਯੰਕ ਕਾਨੂੰਨਗੋ ਨੇ ਸ੍ਰੀ ਦਰਬਾਰ ਸਾਹਿਬ, ਸ੍ਰੀ ਦੁਰਗਿਆਣਾ ਮੰਦਰ ਅਤੇ ਸ੍ਰੀ ਵਾਲਮੀਕਿ ਤੀਰਥ ਮੱਥਾ ਟੇਕਿਆ

ਅੰਮ੍ਰਿਤਸਰ, 27 ਜੁਲਾਈ (ਸੁਖਬੀਰ ਸਿੰਘ) – ਰਾਸ਼ਟਰੀ ਮਨੁੱਖੀ ਅਧਿਕਾਰ ਕਮਿਸ਼ਨ (ਐਨ.ਐਚ.ਆਰ.ਸੀ) ਨਵੀਂ ਦਿੱਲੀ ਦੇ ਮੈਂਬਰ …

Leave a Reply