ਭੀਖੀ/ਮਾਨਸਾ, 29 ਅਪ੍ਰੈਲ (ਪੰਜਾਬ ਪੋਸਟ – ਕਮਲ ਕਾਂਤ) – ਜਿਲ੍ਹਾ ਮਾਨਸਾ ਦੇ ਪਿੰਡ ਰੱਲਾ ਵਿਖੇ ਲੋਕ ਸਭਾ ਹਲਕਾ ਬਠਿੰਡਾ ਤੋਂ ਆਮ ਆਦਮੀ ਪਾਰਟੀ ਦੀ
ਉਮੀਦਵਾਰ ਬਲਜਿੰਦਰ ਕੌਰ ਦੇ ਹੱਕ `ਚ ਭਗਵੰਤ ਮਾਨ ਨੇ ਚੋਣ ਪ੍ਰਚਾਰ ਕਰਦਿਆਂ ਰਵਾਇਤੀ ਪਾਰਟੀਆਂ ਨੂੰ ਆੜੇ ਹੱਥੀਂ ਲਿਆ ਲੈਂਦਿਆਂ ਦੋਸ਼ ਲਾਇਆ ਕਿ ਕਾਂਗਰਸੀ ਤੇ ਅਕਾਲੀ-ਭਾਜਪਾ ਵਾਲੇ ਰਲੇ-ਮਿਲੇ ਹੋਏ ਹਨ ਜਿਸ ਕਰ ਕੇ ਲੋਕਾਂ ਨੂੰ ਬੁੱਧੂ ਬਣਾ ਕੇ ਆਪੋ ਆਪਣੀਆਂ ਕੁਰਸੀਆਂ ਬਚਾਉਣ `ਚ ਕਾਮਯਾਬ ਹੋ ਜਾਂਦੇ ਹਨ ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਨੇ ਬੇਅਦਬੀ ਕਰਵਾਈ ਤੇ ਕਾਂਗਰਸੀ ਉਸ ਨੂੰ ਬਚਾਉਣ ਲਈ ਜ਼ੋਰ ਅਜ਼ਮਾਈ ਕਰ ਰਹੇ ਹਨ, ਜਿਸ ਬਾਰੇ ਲੋਕ ਹੁਣ ਸਭ ਜਾਣ ਚੁੱਕੇ ਹਨ। ਉਨ੍ਹਾਂ ਨੇ ਕਾਂਗਰਸ ਤੇ ਅਕਾਲੀ-ਭਾਜਪਾ ਦੇ ਆਗੂਆਂ ਨੂੰ ਉਨ੍ਹਾਂ ਦੇ ਕਾਰਜਕਾਲ `ਚ ਕੀਤੇ ਕੰਮਾਂ ਬਾਰੇ ਪੁੱਛਣ ਦੀ ਗੱਲ ਕਰਦਿਆਂ ਕਿਹਾ ਕਿ ਉਨ੍ਹਾਂ ਦੇ ਚੋਣ ਮੈਨੀਫੈਸਟੋ ਅਨੁਸਾਰ ਕੀਤੇ ਵਾਅਦਿਆਂ ਬਾਰੇ ਜਰੂਰ ਪੁੱਛਿਆ ਜਾਵੇ।ਉਨ੍ਹਾਂ ਨੇ ਹਲਕਾ ਵਿਧਾਇਕ ਨਾਜਰ ਸਿੰਘ ਮਾਨਸ਼ਾਹੀਆ ਵਲੋਂ ਆਮ ਆਦਮੀ ਪਾਰਟੀ ਛੱਡ ਕੇ ਕਾਂਗਰਸ `ਚ ਜਾਣ ਨੂੰ ਲੋਕਾਂ ਨਾਲ ਧੋਖਾ ਕਰਾਰ ਦਿੰਦਿਆਂ ਕਿਹਾ ਅਜਿਹੇ ਲੋਕ ਵਿਕਾਊ ਮਾਲ ਹੁੰਦੇ ਹਨ, ਜਿੰਨਾਂ ਦਾ ਬਾਅਦ `ਚ ਕੁੱਝ ਵੀ ਨਹੀਂ ਬਣਦਾ।
ਉਮੀਦਵਾਰ ਬਲਜਿੰਦਰ ਕੌਰ ਨੇ ਲੋਕਾਂ ਨੂੰ ਰਵਾਇਤੀ ਪਾਰਟੀਆਂ ਦੀਆਂ ਚਾਲਾਂ ਤੋਂ ਬਚਣ ਦੀ ਅਪੀਲ ਕਰਦਿਆਂ ਉਨ੍ਹਾਂ ਦੇ ਹੱਕ `ਚ ਡਟ ਕੇ ਖੜ੍ਹੇ ਰਹਿਣ ਲਈ ਕਿਹਾ।ਇਸ ਮੌਕੇ ਤੇ ਪਿੰਡ ਵਾਸੀ ਅਤੇ ਆਮ ਆਦਮੀ ਪਾਰਟੀ ਦੇ ਵਰਕਰ ਮੋਜੂਦ ਸਨ।
Check Also
ਵਿਧਾਇਕ ਡਾ. ਜਸਬੀਰ ਸਿੰਘ ਸੰਧੂ ਵੱਲੋਂ ਹਲਕਾ ਅੰਮ੍ਰਿਤਸਰ ਪੱਛਮੀ ਵਿੱਚ ‘ਮਾਨ ਦਾ ਮੁਨਾਫ਼ਾ’ ਮੁਹਿੰਮ
ਅੰਮ੍ਰਿਤਸਰ, 24 ਸਤੰਬਰ (ਸੁਖਬੀਰ ਸਿੰਘ) – ਵਿਧਾਨ ਸਭਾ ਹਲਕਾ ਅੰਮ੍ਰਿਤਸਰ ਪੱਛਮੀ ਦੇ ਵਿਧਾਇਕ ਡਾ. ਜਸਬੀਰ …
Punjab Post Daily Online Newspaper & Print Media