ਅੰਮ੍ਰਿਤਸਰ, 29 ਅਪ੍ਰੈਲ (ਪੰਜਾਬ ਪੋਸਟ – ਪ੍ਰੀਤਮ ਸਿੰਘ) – 550 ਸਾਲ ਗੁਰੂ ਨਾਨਕ ਜੀ ਦੀ ਬਾਣੀ ਨਾਲ ਲਹਿਰ ਨੂੰ ਸਮਰਪਿਤ ਬੀਬੀ ਕੌਲਾਂ
ਜੀ ਭਲਾਈ ਕੇਂਦਰ ਟਰੱਸਟ ਵੱਲੋਂ ਸੰਗਤਾਂ ਦੇ ਸਹਿਯੋਗ ਨਾਲ ਆਰੰਭ ਕੀਤੀ ਗਈ ਸੱਤਵੀਂ ਲਹਿਰ ਦੇ ਛੇਵੇਂ ਅਰਦਾਸ ਸਮਾਗਮ ਸਬੰਧੀ ਭਲਾਈ ਕੇਂਦਰ ਟਰੱਸਟ ਵਿਖੇ ਭਾਈ ਗੁਰਇਕਬਾਲ ਸਿੰਘ ਦੀ ਰਹਿਨੁਮਾਈ ਹੇਠ ਮੀਟਿੰਗ ਹੋਈ।ਜਿਸ ਵਿੱਚ ਤਕਰੀਬਨ 500 ਦੇ ਕਰੀਬ ਮੈਂਬਰ ਮੀਟਿੰਗ ਵਿੱਚ ਹਾਜਰ ਹੋਏ।ਮੀਟਿੰਗ ਦੌਰਾਨ ਭਾਈ ਸਾਹਿਬ ਨੇ ਅਗਸਤ ਮਹੀੇਨੇ ਹੋਣ ਵਾਲੇ ਛੇਵੇਂ ਅਰਦਾਸ ਸਮਾਗਮ ਨੂੰ ਸਮਰਪਿਤ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸਹਿਜ ਪਾਠ, ਸ੍ਰੀ ਜਪੁਜੀ ਸਾਹਿਬ ਅਤੇ ਵਾਹਿਗੁਰੂ ਗੁਰਮੰਤਰ ਦੇ ਜਾਪ ਦੀਆਂ ਵੱਧ ਤੋਂ ਵੱਧ ਹਾਜਰੀਆਂ ਭਰਨ ਦੀ ਸੰਗਤਾਂ ਨੂੰ ਅਪੀਲ਼ ਕੀਤੀ।
ਭਾਈ ਸਾਹਿਬ ਨੇ ਦੱਸਿਆ ਕਿ ਇਸ ਲਹਿਰ ਦੇ ਪੰਜ ਪੜਾਅ ਮੁਕੰਮਲ ਹੋ ਚੁੱਕੇੇ ਹਨ।ਜਿਸ ਦੌਰਾਨ ਦੇਸ਼ ਵਿਦੇਸ਼ ਦੀਆਂ ਸੰਗਤਾਂ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸਹਿਜ ਪਾਠ, ਸ੍ਰੀ ਜਪੁਜੀ ਸਾਹਿਬ, ਵਾਹਿਗੁਰੂ ਗੁਰਮੰਤਰ ਦੇ ਜਾਪ ਤੋਂ ਇਲਾਵਾ ਹੋਰ ਬੇਅੰਤ ਬਾਣੀਆਂ ਦੀਆਂ ਸੰਗਤਾਂ ਨੇ ਹਾਜਰੀਆਂ ਭਰੀਆਂ ਸਨ ਅਤੇ ਪੰਜ ਵਿਸ਼ੇਸ਼ ਸਮਾਗਮਾਂ ਦੌਰਾਨ ਸਰਬੱਤ ਦੇ ਭਲੇ ਦੀਆਂ ਅਰਦਾਸਾਂ ਹੋ ਚੁੱਕੀਆਂ ਹਨ।ਉਨਾਂ ਨੇ ਪਿਛਲੇ ਸਮਾਗਮਾਂ ਵਿੱਚ ਹਾਜਰੀਆਂ ਭਰਨ ਵਾਲੀਆਂ ਸੰਗਤਾਂ ਦਾ ਧੰਨਵਾਦ ਕੀਤਾ।
Check Also
ਸਿਹਤ ਵਿਭਾਗ ਵੱਲੋਂ ਕੋਟਪਾ ਐਕਟ ਤਹਿਤ 15 ਦੁਕਾਨਦਾਰਾਂ ਦੇ ਕੱਟੇ ਚਲਾਨ
ਅੰਮ੍ਰਿਤਸਰ, 28 ਜੁਲਾਈ ( ਸੁਖਬੀਰ ਸਿੰਘ) – ਪੰਜਾਬ ਸਰਕਾਰ ਦੇ ਹੁਕਮਾਂ ਅਨੁਸਾਰ ਸਿਹਤ ਵਿਭਾਗ ਵੱਲੋਂ …
Punjab Post Daily Online Newspaper & Print Media