ਭਿੱਖੀਵਿੰਡ, 29 ਅਪਰੈਲ (ਪੰਜਾਬ ਪੋਸਟ – ਹਰਮੀਤ ਭੁੱਲਰ) – ਸ਼੍ਰੋਮਣੀ ਅਕਾਲੀ ਦਲ ਸਾਬਕਾ ਵਿਧਾਇਕ ਵਿਰਸਾ ਸਿੰਘ ਵਲਟੋਹਾ ਤੇ
ਐਸ.ਓ.ਆਈ ਮਾਝਾ ਜੋਨ ਦੇ ਪ੍ਰਧਾਨ ਗੌਰਵਦੀਪ ਸਿੰਘ ਵਲਟੋਹਾ ਦੀ ਅਗਵਾਈ ਵਿੱਚ ਸ਼੍ਰੋਮਣੀ ਅਕਾਲੀ ਦਲ ਹਲਕਾ ਖੇਮਕਰਨ ਤੋਂ ਸ਼ਾਨਦਾਰ ਜਿੱਤ ਪ੍ਰਾਪਤ ਕਰੇਗਾ।ਇਹਨਾ ਸ਼ਬਦਾਂ ਦਾ ਪ੍ਰਗਟਾਵਾ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਰਮਨ ਸਿੰਘ ਬਾਠ ਡੱਲ ਨੇ ਕਰਦਿਆਂ ਕਿਹਾ ਕਿ ਅਕਾਲੀ ਦਲ ਇਨ੍ਹਾਂ ਲੋਕ ਸਭਾ ਚੋਣਾਂ ਵਿੱਚ ਹੋਰ ਮਜ਼ਬੂਤ ਹੋਵੇਗਾ।ਜਨਤਾ ਅਕਾਲੀ ਦਲ ਉਮੀਦਵਾਰ ਬੀਬੀ ਜਗੀਰ ਕੌਰ ਨੂੰ ਹਲਕਾ ਖੇਮਕਰਨ ਤੋਂ ਵੱਡੀ ਲੀਡ ਨਾਲ ਜਿਤਾ ਕੇ ਪਾਰਲੀਮੈਂਟ ਵਿੱਚ ਭੇਜੇਗੀ। ਇਸ ਮੌਕੇ ਗੁਰਸੇਵਕ ਸਿੰਘ ਬਾਠ, ਹਰਮਨ ਸਿੰਘ ਬਾਠ, ਸੁੱਖ ਪ੍ਰਧਾਨ, ਸਿਮਰਨ ਸਿੰਘ ਕੰਬੋਕੇ ਆਦਿ ਹਾਜਰ ਸਨ।
Check Also
ਡਾਕ ਸਮੱਗਰੀ ਦੀ ਬੁਕਿੰਗ ਲਈ ਵੱਡੇ ਪਿਕਅੱਪ ਵਾਹਨ ਨੂੰ ਹਰੀ ਝੰਡੀ
ਅੰਮ੍ਰਿਤਸਰ, 18 ਸਤੰਬਰ (ਸੁਖਬੀਰ ਸਿੰਘ) – ਚਰਨਜੀਤ ਸਿੰਘ ਪ੍ਰਵਰ ਅਧਿਕਾਰੀ ਡਾਕਘਰ ਅੰਮ੍ਰਿਤਸਰ ਮੰਡਲ ਵੱਲੋਂ ਅੰਮ੍ਰਿਤਸਰ …
Punjab Post Daily Online Newspaper & Print Media