ਅੰਮ੍ਰਿਤਸਰ, 29 ਅਪ੍ਰੈਲ (ਪੰਜਾਬ ਪੋਸਟ – ਸੁਖਬੀਰ ਸਿੰਘ) – ਜ਼ਿਲ੍ਹਾ ਮੈਜਿਸਟੇਟ ਅੰਮ੍ਰਿਤਸਰ ਸ਼ਿਵਦੁਲਾਰ ਸਿੰਘ ਢਿੱਲੋਂ ਨੇ ਜ਼ਾਬਤਾ ਫ਼ੌਜਦਾਰੀ ਸੰਘਤਾ, 1973 ਦੀ
ਧਾਰਾ 144 ਅਧੀਨ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹੇ ਦੀ ਹਦੂਦ `ਚ ਸ਼ਾਮ 7 ਵਜੇ ਤੋਂ ਸਵੇਰੇ 9 ਵਜੇ ਤੱਕ ਕੰਬਾਈਨ ਰਾਹੀਂ ਕਣਕ ਦੀ ਕਟਾਈ ’ਤੇ ਮੁਕੰਮਲ ਪਾਬੰਦੀ ਦੇ ਹੁਕਮ ਜਾਰੀ ਕੀਤੇ ਹਨ। ਜਾਰੀ ਹੁਕਮ ਵਿਚ ਕਿਹਾ ਗਿਆ ਹੈ ਕਿ ਰਬੀ ਦਾ ਸੀਜ਼ਨ ਸ਼ੁਰੂ ਹੋਣ ਉਪਰੰਤ ਜਿਲੇ ਦੀਆਂ ਮੰਡੀਆਂ ਵਿਚ ਕਣਕ ਦੀ ਆਮਦ ਸ਼ੁਰੂ ਹੋ ਗਈ ਹੈ।ਹਾਰਵੈਸਟਰ ਕੰਬਾਈਨ ਵਾਲਿਆਂ ਵਲੋਂ ਕਣਕ ਨੂੰ ਸਹੀ ਤਰ੍ਹਾਂ ਪੱਕਣ ਤੋਂ ਪਹਿਲਾਂ ਵੱਧ ਨਮੀ ਵਾਲੀ ਕਣਕ ਕੱਟ ਦਿੱਤੀ ਜਾਂਦੀ ਹੈ ਅਤੇ ਕਿਸਾਨਾਂ ਵੱਲੋਂ ਵੱਧ ਨਮੀ ਵਾਲੀ ਕਣਕ ਮੰਡੀਆਂ ਵਿਚ ਲਿਆਉਣ ਕਾਰਨ ਖ਼ਰੀਦ ਏਜੰਸੀਆਂ ਵੱਲੋਂ ਕਣਕ ਦੀ ਬੋਲੀ ਨਹੀਂ ਕੀਤੀ ਜਾਂਦੀ, ਜਿਸ ਕਾਰਨ ਮੰਡੀਆਂ ਵਿਚ ਤਣਾਅਪੂਰਨ ਸਥਿਤੀ ਪੈਦਾ ਹੋਣ ਦੀ ਸੰਭਾਵਨਾ ਬਣ ਜਾਂਦੀ ਹੈ।ਇਸ ਸਥਿਤੀ ਨੂੰ ਤੁਰੰਤ ਨਿਪਟਾਉਣ ਦੀ ਅਤਿਅੰਤ ਲੋੜ ਹੈ।ਇਸ ਲਈ ਇਹ ਹੁਕਮ 23 ਜੂਨ 2019 ਤੱਕ ਲਾਗੂ ਰਹਿਗਾ।
Check Also
ਡਾਕ ਸਮੱਗਰੀ ਦੀ ਬੁਕਿੰਗ ਲਈ ਵੱਡੇ ਪਿਕਅੱਪ ਵਾਹਨ ਨੂੰ ਹਰੀ ਝੰਡੀ
ਅੰਮ੍ਰਿਤਸਰ, 18 ਸਤੰਬਰ (ਸੁਖਬੀਰ ਸਿੰਘ) – ਚਰਨਜੀਤ ਸਿੰਘ ਪ੍ਰਵਰ ਅਧਿਕਾਰੀ ਡਾਕਘਰ ਅੰਮ੍ਰਿਤਸਰ ਮੰਡਲ ਵੱਲੋਂ ਅੰਮ੍ਰਿਤਸਰ …
Punjab Post Daily Online Newspaper & Print Media