ਆਖਰੀ ਦਿਨ 22 ਭਰੇ ਨਾਮਜ਼ਦਗੀ ਪੱਤਰ, 30 ਅਪ੍ਰੈਲ ਨੂੰ ਹੋਵੇਗੀ ਪੜਤਾਲ
ਅੰਮ੍ਰਿਤਸਰ, 29 ਅਪ੍ਰੈਲ (ਪੰਜਾਬ ਪੋਸਟ – ਸੁਖਬੀਰ ਸਿੰਘ) – ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਸ਼ਿਵਦੁਲਾਰ ਸਿੰਘ ਢਿਲੋਂ ਨੇ ਦੱਸਿਆ ਕਿ 19 ਮਈ
ਨੂੰ ਹੋਣ ਜਾ ਰਹੀਆਂ ਆਮ ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਲੋਕ ਸਭਾ ਹਲਕਾ ਅੰਮ੍ਰਿਤਸਰ 02 ਲਈ ਕੁੱਲ 38 ਨਾਮਜ਼ਦਗੀ ਪੱਤਰ ਭਰੇ ਗਏ।ਨਾਮਜ਼ਦਗੀ ਪੱਤਰ ਦਾਖਲ ਕਰਨ ਦੇ ਆਖਰੀ ਦਿਨ 22 ਉਮੀਦਵਾਰਾਂ ਵੱਲੋਂ ਆਪਣੇ ਨਾਮਜ਼ਦਗੀ ਪੱਤਰ ਭਰੇ ਗਏ।ਜ਼ਿਲ੍ਹਾ ਚੋਣ ਅਫ਼ਸਰ ਢਿਲੋਂ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਦਾਖ਼ਲ ਹੋਏ ਨਾਮਜ਼ਦਗੀ ਪੱਤਰਾਂ ਦੀ ਪੜਤਾਲ 30 ਅਪ੍ਰੈਲ ਨੂੰ ਹੋਵੇਗੀ ਅਤੇ 2 ਮਈ ਨੂੰ ਚੋਣ ਨਾ ਲੜਨ ਦੇ ਚਾਹਵਾਨ ਉਮੀਦਵਾਰ ਆਪਣੇ ਨਾਮਜ਼ਦਗੀ ਪੱਤਰ ਵਾਪਸ ਲੈ ਸਕਣਗੇ।19 ਮਈ ਨੂੰ ਵੋਟਾਂ ਪੈਣਗੀਆਂ ਅਤੇ 23 ਮਈ ਨੂੰ ਚੋਣਾਂ ਦੇ ਨਤੀਜੇ ਐਲਾਨੇ ਜਾਣਗੇ।
Check Also
ਡਾਕ ਸਮੱਗਰੀ ਦੀ ਬੁਕਿੰਗ ਲਈ ਵੱਡੇ ਪਿਕਅੱਪ ਵਾਹਨ ਨੂੰ ਹਰੀ ਝੰਡੀ
ਅੰਮ੍ਰਿਤਸਰ, 18 ਸਤੰਬਰ (ਸੁਖਬੀਰ ਸਿੰਘ) – ਚਰਨਜੀਤ ਸਿੰਘ ਪ੍ਰਵਰ ਅਧਿਕਾਰੀ ਡਾਕਘਰ ਅੰਮ੍ਰਿਤਸਰ ਮੰਡਲ ਵੱਲੋਂ ਅੰਮ੍ਰਿਤਸਰ …
Punjab Post Daily Online Newspaper & Print Media