ਭੀਖੀ, 30 ਅਪ੍ਰੈਲ (ਪੰਜਾਬ ਪੋਸਟ – ਕਮਲ ਕਾਂਤ) – ਪੜਾਈ ਵਿੱਚ ਪੁਜੀਸ਼ਨਾਂ ਲੈਣ ਵਾਲੇ ਸਰਕਾਰੀ ਪ੍ਰਾਇਮਰੀ ਸਕੂਲ ਮਾਨਸਾ ਪਿੰਡ ਦੇ ਬੱਚਿਆਂ ਦਾ ਸਨਮਾਨ ਸਮਾਰੋਹ ਕਰਵਾਇਆ ਗਿਆ।ਜਿਸ ਵਿੱਚ ਮੁੱਖ ਮਹਿਮਾਨ ਦੇ ਤੌਰ `ਤੇ ਜਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਸ੍ਰੀਮਤੀ ਰਾਜਿੰਦਰ ਕੌਰ ਪਹੁੰਚੇ।ਇਹਨਾਂ ਬੱਚਿਆਂ ਦਾ ਸਨਮਾਨ ਨਾਜਰ ਸਿੰਘ ਲੋਕ ਭਲਾਈ ਕਲੱਬ ਠੁਠਿਆਂਵਾਲੀ ਦੇ ਸਹਿਯੋਗ ਨਾਲ ਕੀਤਾ ਗਿਆ।ਜਿਲ੍ਹਾ ਸਿੱਖਿਆ ਅਫ਼ਸਰ ਮੈਡਮ ਰਾਜਿੰਦਰ ਕੌਰ ਨੇ ਸੰਬੋਧਨ ਕਰਦੇ ਹੋਏ ਕਿਹਾ ਕਿ ਸਕੂਲ ਦੀ ਦਿੱਖ ਸੁਧਾਰਨ ਅਤੇ ਵਧੇ ਦਾਖਲੇ ਲਈ ਸਕੂਲ ਦੇ ਸਾਰੇ ਸਟਾਫ ਨੂੰ ਵਧਾਈ ਦਿੱਤੀ।ਉਨਾਂ ਨੇ ਬੱਚਿਆਂ ਦੇ ਮਾਪਿਆਂ ਨੂੰ ਅਪੀਲ ਕੀਤੀ ਕਿ ਸਕੂਲਾਂ ਵਿੱਚ ਮਿਲਦੀਆਂ ਸਰਕਾਰੀ ਸਹੂਲਤਾਂ ਦਾ ਲਾਭ ਲੈਣਾ ਲੈਣ ਅਤੇ ਪ੍ਰਾਈਵੇਟ ਸਕੂਲਾਂ ਦੀਆਂ ਦੁਕਾਨਦਾਰੀਆਂ ਤੋਂ ਬਚਣ।ਸਕੂਲ ਮੁਖੀ ਮੈਡਮ ਕੁਲਦੀਪ ਕੌਰ ਨੇ ਆਏ ਮਹਿਮਾਨਾਂ ਦਾ ਧੰਨਵਾਦ ਕੀਤਾ ।
ਇਸ ਮੌਕੇ ਚੇਅਰਪਰਸਨ ਲਛਮੀ ਦੇਵੀ, ਕਮੇਟੀ ਮੈਂਬਰ ਗੁਰਦੀਪ ਸਿੰਘ ਸੇਖੋਂ ਐਮ.ਸੀ, ਦੀਪ ਚੰਦਰ ਸਮਾਜ ਸੇਵੀ, ਜਗਮੋਹਨ ਸਿੰਘ ਧਾਲੀਵਾਲ, ਰਾਜ ਰਾਣੀ, ਭੁਪਿੰਦਰ ਕੌਰ, ਸੁਨੰਦਾ ਗਰਗ, ਏਕਤਾ ਰਾਣੀ, ਵੀਰਪਾਲ ਕੌਰ, ਰਾਜਵੀਰ ਕੌਰ, ਰੀਤੂ ਪਰਾਸਰ, ਨੀਸ਼ਾ ਗੋਇਲ, ਸਰਬਜੀਤ ਕੌਰ, ਚਰਨਜੀਤ ਕੌਰ, ਅਮਨਦੀਪ ਕੌਰ ਅਤੇ ਜਸਪਾਲ ਕੌਰ ਹਾਜ਼ਰ ਸਨ।
Check Also
ਐਸ.ਯੂ.ਐਸ ਦੀ ਵਿਦਿਆਰਥਣ ਨੇ ਸਟੇਟ ਲੈਵਲ ‘ਤੇ ਪ੍ਰਾਪਤ ਕੀਤੇ ਸਿਲਵਰ ਮੈਡਲ
ਸੰਗਰੂਰ, 29 ਜੁਲਾਈ (ਜਗਸੀਰ ਲੌਂਗੋਵਾਲ) – ਸ਼ਹੀਦ ਊਧਮ ਸਿੰਘ ਗਰੁੱਪ ਆਫ਼ ਇੰਸਟੀਚਿਊਸ਼ਨਜ਼ ਮਹਿਲਾਂ ਚੌਕ ਸੰਸਥਾ …