ਗਲਤ ਸੂਚਨਾ ਫੈਲਾਉਣ ਵਾਲੇ ਖਿਲਾਫ਼ ਹੋਵੇਗੀ ਸਖ਼ਤ ਕਾਰਵਾਈ – ਡਿਪਟੀ ਕਮਿਸ਼ਨਰ
ਭੀਖੀ, 30 ਅਪ੍ਰੈਲ (ਪੰਜਾਬ ਪੋਸਟ – ਕਮਲ ਕਾਂਤ) – ਨਗਰ ਕੌਂਸਲ ਮਾਨਸਾ ਵਿਖੇ ਬਤੌਰ ਜੂਨੀਅਰ ਇੰਜੀਨੀਅਰ ਕੰਮ ਕਰ ਰਹੇ ਮੇਜਰ ਸਿੰਘ ਖਿਲਾਫ਼ ਪਿਛਲੇ ਦਿਨੀ
ਵਟਸਐਪ ਤੇ ਕਿਸੇ ਸ਼ਰਾਰਤੀ ਅਨਸਰ ਵਲੋਂ ਝੂਠੀ ਖ਼ਬਰ ਫੈਲਾਈ ਗਈ ਜਿਸ ਸਬੰਧੀ ਸ਼ਿਕਾਇਤ ਐਸ.ਐਸ.ਪੀ ਮਾਨਸਾ ਪਾਸ ਦਰਜ਼ ਕਰਵਾਈ ਜਾ ਚੁੱਕੀ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਸ੍ਰੀਮਤੀ ਅਪਨੀਤ ਰਿਆਤ ਨੇ ਦੱਸਿਆ ਕਿ ਵਟਸਐਪ `ਤੇ ਗਲਤ ਖ਼ਬਰ ਫੈਲਾਉਣ ਦਾ ਇਕ ਮਾਮਲਾ ਉਨ੍ਹਾਂ ਦੇ ਧਿਆਨ ਵਿਚ ਆਇਆ ਹੈ।ਜਿਸ ਸਬੰਧੀ ਦੋਸ਼ੀ ਖਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ।ਉਨ੍ਹਾਂ ਜਾਣਕਾਰੀ ਦਿੰਦਿਆਂ ਦੱਸਿਆ ਕਿ ਨਗਰ ਕੌਂਸਲ ਮਾਨਸਾ ਵਿਖੇ ਕੰਮ ਕਰ ਰਹੇ ਜੂਨੀਅਰ ਇੰਜੀਨੀਅਰ ਵਲੋਂ ਉਕਤ ਮਾਮਲਾ ਉਨ੍ਹਾਂ ਦੇ ਧਿਆਨ ਵਿਚ ਲਿਆਂਦਾ ਗਿਆ ਹੈ ਕਿ ਵਟਸਐਪ ਤੇ ਉਨ੍ਹਾਂ ਖਿਲਾਫ਼ ਫੈਲਾਈ ਗਈ ਸੂਚਨਾ ਝੂਠੀ ਤੇ ਬੇ-ਬੁਨਿਆਦ ਹੈ ਅਤੇ ਉਨ੍ਹਾਂ ਇਸ ਸਬੰਧੀ ਕਾਰਵਾਈ ਦੀ ਮੰਗ ਕੀਤੀ ਹੈ।
ਡਿਪਟੀ ਕਮਿਸ਼ਨਰ ਨੇ ਕਿਹਾ ਕਿ ਸ਼ੋਸ਼ਲ ਮੀਡੀਆ ਦੀ ਸੁਚੱਜੀ ਵਰਤੋਂ ਨੂੰ ਹੀ ਤਰਜ਼ੀਹ ਦੇਣੀ ਚਾਹੀਦੀ ਹੈ ਅਤੇ ਕੋਈ ਵੀ ਅਜਿਹੀ ਸੂਚਨਾ ਜਾਂ ਝੂਠੀ ਖ਼ਬਰ ਨਹੀਂ ਫੈਲਾਉਣੀ ਚਾਹੀਦੀ।ਜਿਸ ਨਾਲ ਕਿਸੇ ਦੇ ਅਕਸ ਅਤੇ ਮਾਨ-ਸਨਮਾਨ ਨੂੰ ਠੇਸ ਪਹੁੰਚੇ।ਉਨ੍ਹਾਂ ਕਿਹਾ ਕਿ ਸ਼ੋਸ਼ਲ ਮੀਡੀਆ ਦੀ ਗਲਤ ਵਰਤੋ ਕਰਨ ਤੋਂ ਗੁਰੇਜ਼ ਕਰਨਾ ਚਾਹੀਦਾ ਹੈ।
Check Also
ਡਾਕ ਸਮੱਗਰੀ ਦੀ ਬੁਕਿੰਗ ਲਈ ਵੱਡੇ ਪਿਕਅੱਪ ਵਾਹਨ ਨੂੰ ਹਰੀ ਝੰਡੀ
ਅੰਮ੍ਰਿਤਸਰ, 18 ਸਤੰਬਰ (ਸੁਖਬੀਰ ਸਿੰਘ) – ਚਰਨਜੀਤ ਸਿੰਘ ਪ੍ਰਵਰ ਅਧਿਕਾਰੀ ਡਾਕਘਰ ਅੰਮ੍ਰਿਤਸਰ ਮੰਡਲ ਵੱਲੋਂ ਅੰਮ੍ਰਿਤਸਰ …
Punjab Post Daily Online Newspaper & Print Media