ਭੀਖੀ, 30 ਅਪ੍ਰੈਲ (ਪੰਜਾਬ ਪੋਸਟ – ਕਮਲ ਕਾਂਤ) – ਬਠਿੰਡਾ ਲੋਕ ਸਭਾ ਹਲਕੇ ਤੋਂ ਅਕਾਲੀ-ਭਾਜਪਾ ਗਠਜੋੜ ਦੀ ਉਮੀਦਵਾਰ ਹਰਸਿਮਰਤ ਕੌਰ ਬਾਦਲ ਨੇ ਚੋਣ
ਪ੍ਰਚਾਰ ਲਈ ਵੱਖ-ਵੱਖ ਪਿੰਡਾਂ ਦਾ ਦੌਰਾ ਕੀਤਾ।ਉਨਾਂ ਨੇ ਕਾਂਗਰਸ ਨੂੰ ਪੰਜਾਬ ਤੇ ਸਿੱਖ ਵਿਰੋਧੀ ਪਾਰਟੀ ਗਰਦਾਨਦਿਆਂ ਕਿਹਾ ਕਿ ਦੇਸ਼ ਤੇ ਪੰਜਾਬ `ਚ ਹਕੂਮਤ ਦੌਰਾਨ ਇਸ ਪਾਰਟੀ ਨੇ ਕਦੇ ਵੀ ਪੰਜਾਬੀਆਂ ਤੇ ਸੂਬੇ ਦੇ ਹਿਤਾਂ ਦੀ ਪਹਿਰੇਦਾਰੀ ਨਹੀਂ ਕੀਤੀ।ਪਿੰਡ ਗੁਰਨੇ ਕਲਾਂ, ਬੀਰੋਕੇ ਕਲਾਂ, ਬੱਛੋਆਣਾ, ਭਾਦੜਾ, ਅਹਿਮਦਪੁਰ, ਬਰ੍ਹੇ ਆਦਿ ਵਿਖੇ ਸੰਬੋਧਨ ਕਰਦਿਆਂ ਹਰਸਿਮਰਤ ਨੇ ਦਾਅਵਾ ਕੀਤਾ ਕਿ ਬਾਦਲ ਪਰਿਵਾਰ ਨੇ ਹਮੇਸ਼ਾਂ ਸੇਵਾਦਾਰ ਬਣ ਕੇ ਸਮੁੱਚੇ ਪੰਜਾਬ ਤੇ ਬਠਿੰਡਾ ਹਲਕੇ ਦੀ ਭਲਾਈ ਲਈ ਦਿਲ ਖੋਲ੍ਹ ਕੇ ਗਰਾਂਟਾਂ ਦਿੱਤੀਆਂ।ਉਨ੍ਹਾਂ ਕਿਹਾ ਕਿ ਬੁਢਲਾਡਾ ਹਲਕੇ ਦੇ ਪਿੰਡਾਂ ਦਾ ਵੀ ਚੌਤਰਫਾ ਵਿਕਾਸ ਹੋਇਆ ਹੈ।ਉਨਾਂ ਦੇੇ ਕੀਤੇ ਕੰਮਾਂ ਅੱਗੇ ਕਾਂਗਰਸ ਤੇ ਉਸ ਦੀਆਂ ਏ, ਬੀ, ਸੀ, ਟੀਮਾਂ ਟਿਕ ਨਹੀਂ ਸਕਣਗੀਆਂ।
ਇਸ ਮੌਕੇ ਜਿਲ੍ਹਾ ਪ੍ਰਧਾਨ ਗੁਰਮੇਲ ਸਿੰਘ ਫਫੜੇ, ਹਲਕਾ ਇੰਚਾਰਜ ਡਾ: ਨਿਸ਼ਾਨ ਸਿੰਘ, ਬਲਵੀਰ ਸਿੰਘ ਬੀਰੋਕੇ, ਅਮਰਜੀਤ ਸਿੰਘ ਕੁਲਾਣਾ, ਹਰਮੇਲ ਸਿੰਘ ਕਲੀਪੁਰ, ਬੀਬੀ ਬਲਵੀਰ ਕੌਰ, ਗੁਰਦੀਪ ਸਿੰਘ ਗੁਰਨੇ ਕਲਾਂ, ਨਛੱਤਰ ਸਿੰਘ ਸੰਧੂ ਬੱਛੋਆਣਾ ਆਦਿ ਹਾਜ਼ਰ ਸਨ।ਪਿੰਡ ਭਾਦੜਾ ਵਿਖੇ ਗੁੜੱਦੀ ਜ਼ੋਨ ਤੋਂ ਕਾਂਗਰਸ ਦੇ ਬਲਾਕ ਸੰਮਤੀ ਮੈਂਬਰ ਜਸਵੀਰ ਸਿੰਘ, ਪੰਚ ਗੁਰਦੀਪ ਸਿੰਘ ਰੰਧਾਵਾ ਨੂੰ ਸਿਰੋਪਾਓ ਪਾ ਕੇ ਅਕਾਲੀ ਦਲ `ਚ ਸ਼ਾਮਲ ਕੀਤਾ ਤੇ ਪਿੰਡ ਅਹਿਮਦਪੁਰ ਵਿਖੇ ਵਰਕਰਾਂ ਵਲੋਂ ਹਰਸਿਮਰਤ ਨੂੰ ਲੱਡੂਆਂ ਨਾਲ ਤੋਲਿਆ ਗਿਆ ।
Check Also
ਭਗਤ ਰਵਿਦਾਸ ਜੀ ਦੀ 650 ਸਾਲਾ ਜਨਮ ਸ਼ਤਾਬਦੀ ਸਬੰਧੀ ਗੁਰਮਤਿ ਸਮਾਗਮਾਂ ਸਬੰਧੀ ਸ਼੍ਰੋਮਣੀ ਕਮੇਟੀ (ਸਬ ਕਮੇਟੀ) ਦੀ ਇਕੱਤਰਤਾ
ਅੰਮ੍ਰਿਤਸਰ, 11 ਨਵੰਬਰ (ਜਗਦੀਪ ਸਿੰਘ) – ਭਗਤ ਰਵਿਦਾਸ ਜੀ ਦੇ 650 ਸਾਲਾ ਜਨਮ ਦਿਹਾੜੇ ਦੀ …
Punjab Post Daily Online Newspaper & Print Media