ਅੰਮ੍ਰਿਤਸਰ, 30 ਅਪ੍ਰੈਲ (ਪੰਜਾਬ ਪੋਸਟ – ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ਼ ਆਫ਼ ਐਜ਼ੂਕੇਸ਼ਨ ਵਿਖੇ ਮੁੱਢਲੀ ਸਹਾਇਤਾ ’ਤੇ ਐਕਸਟੈਸਨ ਲੈਕਚਰ ਦਾ ਆਯੋਜਨ ਕੀਤਾ ਗਿਆ ਜਿਸ ’ਚ ਡਾ. ਰਵੀ ਕਾਂਤ ਸੀਨੀਅਰ ਡਾਕਟਰ ਅਤੇ ਡਾ. ਅਮਨ ਸੀਨੀਅਰ ਮੈਡੀਕਲ ਅਫ਼ਸਰ, ਅਮਨਦੀਪ ਹਸਪਤਾਲ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਪ੍ਰੋਗਰਾਮ ਦੀ ਸ਼ੁਰੂਆਤ ’ਚ ਕਾਲਜ ਦੇ ਕਾਰਜਕਾਰੀ ਪ੍ਰਿੰਸੀਪਲ ਡਾ. ਹਰਪ੍ਰੀਤ ਕੌਰ ਆਏ ਹੋਏ ਮੁੱਖ ਮਹਿਮਾਨਾਂ ਨੂੰ ਫੁੱਲਾਂ ਦਾ ਗੁਲਦਸਤਾ ਭੇਟ ਕਰਕੇ ਉਨ੍ਹਾਂ ਦਾ ਸਵਾਗਤ ਕੀਤਾ।ਆਪਣੇ ਸ਼ੁਰੂਆਤੀ ਭਾਸ਼ਣ ’ਚ ਉਨ੍ਹਾਂ ਕਿਹਾ ਕਿ ਸਾਡੇ ਦੇਸ਼ ’ਚ ਹਰ ਰੋਜ ਇਕ ਮਿੰਟ ’ਚ ਇਕ ਮੌਤ ਦੁਰਘਟਨਾਵਾਂ ਦੇ ਕਾਰਨ ਹੁੰਦੀ ਹੈ, ਜਿਸ ’ਚ ਸੜਕ ਦੁਰਘਟਨਾਵਾਂ, ਸੱਪ ਦਾ ਕੱਟਣਾ, ਅੱਗ ਨਾਲ ਸਬੰਧਿਤ ਦੁਰਘਟਨਾਵਾਂ ਆਦਿ ਸ਼ਾਮਿਲ ਹੁੰਦੀਆਂ ਹਨ।ਜਰੂਰਤ ਹੈ ਕਿ ਮਰੀਜ਼ ਨੂੰ ਮੁੱਢਲੀ ਸਹਾਇਤਾ ਪ੍ਰਦਾਨ ਕੀਤੀ ਜਾਵੇ ਤਾਂ ਜੋ ਉਸ ਦੀ ਜਾਨ ਬਚਾਈ ਜਾ ਸਕੇ।
ਆਪਣੇ ਸੰਬੋਧਨੀ ਭਾਸ਼ਣ ’ਚ ਡਾ. ਰਵੀ ਕਾਂਤ ਅਤੇ ਡਾ. ਅਮਨ ਨੇ ਸਾਂਝੇ ਤੌਰ ’ਤੇ ਦੱਸਿਆ ਕਿ ਮੁੱਢਲੀ ਸਹਾਇਤਾ ਦੇਣ ਲਈ ਜਰੂਰੀ ਹੈ ਕਿ ਸਭ ਤੋਂ ਪਹਿਲਾ ਮਰੀਜ਼ ਨੂੰ ਅਰਾਮਦਾਇਕ ਹਾਲਤ ’ਚ ਲਿਆਂਦਾ ਜਾਵੇ ਅਤੇ ਸੂਝ-ਬੂਝ ਦੀ ਵਰਤੋਂ ਕਰਦੇ ਹੋਏ ਮਰੀਜ਼ ਨੂੰ ਆਰਾਮ ਪਹੁੰਚਾਉਣਾ ਹੈ ਨਾ ਕਿ ਉਸ ਨੂੰ ਹੋਰ ਨੁਕਸਾਨ ਪਹੁੰਚਾਉਣਾ।ਵਰਕਸ਼ਾਪ ਦੇ ਦੌਰਾਨ ਬਨਾਵਟੀ ਮਨੁੱਖੀ ਸਰੀਰ ਦੀ ਵਰਤੋਂ ਕਰਦੇ ਹੋਏ ਵਿਦਿਆਰਥੀਆਂ ਨੂੰ ਜਰੂਰੀ ਨੁਕਤਿਆਂ ਬਾਰੇ ਜਾਣਕਾਰੀ ਵੀ ਪ੍ਰਦਾਨ ਕੀਤੀ ਗਈ।
ਵਰਕਸ਼ਾਪ ਦੇ ਅੰਤ ’ਚ ਡਾ. ਮਨਪ੍ਰੀਤ ਕੌਰ ਅਸਿਸਟੈਂਟ ਪ੍ਰੋਫੈਸਰ, ਪ੍ਰੋਗਰਾਮ ਕੋਆਰਡੀਨੇਟਰ ਨੇ ਆਏ ਹੋਏ ਮਹਿਮਾਨਾਂ ਦਾ ਧੰਨਵਾਦ ਕੀਤਾ ਅਤੇ ਕਾਲਜ ਦੇ ਪ੍ਰਿੰਸੀਪਲ ਡਾ. ਹਰਪ੍ਰੀਤ ਕੌਰ ਅਤੇ ਵਾਈਸ ਪ੍ਰਿੰਸੀਪਲ ਡਾ. ਨਿਰਮਲਜੀਤ ਕੌਰ ਸੰਧੂ ਅਤੇ ਸਮੂਹ ਸਟਾਫ ਨੇ ਆਏ ਹੋਏ ਮਹਿਮਾਨ ਨੂੰ ਸਨਮਾਨ ਚਿੰਨ ਭੇਟ ਕਰਕੇ ਸਨਮਾਨਿਤ ਕੀਤਾ।ਪ੍ਰੋਗਰਾਮ ਦੇ ਦੌਰਾਨ ਕਾਲਜ ਦਾ ਸਮੂਹ ਸਟਾਫ ਹਾਜ਼ਰ ਸੀ।
Check Also
ਯੂ.ਪੀ.ਐਸ.ਸੀ ਦੀ ਪ੍ਰੀਖਿਆ ਪਾਸ ਕਰਨ ਵਾਲੇ ਸਿੱਖ ਵਿਦਿਆਰਥੀਆਂ ਨੂੰ ਜਲਦ ਕੀਤਾ ਜਾਵੇਗਾ ਸਨਮਾਨਿਤ- ਐਡਵੋਕੇਟ ਧਾਮੀ
ਅੰਤ੍ਰਿੰਗ ਕਮੇਟੀ ਨੇ ਇੱਕ-ਇੱਕ ਲੱਖ ਰੁਪਏ ਦੀ ਸਨਮਾਨ ਰਾਸ਼ੀ ਨੂੰ ਦਿੱਤੀ ਪ੍ਰਵਾਨਗੀ ਅੰਮ੍ਰਿਤਸਰ, 26 ਅਪ੍ਰੈਲ …
Punjab Post Daily Online Newspaper & Print Media