Monday, June 15, 2026

ਧਰਮ ਪ੍ਰਚਾਰ ਕਮੇਟੀ ਚੀਫ਼ ਖਾਲਸਾ ਦੀਵਾਨ ਨੇ ਕਰਵਾਏ ਅੰਤਰ-ਸਕੂਲ ਭਾਸ਼ਣ ਮੁਕਾਬਲੇ

PUNJ3004201916ਅੰਮ੍ਰਿਤਸਰ, 30 ਅਪ੍ਰੈਲ (ਪੰਜਾਬ ਪੋਸਟ –  ਜਗਦੀਪ ਸਿੰਘ ਸੱਗੂ) – ਚੀਫ਼ ਖਾਲਸਾ ਦੀਵਾਨ ਚੈਰੀਟੇਬਲ ਸੁਸਾਇਟੀ ਦੀ ਧਰਮ ਪ੍ਰਚਾਰ ਕਮੇਟੀ ਵੱਲੋਂ ਸ੍ਰੀ ਗੁਰੂ ਹਰਿਕ੍ਰਿਸ਼ਨ ਸਕੂਲਜ਼ ਭਾਸ਼ਣ ਮੁਕਾਬਲੇ ਮੁੱਖ ਅਦਾਰੇ ਸ੍ਰੀ ਗੁਰੂ ਹਰਿਕ੍ਰਿਸ਼ਨ ਸੀ.ਸੈ.ਪਬਲਿਕ ਸਕੂਲ ਜੀ.ਟੀ.ਰੋਡ ਵਿਖੇ ਕਰਵਾਏ ਗਏ।ਜਿਸ ਵਿੱਚ 23 ਸ੍ਰੀ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲਾਂ ਦੇ ਵਿਦਿਆਰਥੀਆਂ ਨੇ ਬੜੇ ਉਤਸ਼ਾਹ ਨਾਲ ਭਾਗ ਲਿਆ।ਚੀਫ਼ ਖਾਲਸਾ ਦੀਵਾਨ ਦੇ ਪ੍ਰਧਾਨ ਨਿਰਮਲ ਸਿੰਘ ਨੇ ਵਿਦਿਆਰਥੀਆਂ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਹਰੇਕ ਵਿਦਿਆਰਥੀ ਨੂੰ ਜੁਪਜੀ ਸਾਹਿਬ ਦਾ ਸ਼ੁੱਧ ਪਾਠ ਜ਼ੁਬਾਨੀ ਕੰਠ ਹੋਣਾ ਚਾਹੀਦਾ ਹੈ, ਕਿਉਂਕਿ ਇਹਨਾਂ ਬੱਚਿਆਂ ਨੇ ਭਵਿੱਖ ਵਿੱਚ ਉਚ ਅਹੁੱਦਿਆਂ `ਤੇ ਪਹੁੰਚਣਾ ਹੈ।ਉਹਨਾਂ ਨੇ ਵਿਦਿਆਰਥੀਆਂ ਦੇ ਇਸ ਉਪਰਾਲੇ ਦੀ ਸ਼ਲਾਘਾ ਕੀਤੀ।
ਸਕੂਲ ਦੇ ਮੈਂਬਰ ਇੰਚਾਰਜ ਅਤੇ ਚੇਅਰਮੈਨ ਸਕੂਲਜ਼ ਭਾਗ ਸਿੰਘ ਅਣਖੀ ਨੇ ਕਿਹਾ ਕਿ ਇਹਨਾਂ ਵਿਦਿਆਰਥੀਆਂ ਨੂੰ ਵੇਖ ਕੇ ਆਪਣਾ ਬਚਪਨ ਯਾਦ ਆ ਗਿਆ ਹੈ।ਉਹਨਾਂ ਨੇ ਵਿਦਿਆਰਥੀਆਂ ਨੂੰ ਗੁਰੂ ਸਾਹਿਬ ਦੀਆਂ ਸਿੱਖਿਆਵਾਂ ਤੇ ਚੱਲਣ ਦੀ ਪ੍ਰੇਰਨਾ ਦਿੱਤੀ ਅਤੇ ਭਵਿੱਖ ਵਿੱਚ ਹੋਰ ਪ੍ਰੋਗਰਾਮ ਉਲੀਕਣ ਲਈ ਕਿਹਾ। ਸਕੂਲ ਦੇ ਮੈਂਬਰ ਇੰਚਾਰਜ ਪ੍ਰੋ. ਹਰੀ ਸਿੰਘ ਨੇ ਗੁਰੂ ਸਾਹਿਬ ਦੀਆਂ ਸਿੱਖਿਆਵਾਂ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੰਦੇ ਹੋਏ ਕਿਹਾ ਕਿ ਗੁਰੂ ਸਾਹਿਬ ਨੇ ਸਾਨੂੰ ਜਿਹੜੇ ਵਹਿਮਾਂ ਭਰਮਾਂ ਵਿਚੋ ਕੱਢਿਆ ਸੀ, ਮੁੜ ਕੁੱਝ ਨਵੀਂ ਪਨੀਰੀ ਉਹਨਾਂ ਵਹਿਮਾਂ ਭਰਮਾਂ ਵੱਲ ਜਾ ਰਹੀ ਹੈ ਜਿਸ ਤੋ ਸਾਨੂੰ ਸੁਚੇਤ ਹੋਣ ਦੀ ਲੋੜ ਹੈ।
ਜੱਜਾਂ ਦੀ ਭੂਮਿਕਾ ਪ੍ਰੋ. ਰਵਿੰਦਰ ਸਿੰਘ ਭਾਈ ਵੀਰ ਸਿੰਘ ਵਿਦਿਆਲਾ, ਭਾਈ ਅਮਰ ਸਿੰਘ ਪ੍ਰਚਾਰਕ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਕਥਾਵਾਚਕ ਬੀਬੀ ਅਮਰਜੀਤ ਕੌਰ ਨੇ ਨਿਭਾਈ।ਮੁਕਾਬਲਿਆਂ ਵਿੱਚ ਪਹਿਲਾਂ ਸਥਾਨ ਗੁਰਲੀਨ ਕੌਰ ਸੁਲਤਾਨਵਿੰਡ ਲਿੰਕ ਰੋਡ, ਦੂਜਾ ਅਰਸ਼ਦੀਪ ਕੌਰ ਗੋਲਡਨ ਐਵੀਨਿਊ, ਤੀਜਾ ਸਥਾਨ ਆਸ਼ਮੀਨ ਕੌਰ ਚੌਂਕ ਪਰਾਗਦਾਸ, ਹੌਂਸਲਾ ਅਫਜ਼ਾਈ ਮਹਿਕਦੀਪ ਕੌਰ ਜੀ.ਟੀ.ਰੋਡ ਅਤੇ ਅਰਪਨਜੀਤ ਕੌਰ ਰਸੂਲਪੁਰ ਕਲਾਂ ਨੇ ਹਾਸਿਲ ਕੀਤਾ।ਸਟੇਜ਼ ਸੰਚਾਲਨ ਧਾਰਮਿਕ ਅਧਿਆਪਕਾ ਸ੍ਰੀਮਤੀ ਸੁਖਜੀਤ ਕੌਰ ਨੇ ਕੀਤਾ।
 ਇਸ ਮੌਕੇ ਸਥਾਨਕ ਪ੍ਰਧਾਨ ਹਰਮਿੰਦਰ ਸਿੰਘ, ਆਨਰੇਰੀ ਸਕੱਤਰ ਸਵਿੰਦਰ ਸਿੰਘ ਕੱਥੂਨੰਗਲ ਅਤੇ ਸੁਰਿੰਦਰ ਸਿੰਘ ਰੁਮਾਲਿਆਂ ਵਾਲੇ, ਐਡੀਸ਼ਿਨਲ ਸਕੱਤਰ ਅਵਤਾਰ ਸਿੰਘ, ਜਸਪਾਲ ਸਿੰਘ ਮੈਂਬਰ ਇੰਚਾਰਜ ਗੋਲਡਨ ਐਵੀਨਿਊ, ਪ੍ਰਿੰਸੀਪਲ ਡਾ. ਧਰਮਵੀਰ ਸਿੰਘ, ਕੋਆਰਡੀਨੇਟਰ ਧਰਮ ਪ੍ਰਚਾਰ ਕਮੇਟੀ ਸੁਖਦੇਵ ਸਿੰਘ ਅਤੇ ਗਗਨਦੀਪ ਸਿੰਘ, ਵੱਖ-ਵੱਖ ਸਕੂਲਾਂ ਦੇ ਅਧਿਆਪਕ ਅਤੇ ਵਿਦਿਆਰਥੀ ਹਾਜ਼ਰ ਸਨ।

Check Also

ਸੰਯੁਕਤ ਰਾਸ਼ਟਰ ਦੇ ਅੰਤਰ-ਧਰਮ ਸੰਵਾਦ ਵਿੱਚ ਗੂੰਜ਼ੀ ਸਿੱਖ ਸੋਚ

ਵਿਸ਼ਵ ਮੰਚ ’ਤੇ ਸਿੱਖ ਨੈਤਿਕ ਚਿੰਤਨ ਦੀ ਮਜ਼ਬੂਤ ਹਾਜ਼ਰੀ ਅੰਮ੍ਰਿਤਸਰ, 14 ਜੂਨ (ਸੁਖਬੀਰ ਸਿੰਘ ਖੁਰਮਣੀਆਂ) …

Leave a Reply