Tuesday, September 22, 2026

ਸ੍ਰੀ ਦਰਬਾਰ ਸਾਹਿਬ ਦੇ ਮੀਤ ਮੈਨੇਜਰ ਕਸ਼ਮੀਰ ਸਿੰਘ ਨੂੰ ਸੇਵਾ ਮੁਕਤੀ ’ਤੇ ਵਿਦਾਇਗੀ

PUNJ3004201918ਅੰਮ੍ਰਿਤਸਰ, 30 ਅਪ੍ਰੈਲ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੀਤ ਮੈਨੇਜਰ ਵਜੋਂ ਸੇਵਾ ਨਿਭਾਅ ਰਹੇ ਕਸ਼ਮੀਰ ਸਿੰਘ ਨੂੰ ਸੇਵਾ ਮੁਕਤ ਹੋਣ ’ਤੇ ਨਿੱਘੀ ਵਿਦਾਇਗੀ ਦਿੱੱਤੀ ਗਈ। ਸ਼੍ਰੋਮਣੀ ਕਮੇਟੀ ਮੁੱਖ ਦਫ਼ਤਰ ਵਿਖੇ ਸਕੱਤਰ ਮਨਜੀਤ ਸਿੰਘ ਬਾਠ, ਮਹਿੰਦਰ ਸਿੰਘ ਆਹਲੀ, ਨਿੱਜੀ ਸਕੱਤਰ ਇੰਜ: ਸੁਖਮਿੰਦਰ ਸਿੰਘ, ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਜਸਵਿੰਦਰ ਸਿੰਘ ਦੀਨਪੁਰ ਸਮੇਤ ਹੋਰਨਾਂ ਅਧਿਕਾਰੀਆਂ ਨੇ ਕਸ਼ਮੀਰ ਸਿੰਘ ਨੂੰ ਗੁਰੂ ਬਖ਼ਸ਼ਿਸ਼ ਸਿਰੋਪਾਓ, ਲੋਈ, ਸ੍ਰੀ ਸਾਹਿਬ ਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੀ ਤਸਵੀਰ ਦੇ ਕੇ ਸਨਮਾਨਿਤ ਕੀਤਾ।
ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਵਧੀਕ ਸਕੱਤਰ ਪ੍ਰਤਾਪ ਸਿੰਘ, ਸਤਨਾਮ ਸਿੰਘ ਸੁਪ੍ਰਿੰਟੈਂਡੈਂਟ, ਸਹਾਇਕ ਸੁਪ੍ਰਿੰਟੈਂਡੈਂਟ ਮਲਕੀਤ ਸਿੰਘ ਬਹਿੜਵਾਲ, ਵਧੀਕ ਮੈਨੇਜਰ ਰਾਜਿੰਦਰ ਸਿੰਘ ਰੂਬੀ, ਹਰਪ੍ਰੀਤ ਸਿੰਘ, ਨਿਸ਼ਾਨ ਸਿੰਘ, ਸੁਖਰਾਜ ਸਿੰਘ, ਸਤਨਾਮ ਸਿੰਘ ਮਾਂਗਾਸਰਾਏ, ਗੁਰਾ ਸਿੰਘ, ਮੀਤ ਮੈਨੇਜਰ ਗੁਰਪ੍ਰੀਤ ਸਿੰਘ, ਕਰਨਜੀਤ ਸਿੰਘ, ਪਰਉਪਕਾਰ ਸਿੰਘ, ਜਤਿੰਦਰ ਸਿੰਘ ਸਾਬਕਾ ਮੈਨੇਜਰ ਅਤੇ ਕਸ਼ਮੀਰ ਸਿੰਘ ਦੇ ਪਰਿਵਾਰਕ ਮੈਂਬਰ ਵੀ ਮੌਜੂਦ ਸਨ। 

Check Also

ਨਗਰ ਨਿਗਮ ਵੱਲੋਂ ਝਬਾਲ ਰੋਡ ’ਤੇ ਨਾਜਾਇਜ਼ ਕਲੋਨੀ ਖਿਲਾਫ਼ ਡੇਮੋਲੀਸ਼ਨ ਕਾਰਵਾਈ

ਅੰਮ੍ਰਿਤਸਰ, 18 ਸਤੰਬਰ (ਜਗਦੀਪ ਸਿੰਘ) – ਸ਼ਹਿਰ ਵਿੱਚ ਨਾਜਾਇਜ਼ ਉਸਾਰੀ ਅਤੇ ਗੈਰ-ਅਧਿਕਾਰਤ ਕਲੋਨੀਆਂ ਖਿਲਾਫ਼ ਚਲਾਈ …

Leave a Reply