ਧੁੰਮਾਂ (ਰਾਜਪੁਰਾ) 30 ਅਪ੍ਰੈਲ (ਪੰਜਾਬ ਪੋਸਟ ਬਿਊਰੋ) – ਦਮਦਮੀ ਟਕਸਾਲ ਜਥਾ ਭਿੰਡਰਾਂ ਮਹਿਤਾ ਦੇ ਮੁਖੀ ਅਤੇ ਸੰਤ ਸਮਾਜ ਦੇ ਪ੍ਰਧਾਨ ਗਿਆਨੀ ਹਰਨਾਮ ਸਿੰਘ ਖ਼ਾਲਸਾ ਭਿੰਡਰਾਂਵਾਲਿਆਂ ਦੇ ਸਤਿਕਾਰਯੋਗ ਮਾਤਾ ਅਵਤਾਰ ਕੌਰ ਨਮਿਤ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਉਪਰੰਤ ਇਲਾਹੀ ਬਾਣੀ ਦਾ ਪ੍ਰਵਾਹ ਚੱਲਿਆ ਅਤੇ ਸੰਤਾਂ ਮਹਾਂਪੁਰਸ਼ਾਂ, ਸਿੰਘ ਸਾਹਿਬਾਨ, ਰਾਜਸੀ ਆਗੂਆਂ ਵਲੋਂ ਮਾਤਾ ਜੀ ਨੂੰ ਭਾਵਭੰਨੀਆਂ ਸ਼ਰਧਾਂਜਲੀਆਂ ਅਰਪਿਤ ਕੀਤੀਆਂ ਗਈਆਂ।ਸਮਾਗਮ ਵਿੱਚ ਦੇਸ਼ ਦੇ ਵੱਖ-ਵੱਖ ਕੋਨਿਆਂ ਤੋਂ ਨਿਰਮਲ ਅਖਾੜੇ, ਉਦਾਸੀਨ ਸੰਪਰਦਾਏ, ਨਿਹੰਗ ਜਥੇਬੰਦੀਆਂ, ਸਿੱਖ ਦੀਆਂ ਤਮਾਮ ਧਿਰਾਂ, ਸੰਪਰਦਾਵਾਂ ਅਤੇ ਸ਼ਹੀਦ ਪਰਿਵਾਰ ਸ਼ਾਮਲ ਹੋਏ।
ਗਿਆਨੀ ਹਰਨਾਮ ਸਿੰਘ ਜੀ ਖ਼ਾਲਸਾ ਨੂੰ ਸ੍ਰੀ ਹਰਿਮੰਦਰ ਸਾਹਿਬ ਵਲੋਂ ਗਿਆਨੀ ਜਗਤਾਰ ਸਿੰਘ ਹੈਡ ਗ੍ਰੰਥੀ, ਸ੍ਰੀ ਅਕਾਲ ਤਖਤ ਸਾਹਿਬ ਵਲੋਂ ਗਿਆਨੀ ਮਲਕੀਤ ਸਿੰਘ ਹੈਡ ਗ੍ਰੰਥੀ, ਤਖਤ ਸ੍ਰੀ ਕੇਸਗੜ ਸਾਹਿਬ ਵਲੋਂ ਜਥੇਦਾਰ ਗਿਆਨੀ ਰਘਬੀਰ ਸਿੰਘ, ਸ੍ਰੀ ਹਜੂਰ ਸਾਹਿਬ ਅਤੇ ਤਖਤ ਸ੍ਰੀ ਪਟਨਾ ਸਾਹਿਬ ਤੋਂ ਆਏ ਨੁਮਾਇੰਦਿਆਂ ਵਲੋਂ ਸਿਰੋਪਾਉ ਬਖਸ਼ਿਸ਼ ਕੀਤੇ ਗਏ।ਗਿਆਨੀ ਰਘਬੀਰ ਸਿੰਘ ਅਤੇ ਗਿਆਨੀ ਜਗਤਾਰ ਸਿੰਘ ਨੇ ਮਾਤਾ ਅਵਤਾਰ ਕੌਰ ਨੂੰ ਸ਼ਰਧਾਂਜਲੀ ਭੇਟ ਕਰਦਿਆਂ ਸਿੱਖ ਕੌਮ ਨੂੰ ਆਪਣੀ ਪਨੀਰੀ ਨੂੰ ਸੰਭਾਲਣ ਦੀ ਲੋੜ ’ਤੇ ਜ਼ੋਰ ਦਿਤਾ।ਸ਼ੋਮਣੀ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੋਗੋਵਾਲ ਨੇ ਕਿਹਾ ਕਿ ਦਮਦਮੀ ਟਕਸਾਲ ਨੇ ਜਿਥੇ ਕੁਰਬਾਨੀਆਂ ਕੀਤੀਆਂ ਹਨ ਉਥੇ ਵਿਦਵਾਨ ਅਤੇ ਗਿਆਨੀ ਪੈਦਾ ਕਰਨ ’ਚ ਮੋਹਰੀ ਰਹੇ ਹਨ।ਉਹਨਾਂ ਮਾਤਾ ਜੀ ਦੇ ਜੀਵਨ ਤੋਂ ਪ੍ਰੇਰਣਾ ਲੈਣ ਲਈ ਕਿਹਾ। ਸਾਬਕਾ ਮੰਤਰੀ ਤੇ ਅਕਾਲੀ ਦਲ ਦੇ ਜਨਰਲ ਸਕੱਤਰ ਸ: ਬਿਕਰਮ ਸਿੰਘ ਮਜੀਠੀਆ ਨੇ ਮਾਤਾ ਜੀ ਨੂੰ ਸ਼ਰਧਾਂਜਲੀ ਭੇਟ ਕੀਤੀ। ਉਹਨਾਂ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ, ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਕੇਦਰੀ ਮੰਤਰੀ ਬੀਬੀ ਹਰਸਿਮਰਤ ਕੌਰ ਬਾਦਲ ਵਲੋਂ ਸ਼ੋਕ ਸੰਦੇਸ਼ ਸੁਣਾਇਆ।
ਦਿਲੀ ਕਮੇਟੀ ਦੇ ਸਾਬਕਾ ਪ੍ਰਧਾਨ ਮਨਜੀਤ ਸਿੰਘ ਜੀ.ਕੇ, ਸਾਬਕਾ ਮੰਤਰੀ ਜਥੇਾਂ ਤੋਤਾ ਸਿੰਘ ਅਤੇ ਡਾ: ਦਲਜੀਤ ਸਿੰਘ ਚੀਮਾ ਨੇ ਸ਼ਰਧਾ ਦੇ ਫੁੱਲ ਭੇਟ ਕੀਤੇ।
ਇਸ ਮੌਕੇ ਗਿਆਨੀ ਰਣਜੀਤ ਸਿੰਘ ਹੈਡ ਗ੍ਰੰਥੀ ਦਿਲੀ, ਭਾਈ ਅਮਰਜੀਤ ਸਿੰਘ, ਗਿਆਨੀ ਫੂਲਾ ਸਿੰਘ, ਸੰਤ ਪ੍ਰਮਜੀਤ ਸਿੰਘ, ਭਾਈ ਈਸ਼ਰ ਸਿੰਘ, ਸਿੰਘ ਸਾਹਿਬ ਭਾਈ ਜਸਬੀਰ ਸਿੰਘ ਰੋਡੇ, ਗਿਆਨੀ ਗੁਰਬਚਨ ਸਿੰਘ, ਬਾਬਾ ਪ੍ਰਦੀਪ ਸਿੰਘ ਬੋਰੇਵਾਲ, ਸਿੰਘ ਸਾਹਿਬ ਗਿਆਨੀ ਕੁਲਵੰਤ ਸਿੰਘ, ਗਿਆਨੀ ਜਤਿੰਦਰ ਸਿੰਘ, ਜਥੇ: ਬਾਬਾ ਬਲਬੀਰ ਸਿੰਘ ਬੁੱਢਾ ਦਲ, ਭਾਈ ਹਰਚਰਨ ਸਿੰਘ ਰੋਡੇ, ਨਿਰਮਲ ਸਿੰਘ ਪ੍ਰਧਾਨ ਚੀਫ ਖਾਲਸਾ ਦੀਵਾਨ, ਅਜੈਬ ਸਿੰਘ ਅਭਿਆਸੀ, ਸੁਰਿੰਦਰ ਸਿੰਘ ਰੁਮਾਲਿਆਂ ਵਾਲਾ, ਭਾਈ ਰਜਿੰਦਰ ਸਿੰਘ ਮਹਿਤਾ, ਭਾਈ ਅਮਰਜੀਤ ਸਿੰਘ ਚਾਵਲਾ, ਭਗਵੰਤ ਸਿੰਘ ਸਿਆਲਕਾ, ਕਰਨੈਲ ਸਿੰਘ ਪੀਰ ਮੁਹੰਮਦ, ਮਹੰਤ ਪਰਮਾਨੰਦ ਜੰਡਿਆਲਾ, ਮਹੰਤ ਦਿਗਿਆਬਰ ਮੁੰਨੀ ਜੀ ਅਖਾੜਾ ਸੰਗਲਾਂ ਵਾਲਾ, ਮਾਤਾ ਵਿਪਨਪ੍ਰੀਤ ਕੌਰ ਲੁਧਿਆਣਾ, ਸੰਤ ਬਾਬਾ ਰਾਮ ਸਿੰਘ ਨਾਨਕਸਰ, ਸੰਤ ਬਾਬਾ ਦਰਸ਼ਨ ਸਿੰਘ, ਸੰਤ ਬਾਬਾ ਕੁਲਵੰਤ ਸਿੰਘ ਨਾਨਕਸਰ, ਜਗਜੀਤ ਸਿੰਘ ਦਰਦੀ, ਅੰਮ੍ਰਿਤਪਾਲ ਸਿੰਘ ਦਰਦੀ, ਐਕਸੀਅਨ ਜਤਿੰਦਰ ਸਿੰਘ, ਜਥੇ: ਸੁਰਜੀਤ ਸਿੰਘ ਗੜੀ ਆਦਿ ਨੇ ਹਾਜਰੀ ਲਵਾਈ।
Check Also
ਗੁਰੂ ਨਾਨਕ ਦੇਵ ਯੂਨੀਵਰਸਿਟੀ ਪੰਜਾਬੀ ਭਾਸ਼ਾ ਦੇ ਪ੍ਰਚਾਰ ਤੇ ਪ੍ਰਸਾਰ ਲਈ ਵਚਨਬੱਧ – ਪ੍ਰੋ. ਕਰਮਜੀਤ ਸਿੰਘ
ਅੰਮ੍ਰਿਤਸਰ, 16 ਅਪ੍ਰੈਲ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਪੰਜਾਬੀ ਅਧਿਐਨ ਸਕੂਲ …
Punjab Post Daily Online Newspaper & Print Media