Friday, November 6, 2026

ਗੁਰੂ ਗੋਬਿੰਦ ਸਿੰਘ ਜੀ ਦੀ ਬਰਾਬਰੀ ਸਿਰਸਾ ਸਾਧ ਨਾਲ ਕਰਕੇ ਸਿੱਖ ਭਾਵਨਾਵਾਂ ਨੂੰ ਭਾਰੀ ਠੇਸ ਪਹੁੰਚਾਈ – ਜਥੇਦਾਰ

ਅੰਮ੍ਰਿਤਸਰ, 1 ਮਈ (ਪੰਜਾਬ ਪੋਸਟ ਬਿਊਰੋ) – ਗਿਆਨੀ ਹਰਪ੍ਰੀਤ ਸਿੰਘ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਨੇ ਜਾਰੀ ਬਿਆਨ `ਚ ਕਿਹਾ ਹੈ ਕਿ ਡੇਰਾ ਸਿਰਸਾ ਦੇ Jathedar Harpreeet Sਇਕ ਪ੍ਰੇਮੀ ਨੇ ਫੇਸਬੁੱਕ ’ਤੇ ਵੀਡੀਓ ਰਾਹੀਂ ਬੋਲਦਿਆਂ ਸਰਬੰਸਦਾਨੀ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੀ ਬਰਾਬਰੀ ਬਲਾਤਕਾਰੀ ਸਾਧ ਗੁਰਮੀਤ ਰਾਮ ਰਹੀਮ ਨਾਲ ਕਰਕੇ ਸਿੱਖ ਭਾਵਨਾਵਾਂ ਨੂੰ ਭਾਰੀ ਠੇਸ ਪਹੁੰਚਾਈ ਹੈ।ਜਿਸ ’ਤੇ ਕਾਰਵਾਈ ਕਰਦਿਆਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਆਦੇਸ਼ ਕੀਤਾ ਹੈ ਕਿ ਇਸ ਦੋਸ਼ੀ ਵਿਅਕਤੀ ’ਤੇ ਸਿੱਖ ਭਾਵਨਾਵਾਂ ਨੂੰ ਭੜਕਾਉਣ ਦੇ ਦੋਸ਼ ਤਹਿਤ ਧਾਰਾ 295-ਏ ਹੇਠ ਪਰਚਾ ਦਰਜ਼ ਕਰਵਾਇਆ ਜਾਵੇ ਤਾਂ ਜੋ ਦੁਬਾਰਾ ਕੋਈ ਵਿਅਕਤੀ ਐਸੀ ਗਲਤੀ ਨਾ ਕਰੇ।
          ਉਨਾਂ ਕਿਹਾ ਕਿ ਨੈਸ਼ਨਲ ਹਾਈਵੇ ਅਥਾਰਟੀ ਨੇ ਮਜੀਠਾ ਰੋਡ ਬਾਈ ਪਾਸ `ਤੇ ਲੱਗੇ ਇਕ ਬੋਰਡ ਵਿਚ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਜੀ ਦਾ ਨਾਮ ਸੁਨਿਹਰੀ ਮੰਦਰ ਲਿਖ ਕੇ ਸਿੱਖਾਂ ਦੀਆਂ ਭਾਵਨਾਵਾਂ ਨੂੰ ਭਾਰੀ ਠੇਸ ਪਹੁੰਚਾਈ ਹੈ।ਸ੍ਰੀ ਦਰਬਾਰ ਸਾਹਿਬ ਕੋਈ ਮੰਦਰ ਨਹੀ ਹੈ ਇਹ ਤਾਂ ਸਿੱਖਾਂ ਦਾ ਪਾਵਨ ਸਰਵਉੱਚ ਅਸਥਾਨ ਹੈ।ਉਨਾਂ ਨੇ ਸੰਸਾਰ ਭਰ ਵਿਚ ਵਸਦੇ ਸਾਰੇ ਸਿੱਖਾਂ ਨੂੰ ਅਪੀਲ ਕੀਤੀ ਹੈ ਕਿ ਸਾਨੂੰ ਆਪਣੇ ਕੇਂਦਰੀ ਅਸਥਾਨ ਦਾ ਨਾਮ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਹੀ ਲੈਣ ਜਾਂ ਲਿਖਣ ਨਾ ਕਿ ਗੋਲਡਨ ਟੈਂਪਲ।ਇਸ `ਤੇ ਸਾਰਾ ਸਿੱਖ ਜਗਤ ਅਮਲ ਕਰੇ।

Check Also

ਰੈਡ ਕਰਾਸ ਸੋਸਾਇਟੀ ਵਲੋਂ ਆਪਦਾ ਪ੍ਰਬੰਧਨ ਲਈ ਦੋ ਰੋਜਾ ਵਰਕਸ਼ਾਪ ਆਯੋਜਿਤ

ਅੰਮ੍ਰਿਤਸਰ, 5 ਨਵੰਬਰ (ਜਗਦੀਪ ਸਿੰਘ) – ਡਿਪਟੀ ਕਮਿਸ਼ਨਰ-ਕਮ-ਪ੍ਰਧਾਨ, ਜ਼ਿਲ੍ਹਾ ਰੈਡ ਕਰਾਸ ਸੋਸਾਇਟੀ ਦਲਵਿੰਦਰਜੀਤ ਸਿੰਘ,ਅੰਮ੍ਰਿਤਸਰ ਦੀ …

Leave a Reply