Friday, August 14, 2026

ਚੋਣ ਸ਼ਿਕਾਇਤਾਂ ਸਬੰਧੀ ਜਨਰਲ ਨਿਗਰਾਨ ਨੂੰ ਪਾਵਰ ਕਾਰਪੋਰੇਸ਼ਨ ਦੇ ਗੈਸਟ ਹਾਊਸ `ਚ ਮਿਲ ਸਕਣਗੇ ਲੋਕ- ਡੀ.ਸੀ

ਅੰਮ੍ਰਿਤਸਰ, 1 ਮਈ (ਪੰਜਾਬ ਪੋਸਟ – ਸੁਖਬੀਰ ਸਿੰਘ) – ਜ਼ਿਲ੍ਹਾ ਚੋਣ ਅਫ਼ਸਰ ਸ਼ਿਵਦੁਲਾਰ ਸਿੰਘ ਢਿੱਲੋਂ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਭਾਰਤ ਦੇ ਚੋਣ Electionਕਮਿਸ਼ਨ ਵੱਲੋਂ ਆਈ.ਏ.ਐਸ ਅਧਿਕਾਰੀ ਸਮੀਰ ਵਰਮਾ ਨੂੰ ਲੋਕ ਸਭਾ ਹਲਕਾ 02 ਅੰਮ੍ਰਿਤਸਰ ਲਈ ਜਨਰਲ ਨਿਗਰਾਨ ਵਜੋਂ ਨਿਯੁੱਕਤ ਕੀਤਾ ਗਿਆ ਹੈ।ਜਿਨ੍ਹਾਂ ਵਲੋਂ ਇਥੇ ਆਪਣਾ ਚਾਰਜ਼ ਸੰਭਾਲ ਲਿਆ ਹੈ।ਸਮੀਰ ਵਰਮਾ ਵੱਲੋਂ  ਅੰਮ੍ਰਿਤਸਰ ਲੋਕ ਸਭਾ ਹਲਕੇ ਅੰਦਰ ਆਦਰਸ਼ ਚੋਣ ਜ਼ਾਬਤੇ ਨੂੰ ਯਕੀਨੀ ਬਣਾਉਣ ਲਈ ਆਪਣੀ ਤਿੱਖੀ ਨਜ਼ਰ ਰੱਖੀ ਜਾਵੇਗੀ।
    ਜ਼ਿਲ੍ਹਾ ਚੋਣ ਅਫ਼ਸਰ ਸ਼ਿਵਦੁਲਾਰ ਸਿੰਘ ਢਿੱਲੋਂ ਨੇ ਹੋਰ ਜਾਣਕਾਰੀ ਦਿੰਦਿਆਂ ਦੱਸਿਆ ਕਿ ਚੋਣ ਕਮਿਸ਼ਨ ਵੱਲੋਂ ਨਿਯੁੱਕਤ ਕੀਤੇ ਗਏ ਨਿਗਰਾਨ ਪਾਵਰ ਕਾਰਪੋਰੇਸ਼ਨ ਗੈਸਟ ਹਾਊਸ ਬਟਾਲਾ ਰੋਡ ਵਿਖੇ ਰੋਜ਼ਾਨਾ ਸਵੇਰੇ 9 ਤੋਂ 10 ਵਜੇ ਤੱਕ ਆਮ ਲੋਕਾਂ ਨੂੰ ਮਿਲਿਆ ਜਾਵੇਗਾ।ਜੇਕਰ ਕਿਸੇ ਵੀ ਵੋਟਰ ਜਾਂ ਵਿਅਕਤੀ ਨੰੂ ਆਦਰਸ਼ ਚੋਣ ਜ਼ਾਬਤੇ ਆਦਿ ਦੀ ਉਲੰਘਣਾ ਸਬੰਧੀ ਸ਼ਿਕਾਇਤ ਹੋਵੇ, ਤਾਂ ਉਹ ਜਨਰਲ ਨਿਗਰਾਨ ਨੂੰ ਗੈਸਟ ਹਾਊਸ ਵਿਖੇ ਇਸ ਦੌਰਾਨ ਮਿਲ ਸਕਦੇ ਹਨ। ਉਨ੍ਹਾਂ ਦੱਸਿਆ ਕਿ ਲੋਕ ਚੋਣਾਂ ਸਬੰਧੀ ਕਿਸੇ ਵੀ ਤਰ੍ਹਾਂ ਦੀ ਸ਼ਿਕਾਇਤ ਲਈ ਉਨ੍ਹਾਂ ਦੇ ਮੋਬਾਇਲ ਨੰਬਰ 6280565925 ’ਤੇ ਸੰਪਰਕ ਕਰ ਸਕਦੇ ਹਨ।

Check Also

ਖ਼ਾਲਸਾ ਕਾਲਜ ਵੈਟਰਨਰੀ ਵਿਖੇ ‘ਵਿਗਿਆਨਕ ਪਸ਼ੂ-ਪਾਲਣ ਪ੍ਰਬੰਧਨ’ ਵਿਸ਼ੇ ‘ਤੇ ਰਾਸ਼ਟਰੀ ਵਰਕਸ਼ਾਪ

ਅੰਮ੍ਰਿਤਸਰ, 13 ਅਗਸਤ (ਸੁਖਬੀਰ ਸਿੰਘ ਖੁਰਮਣੀਆਂ)¸- ਖਾਲਸਾ ਕਾਲਜ ਆਫ਼ ਵੈਟਰਨਰੀ ਐਂਡ ਐਨੀਮਲ ਸਾਇੰਸਿਜ਼ ਦੇ ਵਿਭਾਗ …

Leave a Reply