Thursday, August 13, 2026

ਸਵੀਮ ਮੁਹਿੰਮ ਤਹਿਤ ਪੁਲਿਸ ਲਾਈਨ ਵਿਖੇ ਕਵਿਜ਼ ਮੁਕਾਬਲੇ ਕਰਵਾਏ – ਮੀਨਾ ਦੇਵੀ

ਅੰਮ੍ਰਿਤਸਰ, 1 ਮਈ (ਪੰਜਾਬ ਪੋਸਟ – ਸੁਖਬੀਰ ਸਿੰਘ) – ਪੁਲਿਸ ਲਾਈਨ ਵਿਖੇ ਸਵੀਪ ਮੁਹਿੰਮ ਤਹਿਤ ਵੋਟਰ ਜਾਗਰੂਕਤਾ ਸੈਮੀਨਾਰ ਦਾ ਆਯੋਜਨ ਕੀਤਾ ਗਿਆ। PUNJ0105201911ਇਹ ਸੈਮੀਨਾਰ ਸ਼ਿਵਦੁਲਾਰ ਸਿੰਘ ਢਿਲੋਂ ਜਿਲ੍ਹਾ ਚੋਣ ਅਫਸਰ-ਕਮ-ਡਿਪਟੀ ਕਮਿਸ਼ਨਰ ਦੇ ਦਿਸ਼ਾ ਨਿਰਦੇਸ਼ਾ ਤਹਿਤ ਬਾਲ ਵਿਕਾਸ ਤੇ ਪ੍ਰਾਜੈਕਟ ਅਫਸਰ ਮੈਡਮ ਮੀਨਾ ਦੇਵੀ ਵੱਲੋਂ ਪੁਲਿਸ ਮੁਲਾਜਮਾਂ ਨੂੰ ਵੋਟਾਂ ਸਬੰਧੀ ਜਾਗਰੂਕ ਕਰਨ ਲਈ ਪੁਲਿਸ ਲਾਈਨ ਵਿਖੇ ਲਗਾਇਆ ਗਿਆ। ਜਿਸ ਵਿੱਚ ਪੁਲਿਸ ਮੁਲਾਜਮਾਂ ਦੇ ਕਵਿਜ਼ ਮੁਕਾਬਲੇ ਕਰਵਾਏ ਗਏ ਅਤੇ ਉਨ੍ਹਾਂ ਨੂੰ ਵੋਟਰ ਹੈਲਪ ਲਾਈਨ ਐਪ ਡਾਊਨਲੋਡ ਕਰਨ ਬਾਰੇ ਜਾਣਕਾਰੀ ਦਿੱਤੀ ਗਈ।
     ਮੀਨਾ ਦੇਵੀ ਨੇ ਦੱਸਿਆ ਕਿ ਇਸ ਐਪ ਨਾਲ ਵੋਟਰ ਆਪਣੀ ਵੋਟ ਸਬੰਧੀ ਕਿਸੇ ਵੀ ਤਰ੍ਹਾਂ ਦੀ ਜਾਣਕਾਰੀ ਪ੍ਰਾਪਤ ਕਰ ਸਕਦਾ ਹੈ।ਉਨ੍ਹਾਂ ਇਹ ਵੀ ਦੱਸਿਆ ਕਿ ਇਸ ਐਪ ਨਾਲ ਕਿਸੇ ਹਲਕੇ ਤੇ ਕਿਹੜਾ ਉਮੀਦਵਾਰ ਚੋਣ ਲੜ ਰਿਹਾ ਹੈ ਅਤੇ ਉਸ ਵਲੋਂ ਦਿੱਤੇ ਦਸਤਾਵੇਜਾਂ ਦੇ ਬਿਓਰੇ ਦਾ ਪਤਾ ਲਗਾਇਆ ਜਾ ਸਕਦਾ ਹੈ।ਮੈਡਮ ਮੀਨਾ ਦੇਵੀ ਨੇ ਪੁਲਿਸ ਮੁਲਾਜਮਾਂ ਨੂੰ ਈ.ਵੀ.ਐਮ ਅਤੇ ਵੀ.ਵੀ.ਪੈਟ ਮਸ਼ੀਨਾਂ ਦੀ ਜਾਣਕਾਰੀ ਵੀ ਦਿੱਤੀ ਅਤੇ ਨਾਲ ਹੀ ਹੈਲਪਲਾਈਨ ਨੰਬਰ 1950 ਤੋਂ ਵੀ ਜਾਣੂੰ ਕਰਵਾਇਆ ਗਿਆ।
     ਸੀ.ਡੀ.ਪੀ.ਓ ਨੇ ਇਹ ਵੀ ਦੱਸਿਆ ਕਿ ਜਿਲੇ੍ਹ ਵਿੱਚ ਹੁਣ ਤੱਕ 8323 ਦਿਵਿਆਂਗ ਮਤਦਤਾਵਾਂ ਦੀ ਸ਼ਨਾਖਤ ਕਰ ਲਈ ਗਈ ਹੈ।ਦਿਵਿਆਂਗ ਵਿਅਕਤੀਆਂ ਦੀ ਮੰਗ ਅਨੁਸਾਰ  ਵੋਟ ਪਾਉਣ ਲਈ ਘਰੋਂ ਲੈ ਕੇ ਜਾਣ ਅਤੇ ਛੱਡਣ ਲਈ ਸਾਧਨ ਵੀ ਉਪਲਬੱਧ ਕਰਵਾਇਆ ਜਾਵੇਗਾ।ਉਨ੍ਹਾਂ ਕਿਹਾ ਕਿ ਭਾਰਤੀ ਸੰਵਿਧਾਨ ਅਨੁਸਾਰ ਹਰ ਬਾਲਗ ਵੋਟਰ ਨੂੰ ਵੋਟ ਪਾਉਣ ਦਾ ਅਧਿਕਾਰ ਹੈ।ਉਨ੍ਹਾਂ ਕਿਹਾ ਕਿ ਹਰ ਵੋਟਰ ਦਾ ਫਰਜ ਬਣਦਾ ਹੈ ਕਿ ਉਹ ਆਪਣੀ ਵੋਟ ਦੇ ਹੱਕ ਦਾ ਇਸਤੇਮਾਲ ਕਰਕੇ ਵੱਡੇ ਲੋਕਤੰਤਰ ਦਾ ਹਿੱਸਾ ਬਣੇ।

Check Also

ਖ਼ਾਲਸਾ ਕਾਲਜ ਵਿਖੇ ਇੰਸਟਾਲੇਸ਼ਨ ਸੈਰੇਮਨੀ ਕਰਵਾਈ ਗਈ

ਅੰਮ੍ਰਿਤਸਰ, 12 ਅਗਸਤ (ਸੁਖਬੀਰ ਸਿੰਘ ਖੂਰਮਣੀਆਂ) ¸- ਖਾਲਸਾ ਕਾਲਜ ਦੇ ਰੋਟਾਰੈਕਟ ਕਲੱਬ ਵੱਲੋਂ ਸੈਸ਼ਨ 2026-27 …

Leave a Reply