ਭਿੱਖੀਵਿੰਡ, 2 ਮਈ (ਪੰਜਾਬ ਪੋਸਟ – ਹਰਮੀਤ ਸਿੰਘ) – ਲੋਕ ਸਭਾ ਹਲਕਾ ਖਡੂਰ ਸਾਹਿਬ ਤੋਂ ਚੋਣ ਲੜ ਰਹੇ ਅਜ਼ਾਦ ਉਮੀਦਵਾਰ ਪਰਮਿੰਦਰ ਸਿੰਘ ਹੀਰਾ ਦੇ ਹੱਕ
ਵਿੱਚ ਰੱਖੀ ਚੋਣ ਮੀਟਿੰਗ ਨੂੰ ਸੰਬੋਧਨ ਕਰਦਿਆਂ ਅਜੇ ਕੁਮਾਰ ਚੀਨੂੰ ਨੇ ਸਮੇਂ ਦੀਆਂ ਸਰਕਾਰਾਂ ਨੂੰ ਕੋਸਦਿਆਂ ਕਿਹਾ ਕਿ ਦੇਸ਼ ਦੇ ਲੋਕਾਂ ਦੀ ਹਾਲਤ ਬਦਤਰ ਦਿਖਾਈ ਦੇ ਰਹੀ ਹੈ।ਅੱਜ ਪੜ੍ਹੇ ਲਿਖੇ ਨੌਜਵਾਨ ਹੱਥਾਂ ਵਿੱਚ ਡਿਗਰੀਆਂ ਲੈ ਕੇ ਸੜਕਾਂ `ਤੇ ਘੁੰਮ ਰਹੇ ਹਨ।ਆਪਣੇ ਹੱਕ ਮੰਗਦੇ ਬੇਰੁਜ਼ਗਾਰਾਂ ਨੂੰ ਸਰਕਾਰਾਂ ਵੱਲੋਂ ਲਾਠੀਆਂ ਨਾਲ ਉਨ੍ਹਾਂ ਨੂੰ ਕੁੱਟਿਆ ਜਾਂਦਾ ਹੈ।ਉਨਾਂ ਨੇ ਕਿਹਾ ਕਿ ਪਾਰਲੀਮੈਂਟ ਵਿੱਚ ਬੇਰੋਜ਼ਗਾਰ ਨੌਜਵਾਨਾਂ ਦੀ ਅਵਾਜ਼ ਉਠਾਉਣ ਲਈ ਅਤਜ਼ਾਦ ਉਮੀਦਵਾਰ ਪਰਮਿੰਦਰ ਸਿੰਘ ਹੀਰਾ ਨੂੰ ਕਾਮਯਾਬ ਕੀਤਾ ਜਾਵੇ।ਇਸ ਮੌਕੇ ਸੂਬਾ ਪ੍ਰਧਾਨ ਅਜੈ ਕੁਮਾਰ ਚੀਨੂੰ, ਜਗਜੀਤ ਸਿੰਘ, ਪਾਸਟਰ ਜਰਨੈਲ ਸਿੰਘ, ਕਸ਼ਮੀਰ ਸਿੰਘ ਅਤੇ ਹੋਰ ਪਾਰਟੀ ਮੈਂਬਰ ਹਾਜਰ ਸਨ।
Check Also
ਖ਼ਾਲਸਾ ਕਾਲਜ ਵਿਖੇ ਇੰਸਟਾਲੇਸ਼ਨ ਸੈਰੇਮਨੀ ਕਰਵਾਈ ਗਈ
ਅੰਮ੍ਰਿਤਸਰ, 12 ਅਗਸਤ (ਸੁਖਬੀਰ ਸਿੰਘ ਖੂਰਮਣੀਆਂ) ¸- ਖਾਲਸਾ ਕਾਲਜ ਦੇ ਰੋਟਾਰੈਕਟ ਕਲੱਬ ਵੱਲੋਂ ਸੈਸ਼ਨ 2026-27 …
Punjab Post Daily Online Newspaper & Print Media