Friday, November 13, 2026

ਅਕਾਲੀ ਭਾਜਪਾ ਸਰਕਾਰ ਸਮੇਂ ਹਲਕਾ ਖੇਮਕਰਨ ਦਾ ਹੋਇਆ ਸਰਵਪੱਖੀ ਵਿਕਾਸ- ਸਰਪੰਚ ਪਰਮਜੀਤ ਡੱਲ

ਭਿੱਖੀਵਿੰਡ, 1 ਮਈ (ਪੰਜਾਬ ਪੋਸਟ – ਹਰਮੀਤ ਭੁੱਲਰ) – ਹਲਕਾ ਖੇਮਕਰਨ ਦੇ ਪਿੰਡ ਡੱਲ ਤੋਂ ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਸਰਪੰਚ ਪਰਮਜੀਤ ਸਿੰਘ ਨੇ ਕਿਹਾ PUNJ0205201902ਹੈ ਕਿ ਅਕਾਲੀ ਭਾਜਪਾ ਗਠਜੋੜ ਦੀ ਸਰਕਾਰ ਸਮੇਂ ਹੀ ਹਲਕਾ ਖੇਮਕਰਨ ਦਾ ਸਰਵਪੱਖੀ ਵਿਕਾਸ ਹੋਇਆ ਹੈ। ਜਦੋਂ ਦੀ ਸੂਬੇ ਵਿੱਚ ਕਾਂਗਰਸ ਸਰਕਾਰ ਬਣੀ ਹੈ ਉਦੋਂ ਤੋਂ ਹੀ ਵਿਕਾਸ ਕਾਰਜ ਸਾਰੇ ਠੱਪ ਪਏ ਹਨ। ਚੋਣਾਂ ਦੌਰਾਨ ਪੰਜਾਬ ਦੀ ਜਨਤਾ ਨਾਲ ਕੀਤੇ ਵਾਅਦੇ ਪੂਰੇ ਨਹੀਂ ਕੀਤੇ ਗਏ। ਉਨਾਂ ਕਿਹਾ ਵਲੋਂ ਕਿਸਾਨਾਂ ਦੇ ਕਰਜ਼ੇ ਮੁਆਫ਼ ਕਰਨ, ਨੌਜਵਾਨਾਂ ਨੂੰ ਸਮਾਰਟ ਫੋਨ ਦੇ ਅਤੇ ਘਰ ਘਰ ਨੌਕਰੀ ਦੇਣ ਦਾ ਕਾਂਗਰਸ ਵਲੋਂ ਕੀਤਾ ਵਾਅਦਾ ਵੀ ਠੁੱਸ ਹੋ ਗਿਆ ਹੈ।
           ਉਨਾਂ ਕਿਹਾ ਕਿ ਸਾਬਕਾ ਵਿਧਾਇਕ ਵਿਰਸਾ ਸਿੰਘ ਵਲਟੋਹਾ ਜਨਤਾ ਦੇ ਦੁੱਖ ਸੁੱਖ ਵਿਚ ਹਮੇਸ਼ਾਂ ਸ਼ਾਮਿਲ ਹੁੰਦੇ ਸਨ ਅਤੇ ਉਨਾਂ ਦੇ ਅਣਥੱਕ ਯਤਨਾਂ ਸਦਕਾਲੋਕ ਸਭਾ ਹਲਕਾ ਖਡੂਰ ਸਾਹਿਬ ਤੋਂ ਬੀਬੀ ਜਗੀਰ ਕੌਰ ਵੱਡੀ ਲੀਡ ਨਾਲ ਜਿੱਤਣਗੇ। ਇਸ ਮੌਕੇ ਉਨ੍ਹਾਂ ਨਾਲ ਸਾਬਕਾ ਸਰਪੰਚ ਅਮਰਜੀਤ ਸਿੰਘ ਪਹੁਵਿੰਡ, ਸਾਬਕਾ ਸਰਪੰਚ ਹਰਜੀਤ ਸਿੰਘ ਬੱਬੀ ਬੂੜਚੰਦ, ਸਾਬਕਾ ਸਰਪੰਚ ਹਰਜੀਤ ਸਿੰਘ ਬਲੇਰ, ਸਾਬਕਾ ਸਰਪੰਚ ਹਰਪਾਲ ਸਿੰਘ ਫਰੰਦੀਪੁਰ, ਸਾਬਕਾ ਸਰਪੰਚ ਗੁਰਮੇਜ ਸਿੰਘ ਬੈਂਕਾ, ਸਾਬਕਾ ਸਰਪੰਚ ਪਲਵਿੰਦਰ ਸਿੰਘ ਮਾੜੀ ਕੰਬੋਕੇ, ਸਾਬਕਾ ਸਰਪੰਚ ਗੁਰਸੇਵਕ ਸਿੰਘ ਬੱਬੂ ਮਾੜੀ ਮੇਘਾ, ਜਗਤਾਰ ਸਿੰਘ ਡੱਲ, ਸਾਬਕਾ ਸਰਪੰਚ ਗੁਰਸਾਹਬ ਸਿੰਘ ਅਮੀਸ਼ਾਹ, ਸਾਬਕਾ ਸਰਪੰਚ ਹਰਜੀਤ ਸਿੰਘ ਚੂੰਘ ਚੇਅਰਮੈਨ ਬਚਿੱਤਰ ਸਿੰਘ ਬਿੱਟੂ, ਚੇਅਰਮੈਨ ਸੁੱਖ ਵਾੜਾ ਤੇਲੀਆਂ ਦੇ ਅਕਾਲੀ ਆਗੂ ਹਾਜ਼ਰ ਸਨ।

Check Also

ਬੀ.ਬੀ.ਕੇ. ਡੀ.ਏ.ਵੀ. ਕਾਲਜ ਫਾਰ ਵੁਮੈਨ ਵੱਲੋਂ ਰਾਸ਼ਟਰੀ ਪੋਸ਼ਣ ਹਫ਼ਤੇ ਦਾ ਆਯੋਜਨ

ਅੰਮ੍ਰਿਤਸਰ, 12 ਨਵੰਬਰ (ਜਗਦੀਪ ਸਿੰਘ) – ਬੀ.ਬੀ.ਕੇ. ਡੀ.ਏ.ਵੀ. ਕਾਲਜ ਫਾਰ ਵੁਮੈਨ, ਅੰਮ੍ਰਿਤਸਰ ਵਿਖੇ ਪੀ.ਜੀ. ਹੋਮ …

Leave a Reply