ਕਿਸਾਨਾਂ ਨੇ ਕਾਂਗਰਸੀ ਉਮੀਦਵਾਰ ਦੇ ਵਿਰੋਧ ਦਾ ਕੀਤਾ ਐਲਾਨ
ਧੂਰੀ, 2 ਮਈ (ਪੰਜਾਬ ਪੋਸਟ – ਪ੍ਰਵੀਨ ਗਰਗ) – ਸ਼ੂਗਰ ਮਿੱਲ ਧੂਰੀ ਵੱਲ ਕਿਸਾਨਾਂ ਦੇ ਗੰਨੇ ਦੀ ਬਕਾਇਆ ਕਰੋੜਾਂ ਰੁਪਏ ਦੀ ਰਾਸ਼ੀ ਮਿੱਲ ਵੱਲੋਂ ਕਿਸਾਨਾਂ ਨੂੰ ਨਾ
ਜਾਰੀ ਕਰਨ ਦੇ ਰੋਸ ਵਜੋਂ ਗੰਨਾ ਕਾਸ਼ਤਕਾਰਾਂ ਅਤੇ ਵੱਖ-ਵੱਖ ਜੱਥੇਬੰਦੀਆਂ ਵੱਲੋਂ ਪਿਛਲੇ ਲੰਮੇਂ ਸਮੇਂ ਤੋਂ ਸ਼ੂਗਰ ਮਿੱਲ ਅਤੇ ਸਰਕਾਰ ਖਿਲਾਫ ਸੰਘਰਸ਼ ਕੀਤਾ ਜਾ ਰਿਹਾ ਹੈ, ਪ੍ਰੰਤੂ ਮਿੱਲ ਵੱਲੋਂ ਕਿਸਾਨਾਂ ਦੇ ਪੈਸੇ ਦੇਣ ਸਬੰਧੀ ਕੋਈ ਠੋਸ ਉਪਰਾਲਾ ਨਹੀਂ ਕੀਤਾ ਗਿਆ।
ਅੱਜ ਗੁਰੂਦੁਆਰਾ ਨਾਨਕਸਰ ਸਾਹਿਬ ਧੂਰੀ ਵਿਖੇ ਵੱਖ-ਵੱਖ ਕਿਸਾਨ ਆਗੂਆਂ ਨੇ ਗੰਨੇ ਦੀ ਬਕਾਇਆ ਰਾਸ਼ੀ ਸਬੰਧੀ ਇੱਕ ਮੀਟਿੰਗ ਕਰਕੇ ਤਿੱਖੇ ਸੰਘਰਸ਼ ਦੀ ਵਿਉਂਤਬੰਦੀ ਕੀਤੀ ਅਤੇ ਧੂਰੀ-ਮਾਲੇਰਕੋਟਲਾ ਮੁੱਖ ਮਾਰਗ ਜਾਮ ਕਰਕੇ ਕੁੱਝ ਸਮਾਂ ਮਿੱਲ ਅਤੇ ਸਰਕਾਰ ਖਿਲਾਫ ਪ੍ਰਦਰਸ਼ਨ ਕੀਤਾ।ਜ਼ਿਕਰਯੋਗ ਹੈ ਕਿ ਧੂਰੀ ਗੰਨਾ ਮਿੱਲ ਵੱਲ ਕਿਸਾਨਾਂ ਦੀ ਬਕਾਇਆ ਰਾਸ਼ੀ ਨੂੰ ਲੈ ਕੇ ਕਿਸਾਨ ਲੰਮੇਂ ਸਮੇਂ ਤੋਂ ਸੰਘਰਸ਼ ਕਰਦੇ ਆ ਰਹੇ ਹਨ ਪ੍ਰੰਤੂ ਮਿੱਲ ਪ੍ਰਬੰਧਕਾਂ ਅਤੇ ਪ੍ਰਸ਼ਾਸਨ ਵੱਲੋਂ ਵਾਰ-ਵਾਰ ਕਿਸਾਨਾਂ ਨੂੰ ਬਕਾਇਆ ਰਕਮ ਦੇਣ ਸਬੰਧੀ ਵਿਸ਼ਵਾਸ ਦਿਵਾਇਆ ਜਾਂਦਾ ਰਿਹਾ ਹੈ, ਪ੍ਰੰਤੂ ਇਹ ਵਿਸ਼ਵਾਸ ਕਿਸਾਨਾਂ ਲਈ ਵਿਸ਼ਵਾਸਘਾਤ ਹੀ ਹੁਣ ਤੱਕ ਸਾਬਤ ਹੋ ਰਿਹਾ ਹੈ।ਕਿਸਾਨ ਆਗੂ ਅਵਤਾਰ ਸਿੰਘ ਭੁੱਲਰਹੇੜੀ ਨੇ ਰੋਸ ਭਰੇ ਲਹਿਜ਼ੇ ਵਿੱਚ ਕਿਹਾ ਕਿ ਜੇਕਰ ਦੋ ਦਿਨਾਂ `ਚ ਕਿਸਾਨਾਂ ਦੀ ਬਕਾਇਆ ਰਾਸ਼ੀ ਜਾਰੀ ਨਾ ਕੀਤੀ ਗਈ ਤਾਂ ਕਾਂਗਰਸ ਪਾਰਟੀ ਦੇ ਲੋਕ ਸਭਾ ਉਮੀਦਵਾਰ ਕੇਵਲ ਸਿੰਘ ਢਿੱਲੋਂ ਦਾ ਪਿੰਡਾਂ ਵਿੱਚ ਵਿਰੋਧ ਕੀਤਾ ਜਾਵੇਗਾ।
ਇਸ ਮੌਕੇ ਸੰਘਰਸ਼ ਕਮੇਟੀ ਦੇ ਆਗੂ ਅਵਤਾਰ ਸਿੰਘ ਭੁੱਲਰਹੇੜੀ, ਸਰਬਜੀਤ ਸਿੰਘ ਅਲਾਲ, ਹਰਜੀਤ ਸਿੰਘ ਬੁਗਰਾ, ਮਹਿੰਦਰ ਸਿੰਘ ਵੜੈਚ, ਜਗਰਾਜ ਸਿੰਘ ਸ਼ੇਰਪੁਰ ਸੋਢੀਆਂ, ਕਿਰਪਾਲ ਸਿੰਘ ਧੂਰੀ ਸਮੇਤ ਵੱਡੀ ਗਿਣਤੀ ਵਿੱਚ ਕਿਸਾਨ ਹਾਜ਼ਰ ਸਨ।
Check Also
ਖਾਲਸਾ ਯੂਨੀਵਰਸਿਟੀ ਵਲੋਂ ਦੇਬੀ ਮਖਸੂਸਪੁਰੀ ਦਾ ਸ਼ੋਅ ਕਰਵਾਇਆ ਗਿਆ
ਅੰਮ੍ਰਿਤਸਰ, 3 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਯੂਨੀਵਰਸਿਟੀ ਵਲੋਂ ਆਪਣੀਆਂ ਪ੍ਰਭਾਵਸ਼ਾਲੀ ਕਵਿਤਾਵਾਂ ਅਤੇ ਗੀਤਾਂ …
Punjab Post Daily Online Newspaper & Print Media