ਧੂਰੀ, 2 ਮਈ (ਪੰਜਾਬ ਪੋਸਟ – ਪ੍ਰਵੀਨ ਗਰਗ) – ਮਾਡਰਨ ਸੈਕੂਲਰ ਪਬਲਿਕ ਸਕੂਲ, ਧੂਰੀ ਦਾ ਸੀ.ਬੀ.ਐਸ.ਈ ਵੱਲੋਂ ਐਲਾਨਿਆ ਗਿਆ ਬਾਰਵੀਂ ਜਮਾਤ ਦਾ ਨਤੀਜਾ ਸ਼ਾਨਦਾਰ ਰਿਹਾ।ਜਿਹੜੇ ਵਿਦਿਆਰਥੀਆਂ ਨੇ ਵਧੀਆ ਅੰਕ ਪ੍ਰਾਪਤ ਪ੍ਰਾਪਤ ਕਰਕੇ ਪੋਜੀਸ਼ਨਾਂ ਹਾਸਲ ਕੀਤੀਆਂ, ਉਨ੍ਹਾਂ ਵਿੱਚ ਕਾਰਸ ਗਰੁੱਪ ਵਿਚੋਂ ਸਕੂਲ ਦੇ ਵਿਦਿਆਰਥੀ ਜਸਪ੍ਰੀਤ ਕੌਰ ਨੇ 91.83 ਪ੍ਰਤੀਸ਼ਤ ਅੰਕ ਪ੍ਰਾਪਤ ਕਰਕੇ ਪਹਿਲਾ ਸਥਾਨ, ਅਕਾਂਕਾਸ਼ਾਂ ਸਿੰਗਲਾ ਨੇ 89.17 ਪ੍ਰਤੀਸ਼ਤ ਪ੍ਰਾਪਤ ਕਰਕੇ ਦੂਜਾ ਸਥਾਨ ਅਤੇ ਜਸ਼ਨਪ੍ਰੀਤ ਕੌਰ ਨੇ 87.50 ਪ੍ਰਤੀਸ਼ਤ ਅੰਕ ਹਾਸਲ ਕਰਕੇ ਤੀਸਰਾ ਸਥਾਨ ਪ੍ਰਾਪਤ ਕੀਤਾ।ਸਾਇੰਸ ਗਰੁੱਪ ਵਿਚੋਂ ਗੁਰਕ੍ਰਿਪਾਲ ਸਿੰਘ ਨੇ 86.60 ਪ੍ਰਤੀਸ਼ਤ ਅੰਕ ਹਾਸਲ ਕਰਕੇ ਪਹਿਲਾ ਸਥਾਨ, ਯਾਸ਼ਿਕਾ ਗੋਇਲ 84.20 ਪ੍ਰਤੀਸ਼ਤ ਅੰਕ ਹਾਸਲ ਕਰਕੇ ਦੂਜਾ ਸਥਾਨ ਅਤੇ ਕਮਲਪ੍ਰੀਤ ਕੌਰ ਨੇ 75.60 ਪ੍ਰਤੀਸ਼ਤ ਅੰਕ ਹਾਸਲ ਕਰਕੇ ਤੀਸਰਾ ਸਥਾਨ ਪ੍ਰਾਪਤ ਕੀਤਾ।ਇਸੇ ਤਰ੍ਹਾਂ ਆਰਟਸ ਗਰੁੱਪ ਵਿਚੋਂ ਸਮਨਦੀਪ ਕੌਰ ਨੇ 85.50 ਪ੍ਰਤੀਸ਼ਤ ਅੰਕ ਹਾਸਲ ਕਰਕੇ ਪਹਿਲਾ ਸਥਾਨ, ਗੁਰਨੀਤ ਕੌਰ ਨੇ 83.50 ਪ੍ਰਤੀਸ਼ਤ ਅੰਕ ਹਾਸਲ ਕਰਕੇ ਦੂਜਾ ਸਥਾਨ ਅਤੇ ਨੀਰਜ ਦੂਹਾਨ ਨੇ 82.60 ਪ੍ਰਤੀਸ਼ਤ ਅੰਕ ਹਾਸਲ ਕਰਕੇ ਤੀਸਰਾ ਸਥਾਨ ਪ੍ਰਾਪਤ ਕੀਤਾ।
ਸਕੂਲ ਦੇ ਡਾਇਰੈਕਟਰ ਜਗਜੀਤ ਸਿੰਘ ਅਤੇ ਪ੍ਰਿੰਸੀਪਲ ਗੁਰਵਿੰਦਰ ਕੌਰ ਨੇ ਵਧੀਆ ਅੰਕ ਪ੍ਰਾਪਤ ਕਰਨ ਵਾਲੇ ਵਿਦਿਆਰਥੀਆਂ ਨੂੰ ਵਧਾਈ ਦਿੱਤੀ।
Check Also
ਵੋਟਰ ਸੂਚੀਆਂ ਦੀ ਸ਼ੁੱਧਤਾ ਅਤੇ ਪਾਰਦਰਸ਼ਤਾ ਯਕੀਨੀ ਬਣਾਉਣ ਲਈ ਹਰ ਅਧਿਕਾਰੀ ਆਪਣੀ ਜ਼ਿੰਮੇਵਾਰੀ ਨਿਭਾਵੇ – ਡਿਪਟੀ ਕਮਿਸ਼ਨਰ
ਅੰਮ੍ਰਿਤਸਰ, 19 ਜੂਨ (ਸੁਖਬੀਰ ਸਿੰਘ) – ਭਾਰਤੀ ਚੋਣ ਕਮਿਸ਼ਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਚਲਾਈ ਜਾ ਰਹੀ …
Punjab Post Daily Online Newspaper & Print Media